Home / ਸਿੱਖੀ ਖਬਰਾਂ / ਸਾਵਧਾਨ ਇਸ ਦਿਨ ਹੋਵੇਗਾ ਪੰਜਾਬ ਬੰਦ ਹੋ ਗਿਆ ਐਲਾਨ

ਸਾਵਧਾਨ ਇਸ ਦਿਨ ਹੋਵੇਗਾ ਪੰਜਾਬ ਬੰਦ ਹੋ ਗਿਆ ਐਲਾਨ

ਹੁਣ ਸਿੱਖ ਸਿਆਸੀ ਪਾਰਟੀਆਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਦਲ ਖਾਲਸਾ ਤੇ ਮਾਨ ਦਲ ਦੇ ਆਗੂਆਂ ਵਲੋਂ 25 ਜਨਵਰੀ 2020 ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਤੇ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਅੱਜ ਇਹ ਐਲਾਨ ਸਾਂਝੇ ਤੌਰ ‘ਤੇ ਕੀਤਾ ਹੈ। ਅਕਾਲੀ ਦਲ (ਅ), ਦਲ ਖ਼ਾਲਸਾ, ਯੂਨਾਈਟਿਡ ਅਕਾਲੀ ਦਲ ਤੇ ਭਾਰਤੀ ਮੁਕਤੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਕਾਨੂੰਨ ਸੀਏਏ, ਐਨਆਰਸੀ ਤੇ ਐਨਪੀਆਰ ਖ਼ਿਲਾਫ਼ ਰੋ ਸ ਪ੍ਰਦਰਸ਼ਨ ਕਰਨ ਲਈ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਇਸ ਤੋਂ ਪਹਿਲਾਂ ਖੱਬੇਪੱਖੀ ਟਰੇਡ ਤੇ ਕਿਸਾਨ ਜਥੇਬੰਦੀਆਂ ਨੇ ਭਾਰਤ ਦਾ ਸੱਦਾ ਦਿੱਤੀ ਸੀ।ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਭਾਰਤ ਵਿੱਚ ਵੱਸਣ ਵਾਲੀਆਂ ਘੱਟ ਗਿਣਤੀ ਕੌਮਾਂ ’ਤੇ ਲਗਾਤਾਰ ਜ਼ਬਰਦਸਤੀ ਹਿੰਦੂਤਵ ਪ੍ਰੋਗਰਾਮ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਹਿੰਦੂ ਕੁਹਾੜਾ ਅੱਜ ਮੁਸਲਿਮ ਕੌਮ ਉੱਤੇ ਚੱਲ ਰਿਹਾ ਹੈ, ਪਰ ਆਉਣ ਵਾਲੇ ਸਮੇਂ ਵਿੱਚ ਸਭ ਘੱਟ ਗਿਣਤੀ ਕੌਮਾਂ ਨੂੰ ਇਸ ਦੀ ਗ੍ਰਿਫ਼ਤ ਵਿੱਚ ਲਿਆਂਦਾ ਜਾਵੇਗਾ। ਇਸ ਲਈ ਘੱਟ ਗਿਣਤੀ ਕੌਮਾਂ ਨੂੰ ਉਪਰੋਕਤ ਤਿੰਨੇ ਜਾ ਬਰ ਕਾਲੇ ਕਾਨੂੰਨਾਂ ਨੂੰ ਪੂਰਨ ਤੌਰ ’ਤੇ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕੌਮਾਂਤਰੀ ਪੱਧਰ ’ਤੇ ਆਪਣਾ ਰੋਸ ਜ਼ਾਹਰ ਕਰਨ ਹਿੱਤ 25 ਜਨਵਰੀ ਨੂੰ ਬਤੌਰ ਕਾਲਾ ਦਿਵਸ ਮਨਾਉਂਦੇ ਹੋਏ ਪੰਜਾਬ ਬੰਦ ਦਾ ਸੱਦਾ ਦਿੱਤਾ। ਦੱਸ ਦਈਏ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬ) ਤੇ ਬੀਜੇਪੀ ਨੂੰ ਛੱਡ ਕੇ ਸਾਰੀਆਂ ਧਿਰਾਂ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਵਿ ਰੋਧ ਕਰ ਰਹੀਆਂ ਹਨ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ. ਦਾ ਏਜੰਡਾ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਹੈ ਪਰ ਪੰਜਾਬ ਇਸ ਦਾ ਹਿੱਸਾ ਕਦੇ ਵੀ ਨਹੀਂ ਬਣ ਸਕਦਾ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਬੰਦ ਭਾਜਪਾ ਦੇ ਹਿੰਦੂ ਰਾਸ਼ਟਰ ਦੇ ਏਜੰਡੇ, ਮੋਦੀ ਸਰਕਾਰ ਵੱਲੋਂ ਲੋਕ ਵਿਰੋਧੀ ਕਾਨੂੰਨਾਂ ਅਤੇ ਸੰਵਿਧਾਨਕ ਬੇਇਨ ਸਾਫੀਆਂ ਦੇ ਵਿ ਰੁੱਧ ਹੋਵੇਗਾ।

error: Content is protected !!