ਬਹੁਤ ਸਾਰੇ ਲੋਕ ਅੰਡੇ ਖਾਣ ਦੇ ਸ਼ੌਕਿਨ ਹਨ। ਅੰਡੇ ‘ਚ ਵਿਟਾਮਿਨ, ਫਾਸਫੋਰਸ, ਕੈਲਸ਼ੀਅਮ, ਜਿੰਕ, ਬੀ 5, ਬੀ 12, ਬੀ 2, ਡੀ, ਈ, ਕੇ, ਬੀ 6 ਅਤੇ ਕਈ ਹੋਰ ਬਹੁਤ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਸ ‘ਚ 70 ਕੈਲੋਰੀ, 6 ਕੈਲੋਰੀ, 6 ਗ੍ਰਾਮ ਪ੍ਰੋਟੀਨ ਅਤੇ 5 ਗ੍ਰਾਮ ਹੈਲਦੀ ਫੈਟ ਵੀ ਹੁੰਦੀ ਹੈ। ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੀ ਹੈ। ਰੋਜ਼ਾਨਾ 2 ਅੰਡੇ ਖਾਣ ਨਾਲ ਸਰੀਰ ਕਈ ਬੀਮਾਰੀਆਂ ਤੋਂ ਬਚਿਆ ਰਹਿੰਦਾ ਹੈ। ਅੰਡੇ ਨੂੰ ਬ੍ਰੇਕਫਾਸਟ ਦੇ ਰੂਪ ‘ਚ ਖਾਣ ਨਾਲ ਸਰੀਰ ਨੂੰ ਸਭ ਤੋਂ ਜ਼ਿਆਦਾ ਫਾਇਦਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਅੰਡਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ….
1. ਸਿਹਤਮੰਦ ਦਿਮਾਗ ਕੋਲੀਨ ਇਕ ਨਿਊਟ੍ਰੀਐਂਟ ਹੈ ਜੋ ਦਿਮਾਗ ਨੂੰ ਸਿਗਨਲ ਦੇਣ ਦਾ ਕੰਮ ਕਰਦਾ ਹੈ। ਅੰਡੇ ‘ਚ ਕੋਲੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਦੀ ਵਰਤੋਂ ਕਰਨ ਨਾਲ ਦਿਮਾਗ ਦਾ ਸੰਤੁਲਨ ਠੀਕ ਰੱਖਣ ਦੇ ਨਾਲ ਨਾਲ ਯਾਦਦਾਸ਼ਤ ਵੀ ਵਧਦੀ ਹੈ। ਰੋਜ਼ਾਨਾ ਅੰਡੇ ਖਾਣ ਨਾਲ ਦਿਮਾਗ ਤੇਜ ਹੁੰਦਾ ਹੈ। . ਆਇਰਨ ਦੀ ਕਮੀ ਦੂਰ ਕਰੇ ਜੇ ਤੁਹਾਡੇ ਸਰੀਰ ‘ਚ ਆਇਰਨ ਦੀ ਕਮੀ ਹੈ ਤਾਂ ਰੋਜ਼ਾਨਾ ਅੰਡਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੁੰਦਾ ਹੈ। ਅੰਡੇ ਦੇ ਪੀਲੇ ਵਾਲੇ ਹਿੱਸੇ ‘ਚ ਸਭ ਤੋਂ ਜ਼ਿਆਦਾ ਆਇਰਨ ਮੌਜੂਦ ਹੁੰਦਾ ਹੈ। ਕੁਝ ਦਿਨਾਂ ਤਕ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਦੂਰ ਹੋ ਜਾਵੇਗੀ।
3. ਦੰਦਾਂ ਅਤੇ ਹੱਡੀਆਂ ਲਈ ਫਾਇਦੇਮੰਦ ਅੰਡੇ ‘ਚ ਵਿਟਾਮਿਨ ਡੀ ਅਤੇ ਪ੍ਰੋਟੀਨ ਦੀ ਭਰਮਾਰ ਹੁੰਦੀ ਹੈ। ਜਿਨ੍ਹਾਂ ਲੋਕਾਂ ਦੇ ਹੱਥਾਂ-ਪੈਰਾਂ ਅਤੇ ਸਰੀਰ ਦੇ ਬਾਕੀ ਹਿੱਸੇ ‘ਚ ਦਰਦ ਰਹਿੰਦਾ ਹੈ। ਉਨ੍ਹਾਂ ਨੂੰ ਰੋਜ਼ਾਨਾ ਨੂੰ ਅੰਡਾ ਜ਼ਰੂਰ ਖਾਣਾ ਚਾਹੀਦਾ ਹੈ। ਅੰਡਾ ਖਾਣ ਨਾਲ ਦਰਦ ਘੱਟ ਹੋਣ ਦੇ ਨਾਲ-ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ। ਸਿਹਤਮੰਦ ਦਿਲ
ਰੋਜ਼ਾਨਾ 2 ਅੰਡੇ ਖਾਣ ਨਾਲ ਬੈਡ ਕੋਲੈਸਟਰੋਲ ਦੀ ਮਾਤਰਾ ਘੱਟ ਹੋ ਜਾਂਦੀ ਹੈ। ਇਸ ਨਾਲ ਗੁਡ ਕੋਲੈਸਟਰੋਲ ਸਰੀਰ ‘ਚ ਵਧਣ ਨਾਲ ਦਿਲ ਸਬੰਧੀ ਸਮੱਸਿਆਵਾਂ ਨਹੀਂ ਹੁੰਦੀਆਂ। ਜੇ ਤੁਹਾਨੂੰ ਦਿਲ ਨਾਲ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਰੋਜ਼ਾਨਾ ਅੰਡੇ ਦੀ ਵਰਤੋਂ ਕਰੋ। ਕੁਝ ਹੀ ਦਿਨਾਂ ‘ਚ ਫਰਕ ਦਿਖਾਈ ਦੇਣ ਲੱਗੇਗਾ।
5. ਅੱਖਾਂ ਲਈ ਬਿਹਤਰੀਨ ਅੰਡੇ ‘ਚ ਲੁਈਟੇਨ, ਜੈਕਸਾਥਿਨ ਵਰਗੇ ਐਂਟੀਆਕਸੀਡੈਂਟ ਮੌਜੂਦ ਹੁੰਦੇ ਹਨ। ਜੋ ਅੱਖਾਂ ਦੇ ਰੈਟਿਨਾ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ। ਰੋਜ਼ਾਨਾ ਅੰਡਾ ਖਾਣ ਨਾਲ ਮੋਤੀਆਬਿੰਦ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਜੇ ਤੁਹਾਡੀ ਅੱਖਾਂ ਦੀ ਰੋਸ਼ਨੀ ਘੱਟ ਹੋ ਰਹੀ ਹੈ ਤਾਂ ਅੰਡੇ ਖਾਣੇ ਸ਼ੁਰੂ ਕਰ ਦਿਓ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.