Home / ਸਿੱਖੀ ਖਬਰਾਂ / ਤੁਸੀਂ ਇਹ ਗੱਲ ਸੁਣ ਕੇ ਹੈਰਾਨ ਹੋਵੋਗੇ ਪਰ ਮੇਰਾ ਮੰਨ ਕਰਦਾ ਆਪ ਸਭ ਨਾਲ ਸਾਂਝੀ ਕਰਾ

ਤੁਸੀਂ ਇਹ ਗੱਲ ਸੁਣ ਕੇ ਹੈਰਾਨ ਹੋਵੋਗੇ ਪਰ ਮੇਰਾ ਮੰਨ ਕਰਦਾ ਆਪ ਸਭ ਨਾਲ ਸਾਂਝੀ ਕਰਾ

ਤੁਸੀਂ ਇਹ ਗੱਲ ਸੁਣ ਕੇ ਹੈਰਾਨ ਹੋਵੋਗੇ ਪਰ ਮੇਰਾ ਮੰਨ ਕਰਦਾ ਆਪ ਸਭ ਨਾਲ ਸਾਂਝੀ ਕਰਾ।। ਭਾਈ ਸਾਹਿਬ ਗੁਰਇਕਬਾਲ ਸਿੰਘ ਜੀ ਸੰਗਤ ਦੀ ਭਾਈ ਸਾਹਿਬ ਦੀ ਇਹ ਕਥਾ ਪੂਰੇ ਧਿਆਨ ਨਾਲ ਸੁਣਨਾ ਤੁਹਾਨੂੰ ਜਿੰਦਗੀ ਦੀ ਸਮਝ ਆ ਜਾਣੀ ਹੈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਵਿਸ਼ਵਾਸ ਦੀ ਕਹਾਣੀ ਹੈ।’ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਹਿਬਾਨ ਤੇ ਭਗਤਾਂ ਨੇ ਕਈ ਨਾਵਾਂ ਨਾਲ ਅਕਾਲ ਪੁਰਖ ਨੂੰ ਸੰਬੋਧਨ ਕੀਤਾ ਹੈ

ਖਾਸ ਕਰਕੇ ਜਿਹੜੇ ਨਾਂਅ ਉਹਨਾਂ ਦੇ ਸਮੇਂ ਲੋਕਾਂ ਵਿਚ ਪ੍ਰਚਲਤ ਸਨ ਪਰ ਲੋਕ ਉਹਨਾਂ ਨਾਵਾਂ ਨੂੰ ਜਿਆਦਾਤ੍ਹਰ ਅਕਾਲ ਪੁਰਖ ਦੀ ਬਜਾਏ ਆਪਣੇ ਅਵਤਾਰਾਂ ਜਾਂ ਅਕਾਲ ਪੁਰਖ ਦੀ ਕਿਰਤ ਨਾਲ ਜੋੜਦੇ ਸਨ । ਪਰ ਗੁਰੂ ਸਾਹਿਬਾਨ ਅਤੇ ਜਿੰਨਾਂ ਭਗਤਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਉਹਨਾਂ ਸੱਭ ਨੇ ਸਿਰਫ ਇਕ ਅਕਾਲ ਪੁਰਖ ਦਾ ਹੀ ਸਿਮਰਨ ਕਰਨ ਲਈ ਉਪਦੇਸ਼ ਦਿਤਾ ਅਤੇ ਸਿਮਰਨ ਕਰਨ ਦਾ ਢੰਗ ਵੀ ਦੱਸਿਆ ਹੈ ।ਅਕਾਲ ਪੁਰਖ ਦਾ ਸਿਮਰਨ ਕਿਵੇਂ ਕਰਨਾ ਹੈ, ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦੇਖਦੇ ਹਾਂ: ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ ਲਾਵਹੁ ਚੀਤੁ ॥੨੧੨॥ ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮ੍ਹ੍ਹਾਲਿ ॥ ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ (ਭਗਤ ਕਬੀਰ ਜੀ, ਪੰਨਾ 1375-1376) ਅਰਥ:- ਤ੍ਰਿਲੋਚਨ ਆਖਦਾ ਹੈ—ਹੇ ਮਿੱਤ੍ਰ ਨਾਮਦੇਵ! ਤੂੰ ਤਾਂ ਮਾਇਆ ਵਿਚ ਫਸਿਆ ਜਾਪਦਾ ਹੈਂ । ਇਹ ਅੰਬਰੇ ਕਿਉਂ ਠੇਕ ਰਿਹਾ ਹੈਂ? ਪਰਮਾਤਮਾ ਦੇ (ਚਰਨਾਂ) ਨਾਲ ਕਿਉਂ ਚਿੱਤ ਨਹੀਂ ਜੋੜਦਾ? ।੨੧੨। ਨਾਮਦੇਵ (ਅੱਗੋਂ) ਉੱਤਰ ਦੇਂਦਾ ਹੈ—ਹੇ ਤ੍ਰਿਲੋਚਨ! ਮੂੰਹ ਨਾਲ ਪਰਮਾਤਮਾ ਦਾ ਨਾਮ ਲੈ; ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ।੨੧੩। ੴ ਸਤਿਗੁਰ ਪ੍ਰਸਾਦਿ ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥ ਅਰਥ:- ਹੇ ਤ੍ਰਿਲੋਚਨ! ਵੇਖ, ਮੁੰਡਾ) ਕਾਗ਼ਜ਼ ਲਿਆਉਂਦਾ ਹੈ, ਉਸ ਦੀ ਗੁੱਡੀ ਕੱਟਦਾ ਹੈ ਤੇ ਗੁੱਡੀ ਨੂੰ ਅਸਮਾਨ ਵਿਚ ਉਡਾਉਂਦਾ ਹੈ, ਸਾਥੀਆਂ ਨਾਲ ਗੱਪਾਂ ਭੀ ਮਾਰੀ ਜਾਂਦਾ ਹੈ, ਪਰ ਉਸ ਦਾ ਮਨ (ਗੁੱਡੀ ਦੀ) ਡੋਰ ਵਿਚ ਟਿਕਿਆ ਰਹਿੰਦਾ ਹੈ ।੧। ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥ ਅਰਥ:- (ਹੇ ਤ੍ਰਿਲੋਚਨ!) ਜੁਆਨ ਕੁੜੀਆਂ ਸ਼ਹਿਰ ਵਿਚੋਂ (ਬਾਹਰ ਜਾਂਦੀਆਂ ਹਨ) ਆਪੋ ਆਪਣਾ ਘੜਾ ਚੁੱਕ ਲੈਂਦੀਆਂ ਹਨ, ਪਾਣੀ ਨਾਲ ਭਰਦੀਆਂ ਹਨ, (ਆਪੋ ਵਿਚ) ਹੱਸਦੀਆਂ ਹਨ, ਹਾਸੇ ਦੀਆਂ ਗੱਲਾਂ ਤੇ ਹੋਰ ਕਈ ਵਿਚਾਰਾਂ ਕਰਦੀਆਂ ਹਨ, ਪਰ ਆਪਣਾ ਚਿੱਤ ਆਪੋ ਆਪਣੇ ਘੜੇ ਵਿਚ ਰੱਖਦੀਆਂ ਹਨ ।੨।