Home / ਨੁਸਖੇ ਤੇ ਮੌਸਮ ਖੇਤੀ-ਬਾਰੇ / ‘ਸ੍ਰੀ ਕਰਤਾਰਪੁਰ ਸਾਹਿਬ’ ਦਾ ਲਾਂਘਾ ਆਰਜ਼ੀ ਤੌਰ ਤੇ ਬੰਦ

‘ਸ੍ਰੀ ਕਰਤਾਰਪੁਰ ਸਾਹਿਬ’ ਦਾ ਲਾਂਘਾ ਆਰਜ਼ੀ ਤੌਰ ਤੇ ਬੰਦ

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ‘ਤੇ ਤੌਰ ‘ਤੇ ਬੰਦ ਕਰ ਦਿੱਤਾ ਹੈ। ਸਾਵਧਾ ਨੀਆਂ ਦੇ ਮੱਦੇਨਜ਼ਰ ਲਾਂਘਾ ਭਲਕੇ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ ‘ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇ ਰਸ ਦੇ ਕਾਰਨ ਆਪਣੇ ਨਾਗਰਿਕਾ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ ‘ਤੇ ਰੋ ਕ ਲਗਾ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਲਾਘੇ ਚ ਛੋਟ ਸੀ ਪਰ ਸੰਗਤਾਂ ਦੇ ਧਿਆਨ ਨੂੰ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਨੂੰ ਮਹਾ ਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕਾਫੀ ਦੇਸ਼ਾ ਦੀ ਅਰਥ ਵਿਵਸਥਾ ਬਹੁਤ ਜਿਆਦਾ ਨੀਚੇ ਗਿਰ ਗਈ ਹੈ ਪਰ ਡਾਲਰ ਇੱਕ ਦਮ ਵੱਧ ਗਿਆ ਹੈ ਜਿਸ ਦਾ ਫਾਇਦਾ ਕੁੱਝ ਕੁ ਲੋਕਾਂ ਨੂੰ ਹੋ ਸਕਦਾ ਹੈ ਪਰ ਜਿਆਦਾਤਰ ਨੂੰ ਫਾਇਦਾ ਨਹੀਂ ਹੋਣ ਵਾਲਾ ਹੈ।

error: Content is protected !!