Home / ਸਿੱਖੀ ਖਬਰਾਂ / ਮੈਂ ਗੁਰੂ ਨਾਨਕ ਦੇਵ ਜੀ ਦਾ ਕਰਜ਼ਦਾਰ ਹਾਂ ਸਾਖੀ

ਮੈਂ ਗੁਰੂ ਨਾਨਕ ਦੇਵ ਜੀ ਦਾ ਕਰਜ਼ਦਾਰ ਹਾਂ ਸਾਖੀ

ਗੁਰੂ ਨਾਨਕ ਦੇਵ ਜੀ ਦਾ ਕਰਜ਼ਦਾਰ ਹਾਂ ਸਾਖੀ ‘ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਹਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ,ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ
1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।ਭੈਣ, ਬੇਬੇ ਨਾਨਕੀ, ਉਹਨਾਂ ਤੋਂ ਪੰਜ ਸਾਲ ਵੱਡੀ ਸੀ। ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ਼ 1475 ਵਿੱਚ ਸੁਲਤਾਨਪੁਰ ਲੋਧੀ ਵਿਖੇ ਹੋਇਆ, ਜੋ ਲਾਹੌਰ ਦੇ ਗਵਰਨਰ, ਦੌਲਤ ਖ਼ਾਨ ਲੋਧੀ ਦੇ ਮੋਦੀਖਾਨੇ ਵਿੱਚ ਕੰਮ ਕਰਦਾ ਸੀ। ਨਾਨਕ ਦਾ ਆਪਣੀ ਭੈਣ ਨਾਲ਼ ਲਾਡ ਹੋਣ ਕਾਰਨ ਉਹ ਵੀ ਮਗ਼ਰ ਸੁਲਤਾਨਪੁਰ ਆਪਣੀ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਉੱਥੇ ਉਹ 16 ਸਾਲ ਦੀ ਉਮਰ ਵਿੱਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿੱਚ ਕੰਮ ਕਰਨ ਲੱਗ ਪਏ। ਪੁਰਾਤਨ ਜਨਮ ਸਾਖੀਆਂ ਮਤਾਬਕ ਇਹ ਅਰਸਾ ਗੁਰ ਨਾਨਕ ਲਈ ਇੱਕ ਖ਼ੁਦ ਤੱਰਕੀ ਵਾਲ਼ਾ ਸੀ ਅਤੇ ਸ਼ਾਇਦ ਇਹਨਾਂ ਦੇ ਕਲਾਮ ਵਿੱਚ ਹੁਕਮਰਾਨੀ ਢਾਂਚੇ ਬਾਰੇ ਕੁਝ ਹਵਾਲੇ ਇਥੋਂ ਦੇ ਹੋ ਸਕਦੇ ਹਨ।