Home / ਸਿੱਖੀ ਖਬਰਾਂ / ਜਿਨ੍ਹਾਂ ਦੀ ਜਿੰਦਗੀ ਚ ਖੁਸ਼ੀਆਂ ਨਹੀਂ ਉਹ ਧੰਨ ਧੰਨ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰਦਿਆਂ ਇਹ ਸ਼ਬਦ ਜਰੂਰ ਸੁਣੋ

ਜਿਨ੍ਹਾਂ ਦੀ ਜਿੰਦਗੀ ਚ ਖੁਸ਼ੀਆਂ ਨਹੀਂ ਉਹ ਧੰਨ ਧੰਨ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰਦਿਆਂ ਇਹ ਸ਼ਬਦ ਜਰੂਰ ਸੁਣੋ

ਜਿਨ੍ਹਾਂ ਦੀ ਜਿੰਦਗੀ ਬੜੀ ਪ੍ਰੇਸ਼ਾਨ ਰਹਿੰਦੀ ਹੈ ਉਹ ਧੰਨ ਧੰਨ ਬਾਬਾ ਦੀਪ ਸਿੰਘ ਜੀ ਨੂੰ ਯਾਦ ਕਰਦਿਆਂ ਇਹ ਸ਼ਬਦ ਜਰੂਰ ਸੁਣੋ ‘ਹਰ ਰੋਜ਼ ਸੱਚੇ ਮਨ ਨਾਲ ਇਹ ਸ਼ਬਦ ਸੁਣੋ ਜੀ “ਦਸਾਂ ਗੁਰੂਆਂ ਦਾ ਹੱਥ ਸਿਰ ਤੇ ਹੋਵੇਗਾ” ਅਨੰਦਮਈ ਸ਼ਬਦ ਸ਼ੇਅਰ ਕਰੋ ਜੀ “ਗੁਰੂ ਸਾਹਿਬ ਦੀ ਬਖਸ਼ੀ ਦਾਤ ਸ਼ਬਦ ਕੀਰਤਨ ਅਜਿਹੀ ਰੂਹਾਨੀ ਤਾਕਤ ਹੈ ਜੋ ਇਨਸਾਨ ਨੂੰ ਵਾਹਿਗੁਰੂ ਨਾਲ ਜੋੜ ਦਿੰਦੀ ਹੈ। ਸੁੱਖ ਅਤੇ ਦੁੱ ਖ ਮਨ ਦੀ ਅਵਸਥਾ ਦਾ ਹੀ ਨਾਮ ਹੈ ਜੋ, ਮੌਸਮ ਵਾਂਗ ਸਦਾ ਬਦਲਦੀ ਰਹਿੰਦੀ ਹੈ। ਕਹਿਣ ਨੂੰ ਤਾਂ ਇਹ ਦੋ ਵੱਖ ਵੱਖ ਵਿ ਰੋਧੀ ਹਾਲਤਾਂ ਲਗਦੀਆਂ ਹਨ ਪਰ ਅਸਲ ਵਿੱਚ ਇਹ ਦੋਨੋਂ ਇਕੋ ਹੀ ਸਿੱਕੇ ਦੇ ਦੋ ਪਾਸੇ ਹਨ ਜੋ ਜੁਦਾ ਨਹੀ ਕੀਤੇ ਜਾ ਸਕਦੇ। ਦੁੱ ਖ ਤੋਂ ਬਿਨਾ ਸੁੱਖ ਦੀ ਅਤੇ ਸੁੱਖ ਤੋਂ ਬਿਨਾ ਦੁੱ ਖ ਦੀ ਪਹਿਚਾਨ ਨਹੀ ਕੀਤੀ ਜਾ ਸਕਦੀ। ਇਹ ਦੋ ਨਾਮ ਕੇਵਲ ਸੁੱਖ ਦੀ ਪਹਿਚਾਨ ਲਈ ਹੀ ਹਨ। ਅਸਲ ਵਿੱਚ ਸੁੱਖ ਹੀ ਹੈ ਤੇ ਸੁੱਖ ਦੀ ਗੈਰਹਾਜ਼ਰੀ ਨੂੰ ਹੀ ਦੁੱਖ ਕਿਹਾ ਜਾਂਦਾ ਹੈ। ਮਨੁੱਖ ਕਿਉਂਕਿ ਦੇਹੀ ਨਾਲ ਜੁੜਿਆ ਹੈ ਇਸ ਲਈ ਸਰੀਰਕ ਤੇ ਮਾਇਕੀ ਸੁੱਖ ਨੂੰ ਹੀ ਪੂਰਨ ਸੁੱਖ ਸਮਝ ਬੈਠਾ ਹੈ ਤੇ ਇਸ ਦੀ ਹੀ ਕਾਮਨਾ ਕਰਦਾ ਰਹਿੰਦਾ ਹੈ। ਇਹ ਸਰੀਰਕ ਦੁੱ ਖ ਸੁੱਖ ਬਾਹਰਲੀ ਸਥਿਤੀ ਤੇ ਦੁਨਿਆਵੀ ਪਦਾਰਥਾਂ ਤੇ ਨਿਰਭਰ ਹੋਣ ਕਰਕੇ ਜਿਉਂ ਹੀ ਕੁਦਰਤੀ ਨਿਯਮਾਂ ਅਨੁਸਾਰ ਬਾਹਰਲੀ ਸਥਿਤੀ ਬਦਲਦੀ ਹੈ ਤਿਉਂ ਹੀ ਮਨੁੱਖ ਦਾ ਸੁੱਖ ਦੁੱਖ ਬਦਲਦਾ ਰਹਿੰਦਾ ਹੈ। ਇਸੇ ਕਾਰਨ ਕਰਕੇ ਹੀ ਮਨੁੱਖ ਦਾ ਮਨ (ਸੁੱਖ ਦੁੱਖ ਵਿਚ) ਸਦਾ ਡੋਲਦਾ ਰਹਿੰਦਾ ਹੈ ਤੇ ਸਦੀਵੀ ਸੁੱਖ (ਆਤਮਕ ਅਨੰਦ) ਨੂੰ ਪ੍ਰਾਪਤ ਨਹੀ ਕਰ ਪਾਉਂਦਾ। ਇਹ ਇੱਕ ਮਨੁੱਖ ਦੇ ਮਨ ਦਾ ਭਰਮ ਹੀ ਹੈ ਕਿ ਦੁੱਖ ਸੁੱਖ ਦਾ ਕਾਰਨ ਕਿਤੇ ਬਾਹਰ ਹੈ, ਅਸਲ ਵਿੱਚ ਇਹ ਅੰਦਰੂਨੀ ਮਨ ਦੀ ਅਗਿਆਨਤਾ ਹੀ ਵਡ੍ਹਾ ਕਾਰਨ ਹੈ। ਅਗਿਆਨਤਾ ਕਾਰਨ, ਵਿਕਾਰਾਂ (ਕਾਮ, ਕ੍ਰੋਧ, ਲੋਭ, ਮੋਹ, ਹੰਕਾਰ) ਵਸ ਹੋ ਕੇ ਦੁੱ ਖਾਂ ਨੂੰ ਸਹੇੜ ਲੈਂਦਾ ਹੈ। ਇਹਨਾਂ ਤੋਂ ਮੁਕਤੀ ਪਾਉਣ, ਤੇ ਸਦੀਵੀ ਸੁੱਖ, ਲਈ ਵਿਕਾਰਾਂ ਨੂੰ ਛੱਡਣਾ ਪਵੇਗਾ ਤੇ ਵਿਕਾਰਾਂ ਨੂੰ ਛੱਡਣ ਹੀ ਰਾਮ (ਗੁਰੂ) ਦੀ ਸ਼ਰਨ ਵਿੱਚ ਆਉਣਾ ਹੈ। ਗੁਰਬਾਣੀ ਫੁਰਮਾਨ ਹੈ: ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ॥ (1427)।