Breaking News
Home / ਵੀਡੀਓ / ਖੁਸ਼ਖਬਰੀ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਸਰਕਾਰੀ ਮੁਲਜ਼ਮਾਂ ਨੂੰ ਵੱਡਾ ਤੋਹਫ਼ਾ !!

ਖੁਸ਼ਖਬਰੀ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਸਰਕਾਰੀ ਮੁਲਜ਼ਮਾਂ ਨੂੰ ਵੱਡਾ ਤੋਹਫ਼ਾ !!

ਖੁਸ਼ਖਬਰੀ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦਾ ਸਰਕਾਰੀ ਮੁਲਜ਼ਮਾਂ ਨੂੰ ਵੱਡਾ ਤੋਹਫ਼ਾ! ਇਸ ਵੇਲੇ ਦੀ ਵੱਡੀ ਖਬਰ ਆ ਰਹੀ ਜਾਣਕਾਰੀ ਅਨੁਸਾਰ ਨਰਿੰਦਰ ਮੋਦੀ ਸਰਕਾਰ ਨੇ ਦੀਵਾਲੀ ਮੌਕੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਡੀਏ 12 ਫੀਸਦੀ ਤੋਂ ਵਧ ਕੇ 17 ਫੀਸਦੀ ਹੋ ਗਿਆ ਹੈ। ਦੱਸ ਦਈਏ ਕਿ ਇਸ ਫੈਸਲੇ ਨਾਲ 50 ਲੱਖ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। 62 ਲੱਖ ਪੈਨਸ਼ਨਰਾਂ ਨੂੰ ਵੀ ਇਸ ਦਾ ਲਾਭ ਮਿਲੇਗਾ।ਮੀਡੀਆ ਜਾਣਕਾਰੀ ਅਨੁਸਾਰ ਇਸ ਦੌਰਾਨ ਕੇਂਦਰੀ ਕੈਬਨਿਟ ਵਿੱਚ ਅਹਿਮ ਫ਼ੈਸਲੇ ਲਏ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ। ਦੱਸ ਦੇਈਏ ਮੌਜੂਦਾ ਸਮੇਂ ਵਿਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ ਮਿਲਦਾ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਖਜ਼ਾਨੇ ‘ਤੇ 16 ਹਜ਼ਾਰ ਕਰੋੜ ਦਾ ਬੋਝ ਪਏਗਾ। ਇਸੇ ਸਾਲ ਫਰਵਰੀ ਵਿਚ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 9 ਫੀਸਦੀ ਤੋਂ ਵਧਾ ਕੇ 12 ਫੀਸਦੀ ਕੀਤਾ ਸੀ ਤੇ ਹੁਣ ਇਸ ਵਿਚ 5 ਫੀਸਦੀ ਦਾ ਹੋਰ ਇਜ਼ਾਫਾ ਕਰ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਸਰਕਾਰ ਦੇ ਇਸ ਫ਼ੈਸਲੇ ਦਾ ਫ਼ਾਇਦਾ ਕਰੀਬ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਕਰੀਬ 62-65 ਲੱਖ ਪੈਨਸ਼ਰਾਂ ਨੂੰ ਮਿਲਣ ਦੀ ਉਮੀਦ ਹੈ। ਉੱਥੇ ਹੀ ਇਸ ਫ਼ੈਸਲੇ ਨਾਲ ਸਰਕਾਰੀ ਖ਼ਜ਼ਾਨੇ ‘ਤੇ 16 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪੈ ਸਕਦਾ ਹੈ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।