Home / ਨੁਸਖੇ ਤੇ ਮੌਸਮ ਖੇਤੀ-ਬਾਰੇ / ਇਨ੍ਹਾਂ ਜ਼ਿਲ੍ਹਿਆਂ ‘ਚ Orange Alert

ਇਨ੍ਹਾਂ ਜ਼ਿਲ੍ਹਿਆਂ ‘ਚ Orange Alert

ਪੰਜਾਬ ਦੇ ਮੌਸਮ ‘ਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ। ਨੀਲਾ ਆਸਮਾਨ ਕਾਲੇ ਬੱਦਲਾਂ ਨੇ ਘਿਰਿਆ ਹੋਇਆ ਹੈ। ਇਸ ਦੇ ਨਾਲ ਕੁਝ ਇਲਾਕਿਆਂ ‘ਚ ਸਵੇਰ ਤੋਂ ਹੀ ਹਲਕੀ ਬਾਰਿਸ਼ ਹੋ ਰਹੀ ਹੈ, ਜਿਸ ਨਾਲ ਮੌਸਮ ਫਿਰ ਤੋਂ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇ ਕੱਲ੍ਹ ਭਾਰੀ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਓਰੇਂਜ ਤੇ ਯੈਲੋ ਅਲਰਟ ਜਾਰੀ ਵੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ‘ਚ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਅਤੇ ਬਿਜਲੀ ਲਿਸ਼ਕਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 11 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਉਥੇ ਹੀ 9, 10 ਤੇ 11 ਅਪ੍ਰੈਲ ਨੂੰ ਥੋੜ੍ਹੀ ਰਾਹਤ ਮਿਲੇਗੀ। 9 ਅਤੇ 10 ਅਪ੍ਰੈਲ ਨੂੰ ਪੂਰੇ ਪੰਜਾਬ ‘ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਉੱਥੇ ਹੀ 11 ਅਪ੍ਰੈਲ ਤੋਂ ਇੱਕ ਨਵਾਂ ਪੱਛਮੀ ਗੜਬੜ ਸਰਗਰਮ ਹੋਵੇਗਾ, ਜਿਸ ਨਾਲ ਉੱਤਰ-ਪੱਛਮੀ ਭਾਰਤ ਵਿੱਚ ਮੀਂਹ, ਤੂਫਾਨ ਅਤੇ ਬੱਦਲਵਾਈ ਵਧ ਸਕਦੀ ਹੈ।

ਇਨ੍ਹਾਂ ਜ਼ਿਲ੍ਹਿਆਂ ‘ਚ ਓਰੇਂਜ ਤੇ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ 9 ਅਪ੍ਰੈਲ ਯਾਨੀ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਵਿਚ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਕਪੂਰਥਲਾ, ਜਲੰਧਰ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 40-50 ਦੀ ਤੇਜ਼ ਰਫ਼ਤਾਰ ਨਾਲ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ।

Check Also

Navigating King Casino Online feels surprisingly straightforward for newcomers

Navigating king casino online presents a clean layout and intuitive menus that help newcomers feel at ease while getting accustomed to its features, inviting a smooth start to their experience.