Home / ਸਿੱਖੀ ਖਬਰਾਂ / ਧੰਨ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਕਿਰਪਾ ਕਰਨਗੇ

ਧੰਨ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਕਿਰਪਾ ਕਰਨਗੇ

ਜੇ ਬਚਣਾ ਹੈ ਤਾਂ ਸਵੇਰੇ ਉੱਠ ਕੇ ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਬੋਲਿਆ ਕਰੋ 1663/64 ਚ ਗੁਰੂ ਸਾਹਿਬ ਨੇ ਕਿਰਪਾ ਕੀਤੀ ਸੀ ‘ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।
ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁ ਖੀ ਬਿਮਾ ਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸਨਾ ਨਾਲ ਤਨ ਤੇ ਮਨ ਦੇ ਰੋ ਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋ ਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇਸਰੀਰ ‘ਤੇ ਵੀ ਚੇ ਚਕ ਦੇ ਲੱ ਛਣਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।