Home / ਸਿੱਖੀ ਖਬਰਾਂ / ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਈ ਤਾਜਾ ਵੱਡੀ ਖਬਰ

ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਈ ਤਾਜਾ ਵੱਡੀ ਖਬਰ

ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਈ ਤਾਜਾ ਵੱਡੀ ਖਬਰ ਤੁਹਾਨੂੰ ਦੱਸ ਦੇਈਏ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਨ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਹੈ ਅੱਜ ਦੇ ਦਿਨ ਦੀ ਸ਼ੁਰੂਆਤ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ। ਗੁਰ ਸ਼ਬਦ ਸਾਡੀ ਰੂਹ ਦੀ ਖੁਰਾਕ ਹੈ ਅਤੇ ਗੁਰਬਾਣੀ ਸਰਵਣ ਕਰਕੇ ਤਨ ਮਨ ਤ੍ਰਿਪਤ ਹੋਇਆ ਮਹਿਸੂਸ ਹੁੰਦਾ ਹੈ। ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਸਾਰੀ ਸੰਗਤ ਨੂੰ ਇੱਕ ਵਾਰ ਫੇਰ ਵਧਾਈ। ‘ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ। ਜਿਸ ਦੌਰਾਨ ਅੱਜ ਉਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕੀਤੀ। ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਹਨਾਂ ਕਿਹਾ ਕਿ ਡੀ.ਜੀ.ਪੀ ਪੰਜਾਬ ਦਾ ਪੁਲਿਸ ‘ਤੇ ਕੋਈ ਕੰਟਰੋਲ ਨਹੀਂ ਹੈ। ਸਾਰੇ ਪੁਲਿਸ ਕਰਮਚਾਰੀ ਕਾਂਗਰਸ ਦੇ ਨੇਤਾਵਾਂ ਦੀ ਅਧੀਨ ਕੰਮ ਕਰ ਰਹੇ ਹਨ।ਅਕਾਲੀ ਦਲ ਪ੍ਰਧਾਨ ਨੇ ਸੂਬਾ ਸਰਕਾਰ ਨੂੰ ਘਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖ਼ਜ਼ਾਨਾ ਖਾਲੀ ਦਾ ਬਹਾਨਾ ਲਗਾ ਕੇ ਆਪਣੀਆਂ ਨਾਕਾਮੀਆਂ ਛੁਪਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਕਦੇ ਵੀ ਖ਼ਜ਼ਾਨਾ ਖਾਲੀ ਦੀ ਗੱਲ ਨਹੀਂ ਕੀਤੀ।ਅੱਗੇ ਉਹਨਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਸਾਥੀ ਪਰਮਜੀਤ ਸਿੰਘ ਸਰਨਾ ਕਾਂਗਰਸ ਦਾ ਨੁਮਾਇੰਦਾ ਹੈ ਤੇ ਦਿੱਲੀ ਚੋਣਾਂ ‘ਚ ਸਰਨਾ ਦੀ ਕਾਂਗਰਸ ਨੂੰ ਹਮਾਇਤ ਰਹਿੰਦੀ ਹੈ। ਉਹਨਾਂ ਨੇ ਮਨਜੀਤ ਸਿੰਘ ਜੀ.ਕੇ ‘ਤੇ ਵੀ ਤੰਜ ਕਸਦਿਆਂ ਕਿਹਾ ਕਿ ਜੀ.ਕੇ ਨੇ ਦਿੱਲੀ ਕਮੇਟੀ ਦਾ ਪੈਸਾ ਖਾਧਾ ਹੈ।। ਲੋਕ ਸਭਾ ਵਿੱਚ ਸੀਏਏ ਦੇ ਹੱਕ ਵਿੱਚ ਵੋਟ ਪਾਉਣ ਦੇ ਸਵਾਲ ‘ਤੇ ਉਹਨਾਂ ਕਿਹਾ ਕਿ ਹਾਂ ਮੈਂ ਵੋਟ ਦਿੱਤੀ ਪਰ ਮੈਂ ਇਸ ਨੂੰ ਭਾਰਤ ਵਿੱਚ ਰਹਿੰਦੇ ਹਜ਼ਾਰਾਂ ਬੁੱਧੀ,ਈਸਾਈ, ਹਿੰਦੂ, ਸਿੱਖਾਂ ਦੇ ਲਈ ਪਾਈ ਸੀ, ਬਾਅਦ ਵਿੱਚ ਮੈਂ ਕਿਹਾ ਸੀ ਕਿ ਅਕਾਲੀ ਦਲ ਸਿਧਾਂਤ ਕੁਝ ਹੋਰ ਹੈ।