Home / ਸਿੱਖੀ ਖਬਰਾਂ / ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕਰੇਗੀ

ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਆਈ ਵੱਡੀ ਖਬਰ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕਰੇਗੀ

ਪ੍ਰਾਪਤ ਜਾਣਕਾਰੀ ਅਨੁਸਾਰ ਕੈਂ ਸਰ ਦੇ ਮਰੀ ਜ਼ਾਂ ਨੂੰ ਬਿਹਤਰ ਇਲਾ ਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸ ਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਇਹ ਸਮਝੌਤਾ ਸ੍ਰੀ ਗੁਰੂ ਰਾਮਦਾਸ ਕੈਂਸਰ ਹਸ ਪਤਾਲ ਦੀਆਂ ਸੇਵਾਵਾਂ ਵਿਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਨੂੰ ਇਲਾਜ਼ ਦੀਆਂ ਆਧੁਨਿਕ ਤਕਨੀਕਾਂ ਨਾਲ ਜੋੜਿਆ ਜਾ ਸਕੇਗਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਸਮਝੌਤਾ ਸਹੀਬੱਧ ਕਰਨ ਸਮੇਂ ਉਨ੍ਹਾਂ ਸਮੇਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ.ਪੀ. ਸਿੰਘ, ਰਜਿਸਟਰਾਰ ਡਾ. ਬਲਜੀਤ ਸਿੰਘ ਖੁਰਾਣਾ, ਡਾ. ਜਸਕਰਨ ਸਿੰਘ, ਟਾਟਾ ਮੈਮੋਰੀਅਲ ਹਸਪਤਾਲ ਦੇ ਡਾਇਰੈਕਟਰ ਡਾ. ਰਾਜਿੰਦਰਾ ਭਾਦਵੇ, ਡਾਇਰੈਕਟਰ ਅਕਾਦਮਿਕ ਡਾ. ਐਸ. ਡੀ. ਬਾਨਵਾਲੀ, ਡਾ. ਪੰਕਜ ਚਤਰਵੇਦੀ ਅਤੇ ਡਾ. ਪਰਥਮੇਸ਼ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਟਾਟਾ ਮੈਮੋਰੀਅਲ ਹਸਪਤਾਲ ਇੱਕ ਖੁਦਮੁਖਤਿਆਰ ਸੰਸਥਾ ਹੈ, ਜਿਸ ਦਾ ਪ੍ਰਬੰਧਕੀ ਕੰਟਰੋਲ ਐਟੋਮੀਕ ਐਨਰਜੀ ਵਿਭਾਗ ਭਾਰਤ ਸਰਕਾਰ ਕੋਲ ਹੈ। ਇਹ ਖੋਜ ਅਤੇ ਪੜ੍ਹਾਈ ਲਈ ਆਧੁਨਿਕ ਤਕਨੀਕ ਅਤੇ ਸਹੂਲਤ ਪ੍ਰਦਾਨ ਕਰਨ ਵਿਚ ਮੋਹਰੀ ਹੈ। ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੀ ਮੈਡੀਕਲ ਖੇਤਰ ਵਿਚ ਮੰਨੀ ਪ੍ਰਮੰਨੀ ਸੰਸਥਾ ਹੈ। ਦੋਹਾਂ ਸੰਸਥਾਵਾਂ ਵਿਚ ਸਮਝੌਤੇ ਨਾਲ ਮਰੀਜ਼ਾਂ ਨੂੰ ਇਲਾਜ਼ ਦੀਆਂ ਬਿਹਤਰ ਸੇਵਾਵਾਂ ਮਿਲ ਸਕਣਗੀਆਂ। ਡਾ. ਰੂਪ ਸਿੰਘ ਅਨੁਸਾਰ ਇਹ ਸਮਝੌਤਾ ਖਿਤੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਡੀਨ ਡਾ. ਏ.ਪੀ. ਸਿੰਘ ਅਨੁਸਾਰ ਇਸ ਸਮਝੋਤੇ ਅਧੀਨ ਟਾਟਾ ਮੈਮੋਰੀਅਲ ਹਸਪ ਤਾਲ ਮੁੰਬਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਨੂੰ ਕੈਂਸਰ ਦੇ ਮਰੀਜ਼ਾਂ ਦਾ ਇਲਾਜ਼ ਕਰਨ ਲਈ ਸਹਿਯੋਗ ਕਰੇਗਾ। ਇਸ ਨਾਲ ਜਨਸੰਖਿਆਂ ਦੇ ਅਧਾਰ ’ਤੇ ਕੈਂਸਰ ਮਰੀਜ਼ਾਂ ਦੀ ਸੂਚੀ ਤਿਆਰ ਕਰਨ ਅਤੇ ਵੱਖ-ਵੱਖ ਬਿਮਾ ਰੀਆਂ ਤਹਿਤ ਅੰਗ ਦੇ ਕੇ ਇਲਾ ਜ਼ ਕਰਨ ਦੀ ਆਧੁਨਿਕ ਤਕਨੀਕ ਬਾਰੇ ਵੀ ਟ੍ਰੇਨਿੰਗ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਾਟਾ ਹਸਪਤਾਲ ਦੇ ਮੁਲਾਪੁਰ ਅਤੇ ਸੰਗਰੂਰ ਸਥਿਤ ਸੈਂਟਰਾਂ ਦਾ ਡਾਕਟਰੀ ਸਟਾਫ ਵੀ ਰੈਗੂਲਰ ਤੌਰ ’ਤੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਿਟੀ ਵਿਖੇ ਆਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੈਂ ਸਰ ਪੀ ੜਤਾਂ ਨੂੰ ਇਲਾਜ ਦੇ ਸਕਣ ਵਿਚ ਸ੍ਰੀ ਗੁਰੂ ਰਾਮਦਾਸ ਕੈਂਸਰ ਹਸਪ ਤਾਲ ਵੱਡੀ ਭੂਮਿਕਾ ਨਿਭਾਅ ਰਿਹਾ ਹੈ ਅਤੇ ਭਵਿੱਖ ਵਿਚ ਇਨ੍ਹਾਂ ਸੇਵਾਵਾਂ ਵਿਚ ਜ਼ਿਕਰਯੋਗ ਵਾਧਾ ਹੋਵੇਗਾ। ਜਾਣਕਾਰੀ ਨੂੰ ਅੱਗੇ ਸ਼ੇਅਰ ਕਰੋ ਜੀ।