Home / ਸਿੱਖੀ ਖਬਰਾਂ / ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਲੀ ਮਾਮਲੇ ਚ ਵੱਡਾ ਉਪਰਾਲਾ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਲੀ ਮਾਮਲੇ ਚ ਵੱਡਾ ਉਪਰਾਲਾ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਲੀ ਮਾਮਲੇ ਚ ਵੱਡਾ ਉਪਰਾਲਾ ‘ਪ੍ਰਾਪਤ ਜਾਣਕਾਰੀ ਅਨੁਸਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੀ. ਏ. ਏ. ਨੂੰ ਲੈ ਕੇ ਦਿੱਲੀ ਦੇ ਖ ਰਾਬ ਹੋਏ ਹਾ ਲਾਤ ਦਾ ਜਾਇਜ਼ਾ ਲੈਣ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਹਰਵਿੰਦਰ ਸਿੰਘ ਫੂਲਕਾ ਸੀਨੀਅਰ ਐਡਵੋਕੇਟ, ਜਸਪਾਲ ਸਿੰਘ ਸਾਬਕਾ ਵਾਈਸ ਚਾਂਸਲਰ ਪਟਿਆਲਾ ਯੂਨੀਵਰਸਿਟੀ, ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟ ਗਿਣਤੀਆਂ ਕਮਿਸ਼ਨ, ਬੀਬੀ ਰਣਜੀਤ ਕੌਰ ਸੀਨੀਅਰ ਵਾਈਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ (ਕੋਆਰਡੀਨੇਟਰ) ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਂ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਕਮੇਟੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਹਾ ਲਾਤ ਦਾ ਜਾਇਜ਼ਾ ਬਣਾਈ ਰੱਖਣ ਲਈ ਉਪਰਾਲਾ ਕਰੇਗੀ। ਇਸ ਤੋਂ ਇਲਾਵਾ ਇਹ ਕਮੇਟੀ ਸਿੱਖਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। ਉੱਧਰ ਦੂਜੇ ਪਾਸੇ ਤੁਹਾਨੂੰ ਦੱਸ ਦੇਈਏ ਕਿ ਦਿੱਲੀ ਚ ਸਿੱਖਾਂ ਨੇ ਲਾਇਆ ਲੰਗਰ ਸੰਭਾਲਿਆਂ ਮੋਰਚਾ ਤੁਹਾਨੂੰ ਦੱਸ ਦੇਈਏ ਕਿ ਲੰਗਰ ਦੀ ਸੇਵਾ ਖਾਲਸਾ ਏਡ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਲ ਕੇ ਕਰ ਰਹੀ ਹੈ।’ਸਿੱਖ ਧਰਮ ਚ ਲੰਗਰ ਦਾ ਬਹੁਤ ਜਿਆਦਾ ਖਾਸ ਮਹੱਤਵ ਹੈ ਸਿੱਖ ਧਰਮ ਚ ਹਰ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈਬਿਨਾਂ ਕਿਸੇ ਭੇਦ ਭਾਵ ਤੋਂ ਹਰੇਕ ਲਈ ਲੰਗਰ ਸਿਰਫ ਸਿੱਖ ਧਰਮ ਚ ਹੀ ਦੇਖਿਆ ਜਾ ਸਕਦਾ ਹੈ। ਸਿੱਖਾਂ ਚ ਲੰਗਰ ਦੇ ਭਾਵਨਾ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਕਿ ਕਿਸੇ ਤਰ੍ਹਾਂ ਸਿੱਖ ਹਰ ਸਮੇਂ ਲੰਗਰ ਲਗਾਉਣ ਲਈ ਤਿਆਰ ਰਹਿੰਦੇ ਹਨ ਕੋਈ ਵੀ ਜਗ੍ਹਾ ਹੋਵੇ ਜਾਂ ਕੋਈ ਵੀ ਧਰਮ ਹੋਵੇ ਸਿੱਖ ਭਾਈਚਾਰੇ ਨੂੰ ਕੋਈ ਫਰਕ ਨਹੀਂ ਪੈਂਦਾ ਇਸ ਲਈ ਸਿੱਖ ਭਾਈਚਾਰੇ ਨੇ ਦਿੱਲੀ ਚ ਦੰ ਗਿਆਂ ਤੋਂ ਬਾਅਦ ਸਭ ਲਈ ਲੰਗਰ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਪ੍ਰਭਾ ਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਲੋਕਾਂ ਨੂੰ ਲੰਗਰ ਵੰਡਿਆ ਗਿਆ ਹੈ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਇਲਾਵਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਹੁਕਮ ਜਾਰੀ ਕੀਤਾ ਸੀ ਕਿ ਦਿੱਲੀ ਚ ਉਨ੍ਹਾਂ ਪਰਿਵਾਰਾਂ ਲਈ ਗੁਰੂਘਰਾਂ ਦੇ ਦਰਵਾਜ਼ੇ ਹਮੇਸ਼ਾ ਲਈ ਖੁੱਲ੍ਹੇ ਹਨ।

error: Content is protected !!