Home / ਸਿੱਖੀ ਖਬਰਾਂ / ਬੀਬੀਆਂ ਇਹ ਕਥਾ ਜਰੂਰ ਸੁਣਨ

ਬੀਬੀਆਂ ਇਹ ਕਥਾ ਜਰੂਰ ਸੁਣਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।

new

ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ {ਪੰਨਾ 652} ਅਰਥ: ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ {ਪੰਨਾ 652} ਪਦਅਰਥ: ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।

ਅਰਥ: ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

newhttps://punjabiinworld.com/wp-admin/options-general.php?page=ad-inserter.php#tab-4
Advertisement

Check Also

ਜੋ ਕਿਸੇ ਨੂੰ ਇਹ 2 ਗੱਲ ਦੱਸਦੇ ਨੇ

 (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ …

error: Content is protected !!