Home / ਸਿੱਖੀ ਖਬਰਾਂ / ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡੀ ਖਬਰ ਇਨ੍ਹਾਂ ਸ਼ਖਸੀਅਤਾਂ ਨੂੰ ਕੀਤਾ ਗਿਆ ਸਨਮਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡੀ ਖਬਰ ਇਨ੍ਹਾਂ ਸ਼ਖਸੀਅਤਾਂ ਨੂੰ ਕੀਤਾ ਗਿਆ ਸਨਮਾਨ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਡਾ. ਰੂਪ ਸਿੰਘ ਵੱਲੋਂ 6 ਪੁਸਤਕਾਂ ਦਾ ਸੈੱਟ ਭੇਟ ਗਿਆਨੀ ਜਗਤਾਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਤੇ ਡਾ. ਰੂਪ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਫ਼ਰਵਰੀ- ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਧਾਰਮਿਕ ਪਰਚੇ ‘ਗੁਰਮਤਿ ਪ੍ਰਕਾਸ਼’ ਦੇ ਚੋਣਵੇਂ ਲੇਖਾਂ ’ਤੇ ਅਧਾਰਿਤ ਦਸ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ ਸਬੰਧੀ ਡਾ. ਰੂਪ ਸਿੰਘ ਵੱਲੋਂ ਸੰਪਾਦਤ ਕੀਤੀਆਂ 6 ਪੁਸਤਕਾਂ ਦਾ ਸੈੱਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਭੇਟ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੰਘ ਸਾਹਿਬ ਨੂੰ ਪੁਸਤਕਾਂ ਭੇਟ ਕਰਨ ਸਮੇਂ ਸਿੱਖ ਕੌਮ ਦੇ ਨਾਮਵਰ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਡਾ. ਰੂਪ ਸਿੰਘ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਦਸ ਗੁਰੂ ਸਾਹਿਬਾਨ ਦੇ ਜੀਵਨ ਬਾਰੇ ਬੀਤੇ 60 ਸਾਲ ਦੇ ਸਮੇਂ ਦੌਰਾਨ ਵੱਖ-ਵੱਖ ਵਿਦਵਾਨਾਂ ਵੱਲੋਂ ਲਿਖੇ ਗਏ ਲੇਖਾਂ ਨੂੰ ਮੁੜ ਸੰਪਾਦਤ ਕਰਕੇ ਕਿਤਾਬੀ ਰੂਪ ਵਿਚ ਸੰਭਾਲਣਾ ਸੰਗਤਾਂ ਅਤੇ ਖਾਸਕਰ ਗੁਰਮਤਿ ਦੇ ਖੋਜਾਰਥੀਆਂ ਲਈ ਲਾਹੇਵੰਦਾ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕਾਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਸਾਬਤ ਹੋਣਗੀਆਂ। ਇਸ ਮੌਕੇ ਭਾਈ ਪਿੰਦਰਪਾਲ ਸਿੰਘ ਨੇ ਕਿਹਾ ਕਿ ਇਕ ਵਿਦਵਾਨ ਵੱਲੋਂ ਆਪਣੀ ਕ੍ਰਿਤ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਦੇ ਮੁੱਖ ਗ੍ਰੰਥੀ ਸਾਹਿਬ ਨੂੰ ਭੇਟਾ ਕਰਨੀ ਨਿਮਰਤਾ ਤੇ ਸ਼ਰਧਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 6 ਪੁਸਤਕਾਂ ਅੰਦਰ 550 ਦੇ ਕਰੀਬ ਲੇਖਾਂ ਨੂੰ ਸੰਪਾਦਤ ਕਰਨਾ ਇਕ ਵਡਮੁੱਲਾ ਕਾਰਜ ਹੈ, ਜਿਸ ਲਈ ਡਾ. ਰੂਪ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀ ਪ੍ਰਸ਼ੰਸਾ ਦੇ ਹੱਕਦਾਰ ਹਨ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਡਾ. ਰੂਪ ਸਿੰਘ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਅਤੇ ਪੁਸਤਕਾਂ ’ਚ ਸੰਪਾਦਕੀ ਸਹਿਯੋਗ ਦੇਣ ਵਾਲੇ ਸਕਾਲਰ ਸ. ਸਤਵਿੰਦਰ ਸਿੰਘ ਫੂਲਪੁਰ ਸੰਪਾਦਕ ਗੁਰਮਤਿ ਪ੍ਰਕਾਸ਼, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ ਪੰਨਵਾਂ, ਪ੍ਰਿੰਸੀਪਲ ਮਨਜੀਤ ਕੌਰ, ਬੀਬੀ ਕਿਰਨਦੀਪ ਕੌਰ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਗੁਰਬਚਨ ਸਿੰਘ ਲੇਹਲ, ਭਾਈ ਹਰਮਿੱਤਰ ਸਿੰਘ ਕਥਾਵਾਚਕ ਆਦਿ ਮੌਜੂਦ ਸਨ।

error: Content is protected !!