Home / ਸਿੱਖੀ ਖਬਰਾਂ / ”ਗੁਰੂ ਨਾਨਕ ਸਾਹਿਬ ਜੀ” ਦਾ ਗੁਰੂ ਕੌਣ ਸੀ

”ਗੁਰੂ ਨਾਨਕ ਸਾਹਿਬ ਜੀ” ਦਾ ਗੁਰੂ ਕੌਣ ਸੀ

ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦਾ ਗੁਰੂ ਕੌਣ ਸੀ ‘ਗੁਰੂ ਨਾਨਕ ਦੇਵ ਜੀ ਦੇ ਮਾਤਾ ਜੀ ਦਾ ਨਾਮ ਮਾਤਾ ਤ੍ਰਿਪਤਾ ਜੀ ਅਤੇ ਪਿਤਾ ਜੀ ਦਾ ਨਾਮ ਮਹਿਤਾ ਕਲਿਆਣ ਦਾਸ ਜੀ ਸੀ। ਭੈਣ-ਭਣੋਈਆ: ਬੀਬੀ ਨਾਨਕੀ- ਜੈ ਰਾਮ ਸੁਪਤਨੀ: ਬੀਬੀ ਸੁਲੱਖਣੀ ਜੀ ‘ਸੰਤਾਨ: ਗੁਰੂ ਨਾਨਕ ਸਾਹਿਬ ਦੇ ਘਰ ਦੋ ਪੁੱਤਰ ਸ਼੍ਰੀ ਚੰਦ ਅਤੇ ਲਖਮੀ ਦਾਸ ਦਾ ਜਨਮ ਹੋਇਆ।
ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ।ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ। ਗੁਰ ਨਾਨਕ ਸਾਹਿਬ ਦਾ ਜਨਮ ਕੱਤਕ ਦੀ ਪੂਰਨਮਾਸ਼ੀ ਨੂੰ ਲਾਹੌਰ ਨੇੜੇ ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ), ਵਿਖੇ ਹੋਇਆ। ਇਹਨਾਂ ਦੇ ਮਾਪੇ, ਕਲਿਆਣ ਚੰਦ ਦਾਸ ਬੇਦੀ, ਮਕਬੂਲ ਨਾਮ ਮਹਿਤਾ ਕਾਲੂ ਅਤੇ ਤ੍ਰਿਪਤਾ ਸਨ। ਪਿਓ ਪਿੰਡ ਤਲਵੰਡੀ ਦੇ ਫ਼ਸਲ ਮਾਮਲੇ ਦੇ ਪਟਵਾਰੀ ਸਨ। ਮਾਪੇ ਹਿੰਦੂ ਖੱਤਰੀ ਵਜੋਂ ਸ਼ਨਾਖ਼ਤ ਕਰਦੇ ਸਨ ਅਤੇ ਪੇਸ਼ਾਵਰ ਵਪਾਰੀ ਸਨ। ਉਹਨਾਂ ਦੀ ਇੱਕ ਭੈਣ, ਬੇਬੇ ਨਾਨਕੀ, ਉਹਨਾਂ ਤੋਂ ਪੰਜ ਸਾਲ ਵੱਡੀ ਸੀ। ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ਼ 1475 ਵਿੱਚ ਸੁਲਤਾਨਪੁਰ ਲੋਧੀ ਵਿਖੇ ਹੋਇਆ, ਜੋ ਲਾਹੌਰ ਦੇ ਗਵਰਨਰ, ਦੌਲਤ ਖ਼ਾਨ ਲੋਧੀ ਦੇ ਮੋਦੀਖਾਨੇ ਵਿੱਚ ਕੰਮ ਕਰਦਾ ਸੀ। ਨਾਨਕ ਦਾ ਆਪਣੀ ਭੈਣ ਨਾਲ਼ ਲਾਡ ਹੋਣ ਕਾਰਨ ਉਹ ਵੀ ਮਗ਼ਰ ਸੁਲਤਾਨਪੁਰ ਆਪਣੀ ਭੈਣ ਅਤੇ ਜੀਜੇ ਦੇ ਘਰ ਰਹਿਣ ਲਈ ਚਲੇ ਗਏ। ਧੰਨ ਧੰਨ ਗੁਰੂ ਨਾਨਕ 16 ਸਾਲ ਦੀ ਉਮਰ ਵਿੱਚ, ਦੌਲਤ ਖ਼ਾਨ ਅਧੀਨ ਮੋਦੀਖਾਨੇ ਵਿੱਚ ਕੰਮ ਕਰਨ ਲੱਗ ਪਏ। ਪੁਰਾਤਨ ਜਨਮ ਸਾਖੀਆਂ ਮਤਾਬਕ ਇਹ ਅਰਸਾ ਗੁਰ ਨਾਨਕ ਲਈ ਇੱਕ ਖ਼ੁਦ ਤੱਰਕੀ ਵਾਲ਼ਾ ਸੀ ਅਤੇ ਸ਼ਾਇਦ ਇਹਨਾਂ ਦੇ ਕਲਾਮ ਵਿੱਚ ਹੁਕਮਰਾਨੀ ਢਾਂਚੇ ਬਾਰੇ ਕੁਝ ਹਵਾਲੇ ਇਥੋਂ ਦੇ ਹੋ ਸਕਦੇ ਹਨ।

error: Content is protected !!