Home / ਸਿੱਖੀ ਖਬਰਾਂ / ਵਿਸਾਖੀ” ”ਤੇ 3,000 ਸ਼ਰਧਾਲੂ ਕਰਨਗੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਦੀਦਾਰੇ

ਵਿਸਾਖੀ” ”ਤੇ 3,000 ਸ਼ਰਧਾਲੂ ਕਰਨਗੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਦੀਦਾਰੇ

ਵਿਸਾਖੀ” ”ਤੇ 3,000 ਸ਼ਰਧਾਲੂ ਕਰਨਗੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਦੀਦਾਰੇ ‘ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ “ਇਸ ਵੇਲੇ ਦੀ ਵੱਡੀ ਖੁਸ਼ਖਬਰੀ ਆ ਰਹੀ ਸਿੱਖ ਭਾਈਚਾਰੇ ਲਈ ਜਾਣਕਾਰੀ ਅਨੁਸਾਰ ਇਸ ਸਾਲ ‘ਵਿਸਾਖੀ’ ਦੇ ਮੌਕੇ ‘ਤੇ ਪੂਰੇ ਦੇਸ਼ ‘ਚੋਂ 3 ਹਜ਼ਾਰ ਸਿੱਖ ਸ਼ਰਧਾਲੂ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਅਤੇ ਅਰਦਾਸ ਕਰਨਗੇ। ਇਨ੍ਹਾਂ ‘ਚ ਪੰਜਾਬ ਦੇ ਸਭ ਤੋਂ ਜ਼ਿਆਦਾ 1800 ਅਤੇ ਦਿੱਲੀ ਦੇ 550 ਸਿੱਖ ਸ਼ਰਧਾਲੂ ਸ਼ਾਮਲ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿੱਲੀ ਤੋਂ 550 ਸਿੱਖ ਸ਼ਰਧਾਲੂਆਂ ਦਾ ਜੱਥਾ 11 ਅਪ੍ਰੈਲ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਅੰਮ੍ਰਿਤਸਰ ਪੁੱਜੇਗਾ ਅਤੇ ਅਗਲੇ ਦਿਨ 12 ਅਪ੍ਰੈਲ ਨੂੰ ਅਟਾਰੀ ਬਾਰਡਰ ਹੁੰਦੇ ਹੋਏ ਵਿਸ਼ੇਸ਼ ਟਰੇਨ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਪਹੁੰਚ ਜਾਵੇਗਾ, ਜਿੱਥੇ 13 ਅਤੇ 14 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਇਹ ਜੱਥਾ 15 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਅਮੀਨਾਬਾਦ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਜਨਮ ਅਸਥਾਨ ਗੁਰੂ ਰਾਮ ਦਾਸ ਜੀ, ਸ਼ਾਹੀ ਕਿਲਾ ਤੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਸਮਾਧੀ ਦੇ ਦਰਸ਼ਨ ਕਰਦੇ ਹੋਏ 21 ਅਪ੍ਰੈਲ ਨੂੰ ਲਾਹੌਰ ਤੋਂ ਹੁੰਦੇ ਹੋਏ ਅੰਮ੍ਰਿਤਸਰ ਵਾਪਸ ਪਰਤੇਗਾ। ਗੁਰੂਦਵਾਰਾ ਪੰਜਾ ਸਾਹਿਬ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਗੁਰਦੁਆਰਾ ਪੰਜਾ ਸਾਹਿਬ ਪਾਕਿਸਤਾਨ ਵਿੱਚ ਰਾਵਲਪਿੰਡੀ ਤੋਂ 48 ਕਿਲੋਮੀਟਰ ਦੀ ਦੂਰੀ ਤੇ ਹਸਨ ਅਬਦਾਲ ਵਿੱਚ ਸਿੱਖਾਂ ਦਾ ਇਕ ਵੱਡਾ ਗੁਰਦੁਆਰਾ ਹੈ। ਇੱਕ ਸਾਖੀ ਅਨੁਸਾਰ ਇਥੇ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਇਥੇ ਆਏ ਸਨ। ਉਨ੍ਹਾਂ ਨੇ ਇਕ ਡਿੱਗਦੀ ਹੋਈ ਚਟਾਨ ਨੂੰ ਆਪਣੇ ਹੱਥ ਨਾਲ਼ ਰੋਕ ਲਿਆ ਸੀ ਤੇ ਚਟਾਨ ਤੇ ਉਨ੍ਹਾਂ ਦੇ ਪੰਜੇ ਦਾ ਨਿਸ਼ਾਨ ਪੈ ਗਿਆ। ਸਿੱਖ ਸਰਦਾਰ ਹਰੀ ਸਿੰਘ ਨਲਵਾ ਜਦੋਂ ਇਥੇ ਆਇਆ ਤਾਂ ਉਥੇ ਇਹ ਗੁਰਦੁਆਰਾ ਬਣਵਾਇਆ।ਤੁਹਾਨੂੰ ਦੱਸ ਦੇਈਏ ਕਿ ਗੁਰੂਦਵਾਰਾ ਕਰਤਾਰਪੁਰ ਸਾਹਿਬ ਗੁਰੂਦਵਾਰਾ ਪੰਜਾ ਸਾਹਿਬ ਤੇ ਗੁਰਦੁਆਰਾ ਨਨਕਾਣਾ ਸਾਹਿਬ ਚ ਇਸ ਸਾਲ ਮਾਰਚ ਚ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਵਾਹਿਗੁਰੂ ਜੀ।