32‘ਚ ਸੜਕਾਂ ਦਾ ਹੋਵੇਗਾ ਸੁਧਾਰ , 26 ਪ੍ਰਾਜੈਕਟ 2023-24 ਦੌਰਾਨ 1851 ਕਰੋੜ ਰੁਪਏ ਨਾਲ ਮੁਕੰਮਲ ਹੋਣਗੇ : ਹਰਭਜਨ ਈਟੀਓ—-ਸੂਬੇ ਦੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪੰਜਾਬ ਵਿੱਚ 26 ਪ੍ਰਾਜੈਕਟ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ 2023-24 ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੱਤੀ।: ਸੂਬੇ ਦੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪੰਜਾਬ ਵਿੱਚ 26 ਪ੍ਰਾਜੈਕਟ ਪ੍ਰਕਿਰਿਆ ਅਧੀਨ ਹਨ ਅਤੇ ਇਨ੍ਹਾਂ ਨੂੰ 2023-24 ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ, ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਵਾਨਤ 1851 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲੇ ਇਨ੍ਹਾਂ ਪ੍ਰਾਜੈਕਟਾਂ ਵਿੱਚ 8 ਵੱਡੇ ਤੇ ਛੋਟੇ ਪੁੱਲ, 388 ਕਿਲੋਮੀਟਰ ਕੌਮੀ ਮਾਰਗਾਂ ਦੀ ਅਪਗ੍ਰੇਡੇਸ਼ਨ ਦੇ ਕੰਮ ਪ੍ਰਗਤੀ ਅਧੀਨ ਹਨ, ਜੋ ਕਿ ਵਿੱਤੀ ਸਾਲ 2023-24 ਦੌਰਾਨ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਰਨਾਲਾ-ਮਾਨਸਾ-ਸਰਦੂਲਗੜ੍ਹ ਮਾਰਗ ਦਾ 84.59 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਹੁਸੈਨੀਵਾਲਾ-ਫਿਰੋਜਪੁਰ ਕੈਂਟ-ਮਲਵਾਲ ਮਾਰਗ ਦਾ 22.31 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਅਬੋਹਰ ਬਾਈਪਾਸ ਮਾਰਗ ਦਾ 7.85 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਜਲੰਧਰ-ਕਪੂਰਥਲਾ-ਸੁਲਤਾਨਪੁਰ ਲੋਧੀ-ਲੋਹੀਆਂ-ਮੱਖੂ ਮਾਰਗ ਦਾ 19.34 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ, ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮਾਰਗ ਦਾ 41.92 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਕਰਨਾ ਅਤੇ ਪਠਾਨਕੋਟ ਤੋਂ ਜੰਮੂ ਮਾਰਗ ਦਾ 12.19 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ 17.32 ਕਰੋੜ ਰੁਪਏ ਦੀ ਲਾਗਤ ਨਾਲ ਪੱਤੋਂ-ਜਵਾਹਰ ਸਿੰਘ ਵਾਲਾ ਤੋਂ ਕਾਂਗੜ ਸੜਕ ਨੂੰ ਚੌੜਾ ਅਤੇ ਅਪਗ੍ਰੇਡੇਸ਼ਨ ਕਰਨ ਲਈ ਭੌਂ ਪ੍ਰਾਪਤੀ ਦੀ ਪ੍ਰਕਿਰਿਆ ਆਰੰਭੀ ਜਾ ਚੁੱਕੀ ਹੈ।
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ 263.19 ਕਰੋੜ ਰੁਪਏ ਦੀ ਲਾਗਤ ਨਾਲ ਅਰਿਫਕੇ-ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ-ਮਲੋਟ ਮਾਰਗ ਨੂੰ ਚੌੜਾ ਅਤੇ ਅਪਗ੍ਰੇਡ ਕਰਨ ਅਤੇ 15.72 ਕਰੋੜ ਦੀ ਲਾਗਤ ਨਾਲ ਬਿਸਤ ਦੁਆਬ ਕੈਨਾਲ `ਤੇ ਫਗਵਾੜਾ-ਬੰਗਾ-ਨਵਾਂਸ਼ਹਿਰ-ਰੋਪੜ੍ਹ ਮਾਰਗ ਵਿਖੇ ਪੁੱਲ ਦੇ ਨਿਰਮਾਣ ਦਾ ਕੰਮ ਛੇਤੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ
।
Punjabi In World Punjabi In World is a Web News Channel about Punjab and Punjabis residing in the different parts of the world. It covers news about People of Punjab, Politics, Sikh Religion, Village Sports, Punjabi Entertainment and International affairs that interest Punjabi.