Home / ਸਿੱਖੀ ਖਬਰਾਂ / 30 ਸਾਲਾਂ ਮਗਰੋਂ ਇਹ ਅਰਦਾਸ ਹੋਈ ਪੂਰੀ

30 ਸਾਲਾਂ ਮਗਰੋਂ ਇਹ ਅਰਦਾਸ ਹੋਈ ਪੂਰੀ

ਸੇਵਾ ਤੋਂ ਭਾਵ ਹੈ ਖਿਦਮਤ। ਅਧਿਆਤਮਿਕ ਮਾਰਗ ‘ਤੇ ਚੱਲਣ ਲਈ ਗੁਰੂ ਘਰ ਵਿੱਚ ਨਿਰ-ਇੱਛਤ ਅਤੇ ਸ਼ਰਧਾ ਵਿੱਚ ਕੀਤੀ ਗਈ ਸੇਵਾ ਦੀ ਬੜੀ ਮਹਾਨਤਾ ਹੈ ਅਤੇ ਗੁਰੂ ਦੇ ਦਰ ‘ਤੇ ਪਰਵਾਨ ਹੁੰਦੀ ਹੈ। ਗੁਰੂ ਦੀ ਸੇਵਾ ਸਾਰੇ ਤਪਾਂ ਤੋਂ ਉੱਤਮ ਸੇਵਾ[1] ਹੈ ਇਸ ਦੇ ਸਾਹਮਣੇ ਘਰ ਬਾਹਰ ਛੱਡ ਕੇ ਜੰਗਲਾਂ, ਗੁਫ਼ਾਵਾਂ ਅਤੇ ਭੋਰਿਆਂ ਵਿੱਚ ਤਰ੍ਹਾਂ-ਤਰ੍ਹਾਂ ਦੇ ਕਸ਼ਟ ਸਹਿ ਕੇ ਕੀਤੇ ਜਪ-ਤਪ ਸਭ ਤੁੱਛ ਹਨ। ਸੇਵਾ ਕਰਨ ਵਾਲੇ ਸੇਵਕ ਦਾ ਹਿਉਮੈ ਰੋਗ ਕੱਟਿਆ ਜਾਂਦਾ ਹੈ। ਸੇਵਾ ਕਰਨ ਨਾਲ ਮਨ ਵਿੱਚ ਹਲੀਮੀ ਆਉਂਦੀ ਹੈ।

ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ॥
ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ॥ ਗੁਰੂ ਗਰੰਥ ਸਾਹਿਬ ਅੰਗ 644
ਸੇਵਾ ਦੀਆਂ ਕਈ ਕਿਸਮਾ ਹਨ।

ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ।
ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345
ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ।
ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748
ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ।
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918

Check Also

ਕਲੇਸ਼ ਅਤੇ ਦੁੱਖ ਰੋਗ ਨੂੰ ਦੂਰ ਕਰਨ ਲਈ ਪਵਿੱਤਰ ਸ਼ਬਦ

ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ …