Home / ਵੀਡੀਓ / ਦਸ਼ਮੇਸ਼ ਪਿਤਾ ਜੀ ਦਾ ਪਰਛਾਵਾਂ ਸਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ

ਦਸ਼ਮੇਸ਼ ਪਿਤਾ ਜੀ ਦਾ ਪਰਛਾਵਾਂ ਸਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ

ਦਸ਼ਮੇਸ਼ ਪਿਤਾ ਜੀ ਦਾ ਪਰਛਾਵਾਂ ਸਨ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ‘ਆਪ ਦੇ ਮਾਤਾ ਪਿਤਾ ਨੇ ਆਪ ਜੀ ਨੂੰ ਚੰਗੀ ਵਿਦਿਆ ਸਿਖਾਉਣ ਦੇ ਨਾਲ-ਨਾਲ ਸ਼ਸਤ੍ਰ ਵਿਦਿਆ ਤੋਂ ਵੀ ਚੰਗਾ ਜਾਣੂੰ ਕਰਵਾਇਆ ਸੀ। ਗੁਰੂ ਜੀ ਨੂੰ ਫੌਜੀ ਵਿਦਿਆ ਦੇ ਨਾਲ-ਨਾਲ ਸੰਸਕ੍ਰਿਤ ਤੇ ਫ਼ਾਰਸੀ ਵਿਦਿਆ ਵੀ ਪੜ੍ਹਾਈ ਗਈ ਸੀ।
ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਜੀ, ਮਾਰਚ 1673 ਦੇ ਆਖ਼ਰੀ ਹਫ਼ਤੇ ਤੋਂ 10 ਜੁਲਾਈ, 1675 ਤਕ ਚੱਕ ਨਾਨਕੀ ਵਿੱਚ ਰਹੇ। ਇਹਨਾਂ ਦਿਨਾਂ ਵਿੱਚ ਸਾਰੇ ਪਾਸੇ ਤੋਂ ਸਿੱਖ ਸੰਗਤਾਂ ਚੱਕ ਨਾਨਕੀ ਆਉਣ ਲੱਗ ਪਈਆਂ। ਇਹਨਾਂ ਦਿਨਾਂ ਵਿੱਚ ਹੀ ਲਾਹੌਰ ਤੋਂ ਭਾਈ ਹਰਿਜਸ ਸੁਭਿੱਖੀ ਵੀ ਦਰਸ਼ਨਾਂ ਵਾਸਤੇ ਆਇਆ। ਉਸ ਦੀ ਬੇਟੀ ਬੀਬੀ ਜੀਤਾਂ ਦੀ ਮੰਗਣੀ ਗੋਬਿੰਦ ਰਾਇ ਨਾਲ 12 ਮਈ, 1673 ਦੇ ਦਿਨ ਕੀਤੀ ਗਈ। ਇਸ ਦੇ ਨਾਲ ਹੀ ਭਾਈ ਬਜਰ ਸਿੰਘ ਨੂੰ ਗੋਬਿੰਦ ਰਾਇ ਨੂੰ ਸ਼ਸਤਰ ਚਲਾਉਣ ਅਤੇ ਘੋੜ ਸਵਾਰੀ ਸਿਖਾਉਣ ਵਾਸਤੇ ਤਾਇਨਾਤ ਕੀਤਾ ਗਿਆ।ਗੁਰੂ ਗੋਬਿੰਦ ਸਿੰਘ ਜੀ ਨੇ ‘ਆਦਿ ਗ੍ਰੰਥ` ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਿਲ ਕੀਤੀ ਅਤੇ ‘ਗੁਰੂ ਗ੍ਰੰਥ ਸਾਹਿਬ` ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਨੇ ਕਿਹਾ ਧਰਮ, ਅਰਥ, ਦਾਸ, ਸੇਖ ਚਾਰ ਪਦਾਰਥਾਂ ਦੀ ਦਾਤੀ, ਇਹ ਗੁਰਬਾਣੀ ਸਰਵ ਸ਼ਕਤੀਮਾਨ ਹੈ। ਇਸ ਹੁਕਮ ਨੂੰ ਮੰਨ ਕੇ ਸਰਬ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੁੰ ਗੁਰੂ ਦੀ ਪਦੱਵੀ ਥਾਪ ਕੇ 1708ਈ. ਵਿੱਚ ਗੁਰੂ ਜੀ ਨੰਦੇੜ ਦੇ ਸਥਾਨ ਤੇ ਜੋਤੀ ਜੋਤ ਸਮਾਂ ਗਏ।ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।

error: Content is protected !!