Home / ਸਿੱਖੀ ਖਬਰਾਂ / ਘਰ ਚ ਇਹ ਸ਼ਬਦ ਲਗਾ ਕੇ ਰੱਖ ਦਿਓ

ਘਰ ਚ ਇਹ ਸ਼ਬਦ ਲਗਾ ਕੇ ਰੱਖ ਦਿਓ


ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ।
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧।

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨।ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯।

ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।ਰਹਾਉ।

new

ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧।

ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨।
ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩।

Advertisement

Check Also

ਜੋ ਕਿਸੇ ਨੂੰ ਇਹ 2 ਗੱਲ ਦੱਸਦੇ ਨੇ

 (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ …

error: Content is protected !!