ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । 23 ਮਾਰਚ ਨੂੰ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਪ੍ਰੈਸ ਨੋਟ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ । ਸੂਬੇ ਦੇ ਸਾਰੇ ਸੇਵਾ ਕੇਂਦਰਾ ਵਿੱਚ 23 ਮਾਰਚ ਨੂੰ ਛੁੱਟੀ ਰਹੇਗੀ। ਵਿਦਿਅਕ ਅਦਾਰਿਆਂ ਵਿੱਚ ਪਹਿਲਾਂ ਤੋਂ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਿਕ ਸ਼ਹੀਦ-ਏ-ਆਜ਼ਮ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ‘ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਪਿਛਲੇ ਸਾਲ ਇਸੇ ਦਿਨ ਹੀ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਹੈੱਲ ਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ ।
ਦੱਸਿਆ ਜਾਂਦਾ ਹੈ ਕਿ ਭਗਤ ਸਿੰਘ ਅਤੇ ਰਾਜਗੁਰੂ ਨੇ 20 ਮਾਰਚ 1931 ਨੂੰ ਪੰਜਾਬ ਦੇ ਗਵਰਨਰ ਨੂੰ ਇੱਕ ਚਿੱਠੀ ਲਿਖੀ ਸੀ । ਇਸ ਚਿੱਠੀ ਵਿੱਚ ਉਨ੍ਹਾਂ ਨੇ ਅਪੀਲ ਕੀਤੀ ਸੀ ਕਿ ਉਨ੍ਹਾਂ ਨੂੰ ਫਾਂਸੀ ਲਗਾਉਣ ਦੀ ਬਜਾਏ ਫੌਜੀ ਦਸਤੇ ਵੱਲੋਂਗੋਲੀਮਾਰੀ ਜਾਵੇ। ਕਿਉਂਕਿ ਉਨ੍ਹਾਂ ਨੂੰ ਇੰਗਲੈਂਡ ਦੀ ਹਕੂਮਤ ਨੇ ਜੰਗ ਛੇੜਨ ਦਾਦੋਸ਼ੀ ਠਹਿਰਾਇਆ ਸੀ । ਇਸ ਲਈ ਉਹ ਜੰਗੀ ਕੈਦੀ ਹਨ । ਪਰ ਅਖੀਰ ਵਿੱਚ ਹਕੂਮਤ ਨੇ ਉਨ੍ਹਾਂ ਨੂੰ 23 ਮਾਰਚ ਦੀ ਸ਼ਾਮ 7 ਵਜੇ 24 ਮਾਰਚ ਦੀ ਬਜਾਏ ਫਾਂਸੀ ਲਾਉਣ ਦਾ ਫੈਸਲਾ ਕਰ ਲਿਆ । ਪਰ ਇਹ ਖ਼ਬਰ 24 ਮਾਰਚ ਦੀ ਸਵੇਰ ਨੂੰ ਨਸ਼ਰ ਹੋਈ ਸੀ । ਅੰਗਰੇਜ਼ੀ ਹਕੂਮਤ ਨੇ ਉਨ੍ਹਾਂ ਨੂੰ ਪਰਿਵਾਰ ਨਾਲ ਅਖੀਰਲੀ ਵਾਰ ਮਿਲਣ ਦਾ ਮੌਕਾ ਵੀ ਨਹੀਂ ਦਿੱਤਾ ਸੀ।
ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ ਪ੍ਰਸ਼ਾਸਨ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ, ਉਦਯੋਗਿਕ ਸੰਸਥਾਵਾਂ ਬੰਦ ਰਹਿਣਗੀਆਂ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ 23 ਮਾਰਚ 1931 ਨੂੰ ਫਾਂਸੀ ਦਿੱਤੀ ਗਈ ਸੀ।
ਦੱਸ ਦਈਏ ਕਿਸ਼ਹੀਦੇ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਸਮੇਂ 23 ਮਾਰਚ ਨੂੰ ਐਸ.ਏ.ਐਸ ਨਗਰ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ 23 ਮਾਰਚ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਮੁਕੰਮਲ ਬੰਦ ਰਹਿਣਗੇ ਅਤੇ ਕੋਈ ਕੰਮ ਕਾਰ ਨਹੀ ਹੋਵੇਗਾ।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.