ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਕੋਈ ਨਾ ਕੋਈ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹਰ ਪਾਸੇ ਚਰਚਾ ਹੋਈ ਹੈ। ਹੁਣੇ-ਹੁਣੇ ਉਪ ਮੁੱਖ ਮੰਤਰੀ ਨੂੰ ਅਚਾਨਕ ਕੀਤਾ ਗ੍ਰਿਫਤਾਰ। ਦੱਸ ਦਈਏ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਚ ਸੀਬੀਆਈ ਨੇ ਗਿਰਫ਼ਤਾਰ ਕਰ ਲਿਆ ਹੈ।
ਦੱਸ ਦਈਏ ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਆਬਕਾਰੀ ਨੀਤੀ ਘਪਲੇ ਦੀ ਸੀਬੀਆਈ ਜਾਂਚ ਸ਼ਾਮਲ ਹੋਏ ਤੋਂ ਬਾਅਦ ਉਹ ਗਿਆਰਾਂ ਵਜੇ ਸੀਬੀਆਈ ਹੈਡਕਵਾਟਰ ਪਹੁੰਚੇ ਇਸ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ 8 ਘੰਟੇ
ਦੇ ਕਰੀਬ ਪੁੱਛਗਿੱਛ ਕੀਤੀ। ਦੱਸ ਦੇਈਏ ਸੂਤਰਾਂ ਮੁਤਾਬਕ ਮਨੀਸ਼ ਸਿਸੋਦੀਆ ਪੁੱਛਗਿੱਛ ਚ ਸਹਿਯੋਗ ਨਹੀਂ ਕਰ ਰਹੇ ਸਨ। ਜਦੋ ਅਧਿਕਾਰੀ ਨਾਲ ਮਨੀਸ਼ ਸਿਸੋਦੀਆ ਦਾ ਆਮੋ-ਸਾਹਮਣਾ ਕਰਵਾਇਆ ਗਿਆ ਤਾਂ ਉਹ ਸਵਾਲਾਂ ਦੇ ਜਵਾਬ ਨਹੀਂ ਦੇ ਸਕੇ ਸੋਮਵਾਰ ਨੂੰ ਮਨੀਸ਼ ਸਿਸੋਦੀਆ ਨੂੰ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿਨ੍ਹਾਂ ਨੇ ਮਨੀਸ਼ ਸਿਸੋਦੀਆ ਨੂੰ 5 ਦਿਨਾਂ ਲਈ ਹਿਰਾਸਤ ਦੇ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਸੀਬੀਆਈ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਗ੍ਰਿਫਤਾਰ ਦਿੱਲੀ ਦੇ ਉਪ ਮੁੱਖ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਹੈ ਕਿ ਆਬਕਾਰੀ ਨੀਤੀ ਦੇ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ।
ਸੀਬੀਆਈ ਵੱਲੋਂ ਅਦਾਲਤ ਨੂੰ ਇਹ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪੁੱਛਗਿੱਛ ਦੇ ਲਈ ਮਨੀਸ਼ ਸਿਸੋਦੀਆ ਦੀ ਲੋੜ ਹੈ। ਜਦਕਿ ਮਨੀਸ਼ ਸਿਸੋਦੀਆ ਦੇ ਵਕੀਲ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਦੇਣ ਦੀ ਸੀਬੀਆਈ ਦੀ ਦਲੀਲ ਦਾ ਵਿਰੋਧ ਕੀਤਾ ਹੈ।ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਮੁਵਕਿੱਲ ਦੇ ਵਿਰੁੱਧ ਕੋਈ ਸਬੂਤ ਨਹੀਂ ਹੈ ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.