ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਉਣ ਲਈ ਜੱਦੀ ਪਿੰਡ ਸਤੌਜ ਪੁੱਜੇ।ਇਸ ਮੌਕੇ ਮਾਤਾ ਹਰਪਾਲ ਕੌਰ,ਭੈਣ ਮਨਪ੍ਰੀਤ ਕੌਰ,ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜ਼ੂਦ ਸਨ।ਪਰਿਵਾਰਕ ਪ੍ਰੋਗਰਾਮ ਹੋਣ ਕਾਰਨ ਮੁੱਖ ਮੰਤਰੀ ਮਾਨ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਸਿਆਸੀ ਗੱਲਬਾਤ ਨਹੀਂ ਕੀਤੀ। ਇਸ ਮੌਕੇ ਜ਼ਲ੍ਹਿਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ, ਰਵਿੰਦਰ ਬਾਂਸਲ ਚੈਅਰਮੇਨ ਮਾਡਰਨ ਕਾਲਜ ਬੀਰ ਕਲਾਂ,ਗੁਰਜੀਤ ਸਿੰਘ ਨੰਬਰਦਾਰ, ਕੁਲਦੀਪ ਸਿੰਘ ਚੀਮਾ,ਗੁਰਪ੍ਰੀਤ ਸਿੰਘ ਚੀਮਾ, ਮੀਡਿਆ ਇੰਚਾਰਜ ਮਨਪ੍ਰੀਤ ਸਿੰਘ ਚੀਮਾ, ਸਰਪੰਚ ਚਰਨਾ ਸਿੰਘ,ਸਾਬਕਾ ਸਰਪੰਚ ਜਸਵਿੰਦਰ ਸਿੰਘ,ਸਾਬਕਾ ਸਰਪੰਚ ਭੀਮ ਸਿੰਘ, ਜੱਸੀ ਸਤੋਜ, ਜਸਵੀਰ ਸਿੰਘ, ਗਰਦੀਪ ਸਿੰਘ, ਹਰਵਿੰਦਰ ਰਿਸ਼ੀ, ਲੱਖੀ ਸਿੰਘ,ਕੁਲਵਿੰਦਰ ਸਿੰਘ,ਗੁਰਤੇਜ ਸਿੰਘ, ਜਗਰਾਜ ਸਿੰਘ, ਆਦਿ ਹਾਜ਼ਰ ਸਨ।ਅੱਜ ਆਪਣੇ ਪਿੰਡ ਸਤੌਜ ਵਿਖੇ ਪਰਿਵਾਰ ਸਮੇਤ ਪਹੁੰਚੇ ਤੇ ਆਪਣਿਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ…ਪਿੰਡ ਦੇ ਬਜ਼ੁਰਗਾਂ ਤੇ ਮਾਵਾਂ ਤੋਂ ਖ਼ੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਦੋਸਤਾਂ ਨਾਲ ਬੈਠਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ…
ਅਰਦਾਸ ਕਰਦਾ ਹਾਂ ਕਿ ਇਹ ਲੋਹੜੀ ਪੰਜਾਬ ਦੇ ਲੋਕਾਂ ਦੇ ਲਈ ਖੁਸ਼ਹਾਲੀ ਅਤੇ ਤਰੱਕੀ ਲੈਕੇ ਆਵੇ..ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਨਾਲ ਪਿੰਡ ਸਤੌਜ ਪਹੁੰਚੇ। ਜਿੱਥੇ ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਪਿੰਡ ਵਾਲੀਆਂ ਨਾਲ ਲੋਹੜੀ (CM Bhagwant Mann celebrated Lohri in Satauj village) ਮਨਾਈ। ਜ਼ਿਕਰਯੋਗ ਹੈ ਕਿ ਡਾ. ਗੁਰਪ੍ਰੀਤ ਨਾਲ ਵਿਆਹ ਤੋਂ ਬਾਅਦ ਸੀਐਮ ਮਾਨ ਦੀ ਪਹਿਲੀ ਲੋਹੜੀ ਹੈ।ਜ਼ਿਕਰਯੋਗ ਹੈ ਕਿ ਲੋਹੜੀ ਦੇ ਪ੍ਰੋਗਰਾਮ ਦਾ ਸਾਰਾ ਪ੍ਰਬੰਧ ਸੀਐਮ ਮਾਨ ਦੇ ਘਰ ਕੀਤਾ ਗਿਆ। ਜਿੱਥੇ ਸਾਰਾ ਪਿੰਡ ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਲ ਹੋਈਆਂ। ਲੋਹੜੀ ਦੇ ਪ੍ਰੋਗਰਾਮ ਵਿੱਚ ਸੀਐਮ ਮਾਨ ਅਤੇ ਪਿੰਡ ਵਾਲੇ ਬਹੁਤ ਖੁਸ਼ ਨਜ਼ਰ ਆ ਰਹੇ ਹਨ। ਸੀਐਮ ਭਗਵੰਤ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਇਸ ਪਵਿੱਤਰ ਤਿਉਹਾਰ ਸਬੰਧੀ ਪਿੰਡ ਨਾਲ ਉਨ੍ਹਾਂ ਦੀਆਂ ਬਚਪਨ ਤੋਂ ਹੀ ਖੂਬਸੂਰਤ ਯਾਦਾਂ ਜੁੜੀਆਂ ਹੋਈਆਂ ਹਨ।ਪਿੰਡ ਵਾਸੀਆਂ ਨਾਲ ਕੀਤੀ ਖੁਸ਼ੀਆਂ ਸਾਂਝੀਆਂ:ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਸੂਬਾ ਭਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਸਤੌਜ ਵਾਸੀਆਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਸਨ, ਜਿਸ ਕਾਰਨ ਉਹ ਉਨ੍ਹਾਂ ਨਾਲ ਹਰ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਾ ਪਸੰਦ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਤਸੱਲੀ ਮਿਲਦੀ ਹੈ,
ਜਿਸ ਕਾਰਨ ਉਹ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡਦੇ।CM ਮਾਨ ਨੇ ਕੀਤੀ ਕਾਮਨਾ:ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਸਾਲ ਅਤੇ ਲੋਹੜੀ ਦਾ ਤਿਉਹਾਰ ਸੂਬੇ ਦੇ ਹਰੇਕ ਵਾਸੀ ਖਾਸ ਕਰਕੇ ਪਿੰਡਾਂ ਦੇ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ-ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਤਿਉਹਾਰ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਮਾਜ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਾ ਹੈ। ਸੂਬੇ ਵਿੱਚ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਸਰਬਪੱਖੀ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦੀ ਦਹਿਲੀਜ਼ ‘ਤੇ ਹੈ, ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਪੁਖਤਾ ਯੋਜਨਾਬੰਦੀ ਕਰ ਲਈ ਹੈ।ਬਜ਼ੁਰਗਾਂ ਤੇ ਮਾਵਾਂ ਤੋਂ ਖ਼ੂਬ ਅਸੀਸਾਂ ਲਈਆਂ:
ਸੀਐਮ ਮਾਨ ਨੇ ਟਵਿਟ ਕਰਕੇ ਲੋਹੜੀ ਮਨਾਉਦਿਆਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਲਿਖਿਆ ਅੱਜ ਉਹ ਪਿੰਡ ਸਤੌਜ ਵਿਖੇ ਪਰਿਵਾਰ ਸਮੇਤ ਤੇ ਆਪਣਿਆਂ ਨਾਲ ਲੋਹੜੀ ਦਾ ਤਿਉਹਾਰ ਦਾ ਮਨਾਉਣ ਲਈ ਪਹੁੰਚੇ ਹਨ। ਉਨ੍ਹਾਂ ਲਿਖਿਆ ਪਿੰਡ ਦੇ ਬਜ਼ੁਰਗਾਂ ਤੇ ਮਾਵਾਂ ਤੋਂ ਖ਼ੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਦੋਸਤਾਂ ਨਾਲ ਬੈਠਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ। ਜਿਸ ਤੋਂ ਆਖਰ ਵਿੱਚ ਉਨ੍ਹਾਂ ਲਿਖਿਆ ਮੈਂ ਅਰਦਾਸ ਕਰਦਾ ਹਾਂ ਕਿ ਲੋਹੜੀ ਪੰਜਾਬ ਦੇ ਲੋਕਾਂ ਦੇ ਲਈ ਖੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.