Home / ਸਿੱਖੀ ਖਬਰਾਂ / ਹੋਲੇ ਮਹੱਲੇ ਦੀਆਂ ਰੌਣਕਾਂ, ਖਾਲਸੇ ਦੀ ਜਨਮ ਭੂਮੀ ‘ਤੇ ਦੇਖੋ ਦਸਤਾਰਾਂ ਦਾ ਸੁਨਹਿਰੀ ਰੰਗ

ਹੋਲੇ ਮਹੱਲੇ ਦੀਆਂ ਰੌਣਕਾਂ, ਖਾਲਸੇ ਦੀ ਜਨਮ ਭੂਮੀ ‘ਤੇ ਦੇਖੋ ਦਸਤਾਰਾਂ ਦਾ ਸੁਨਹਿਰੀ ਰੰਗ

ਹੋਲੇ ਮਹੱਲੇ ਦੀਆਂ ਰੌਣਕਾਂ, ਖਾਲਸੇ ਦੀ ਜਨਮ ਭੂਮੀ ‘ਤੇ ਦੇਖੋ ਦਸਤਾਰਾਂ ਦਾ ਸੁਨਹਿਰੀ ਰੰਗ ‘ਦਸਤਾਰ ਦਾ ਸਿੱਖ ਇਤਿਹਾਸ ਵਿੱਚ ਬਹੁਤ ਜਿਆਦਾ ਮਹੱਤਵ ਹੈ ਇਹ ਦਾਤ ਸਾਨੂੰ ਗੁਰੂਆਂ ਤੋਂ ਮਿਲੀ ਹੈ ਦੱਸ ਦੇਈਏ ਕਿ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਪਾਵਨ ਤਿਉਹਾਰ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ‘ਚ ਹਾਜ਼ਰੀ ਲਗਾ ਕੇ ਗੁਰੂ ਸਾਹਿਬ ਜੀ ਦਾ ਅਸੀਰਵਾਦ ਪ੍ਰਾਪਤ ਕਰ ਰਹੀਆਂ ਹਨ।ਹੋਲੇ ਮਹੱਲੇ ਨੂੰ ਲੈ ਕੇ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੌਰਾਨ ਸੰਗਤਾਂ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਗੁਰੂ ਨਗਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸੋਹਣੀਆਂ ਦਸਤਾਰਾਂ ਦੇ ਸੁਨਹਿਰੀ ਰੰਗ ਦੇਖਣ ਨੂੰ ਮਿਲ ਰਹੇ ਹਨ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸੋਹਣੀਆਂ ਦਸਤਾਰਾਂ ਸਜਾਈ ਗੱਭਰੂਆਂ ਨੂੰ ਸਾਫ਼ ਦੇਖ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਗੁਰੂ ਨਗਰੀ ‘ਚ ਵੱਖ-ਵੱਖ ਸੰਸਥਾਵਾਂ ਵੱਲੋਂ ਦਸਤਾਰ ਕੈਂਪ ਲਗਾਏ ਗਏ ਹਨ, ਜਿਥੇ ਨੌਜਵਾਨਾਂ ਨੂੰ ਫਰੀ ਦਸਤਾਰ ਸਿਖਾਈ ਜਾ ਰਹੀ ਹੈ, ਉਥੇ ਹੀ ਉਹਨਾਂ ਨੂੰ ਮੁਫ਼ਤ ਦਸਤਾਰਾਂ ਵੀ ਵੰਡੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ ‘ਚ ਦਸਤਾਰ ਸਜਾਉਣ ਦੀ ਰੁਚੀ ਹੋਰ ਵਧ ਰਹੀ ਹੈ।ਇਥੇ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹੋਲੇ ਮਹੱਲੇ ਦੇ ਤੀਜੇ ਦਿਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੋਣਕਾ ਬਰਕਰਾਰ ਹਨ। ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ‘ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜ਼ਿਕਰਯੋਗ ਹੈ ਕਿ ਪੀਟੀਸੀ ਨੈਟਵਰਕ ਵੱਲੋਂ ਹੋਲੇ ਮਹੱਲੇ ਦੀ ਵਿਸ਼ੇਸ਼ ਕਵਰੇਜ਼ ਕੀਤੀ ਜਾ ਰਹੀ ਹੈ ਤੇ ਪੀਟੀਸੀ ਸਿਮਰਨ ‘ਤੇ ਰੋਜ਼ਾਨਾ ਸਮਾਗਮਾਂ ਦਾ ਵਿਸ਼ੇਸ਼ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ, ਜਿਸ ਦੌਰਾਨ ਸੰਗਤਾਂ ਘਰ ਬੈਠੇ ਹੀ ਹੋਲੇ-ਮਹੱਲੇ ਦਾ ਆਨੰਦ ਲੈ ਸਕਣਗੀਆਂ।

error: Content is protected !!