Home / ਸਿੱਖੀ ਖਬਰਾਂ / ਗੁਰੂ ਨਾਨਕ ਸਾਹਿਬ ਜੀ ਤੋਂ ਖੁਸ਼ੀਆਂ ਲੈਣੀਆਂ ਚਾਹੁੰਦੇ ਹੋ ਤਾਂ ਇਹ ਚੀਜ਼ ਸੰਭਾਲ ਲਵੋ

ਗੁਰੂ ਨਾਨਕ ਸਾਹਿਬ ਜੀ ਤੋਂ ਖੁਸ਼ੀਆਂ ਲੈਣੀਆਂ ਚਾਹੁੰਦੇ ਹੋ ਤਾਂ ਇਹ ਚੀਜ਼ ਸੰਭਾਲ ਲਵੋ

ਗੁਰੂ ਨਾਨਕ ਸਾਹਿਬ ਜੀ ਤੋਂ ਖੁਸ਼ੀਆਂ ਲੈਣੀਆਂ ਚਾਹੁੰਦੇ ਹੋ ਤਾਂ ਇਹ ਚੀਜ਼ ਸੰਭਾਲ ਲਵੋ ‘ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ‘ਸ੍ਰੀ ਗੁਰੂ ਨਾਨਕ ਦੇਵ ਜੀ ਨੇ ‘ਪ੍ਰਭੂ ਭਗਤੀ’ ਅਤੇ ‘ਨਾਮ ਸਿਮਰਨ’ ਲਈ ਧੁਰ ਕੀ ਬਾਣੀ ਦੇ ਅਨਹਦ ਰੂਪ ਨੂੰ ਨਾਦੀ ਬਣਾਉਂਦਿਆਂ ‘ਰਾਗ ਸਹਿਤ’ ਸ਼ਬਦ ਦੀ ਮਹਿਮਾ ‘ਕੀਰਤਨ’ ਦੇ ਰੂਪ ਵਿਚ ਕੀਤੀ।
ਭਾਵੇਂ ਗੁਰੂ ਸਾਹਿਬ ਨੇ ਦਾਰਸ਼ਨਿਕ ਕਾਵਿ ਜਿਵੇਂ ‘ਜਪੁ’, ਸਲੋਕ-ਸਹਸਕ੍ਰਿਤੀ ਤੇ ਸਲੋਕ ਵਾਰਾਂ ਤੋਂ ਵਧੀਕ ਰਾਗ ਰਹਿਤ ਰਚੇ, ਪਰ ਉਨ੍ਹਾਂ ਵਿਚਲਾ ਦਰਸ਼ਨ ਆਲਾਪ ਵਾਂਗ ਵਿਚਾਰਧਾਰਾ ਨੂੰ ਉਜਾਗਰ ਕਰਦਾ ਹੈ ਜਿਸ ਵਿਚ ਉਨ੍ਹਾਂ ਦੀ ਸੰਗੀਤਕਤਾ ਅਤੇ ਪ੍ਰਗੀਤਕਤਾ ਦੀ ਆਪਣੀ ਮਿਕਨਾਤੀਸੀ ਹੈ। ਗੁਰੂ ਸਾਹਿਬ ਆਪਣੀਆਂ ਚਾਰ ਉਦਾਸੀਆਂ ਅਤੇ ਉਸ ਤੋਂ ਬਾਅਦ ਵੀ ਜੋ ਸ਼ਬਦ ਕੀਰਤਨ ਕਰਦੇ ਰਹੇ, ਉਹ ਵਿਚਾਰਧਾਰਕ ਤੌਰ ’ਤੇ ਵਿਭਿੰਨ ਦੇਸ਼ਾਂ, ਕੌਮਾਂ, ਜਾਤੀਆਂ ਤੇ ਮਜ਼ਹਬਾਂ ਦੇ ਲੋਕਾਂ ਵਿਚ ਵਿਭਿੰਨ ਸੁਰਾਂ ਅਤੇ ਸਮੁੱਚੀ ਮਨੁੱਖਤਾ ਨੂੰ ਇਕੱਠਿਆਂ ਕਰਕੇ ਅਰਬੀ-ਫ਼ਾਰਸੀ ਤੋਂ ਆਈ (ਵਿਦੇਸ਼ੀ ਸਾਜ਼) ਰਬਾਬ ਨੂੰ ਸੰਗ ਰਲਾ ਕੇ ਬਹੁਵਚਨਤਾ, ਬਹੁ-ਸਭਿਆਚਾਰਕਤਾ ਤੇ ਵਿਸਮਾਦੀ ਆਨੰਦ ਦਾ ਕ੍ਰਾਂਤੀਕਾਰੀ ਸੰਦੇਸ਼ ਦੇਣਾ ਸੀ। ਜਨਮ ਸਾਖੀਆਂ ਗਵਾਹ ਨੇ ਕਿ ਨਾਨਕ ਆਖਦੇ ਹਨ ਕਿ ‘ਮਰਦਾਨਿਆਂ! ਰਬਾਬ ਛੇੜ ਬਾਣੀ ਆਈ।’ ‘ਛੇੜ ਰਬਾਬ’ ਕਿਉਂਕਿ ਵਜਾਉਣਾ ਜਾਂ ਕਹਿਣਾ ਵਜਾ ਰਬਾਬ ਹੁਕਮ ਹੈ ਅਤੇ ‘ਛੇੜ’ ਆਸ਼ਿਕਾਂ ਦੀ, ਪਿਆਰ ਵਿਚ ਰੱਤਿਆਂ ਦੀ ਨਿਸ਼ਾਨੀ ਹੈ। ਕਿਆਸ ਕਰੋ ਨਾਨਕ ਆਖ ਰਿਹੈ, ‘ਮਰਦਾਨਿਆ! ਛੇੜ ਰਬਾਬ।’ ਤਾਂ ਰਬਾਬ ਉਸ ਵਕਤ ਕੋਈ ਸਾਜ਼ ਨਹੀਂ ਰਹਿੰਦਾ ਸਗੋਂ ਆਪਣੇ ਰੱਬ (ਇਸ਼ਕ) ਨਾਲ ਮਿਲਾਪ ਹੈ ਤੇ ਮਰਦਾਨਾ ਕੋਈ ਮੁਸਲਿਮ ਜਾਂ ਰਬਾਬੀ ਨਹੀਂ ਰਹਿ ਜਾਂਦਾ, ਉਹ ਕੇਵਲ ਇਕ ਪ੍ਰੇਮੀ ਜਿਹੜਾ ਰਬਾਬ ਉਪਰ ਰਾਗ ਯਾਨੀ ਪ੍ਰੇਮ ਦੇ ਸੁਰ ਛੇੜਦਾ ਹੈ ਤੇ ਇਲਾਹੀ ਬਾਣੀ ਜਾਂ ਧੁਰ ਕੀ ਬਾਣੀ ਸਹਿਜੇ ਹੀ ਨਾਨਕ ਦੇ ਮੁਖਾਰਬਿੰਦ ’ਚੋਂ ਉਤਰਦੀ ਹੈ ਜੋ ਸਮਾਜ-ਸਭਿਆਚਾਰ ਦੀ ਭੁੱਲੀ-ਭਟਕੀ ਲੋਕਾਈ ਨੂੰ ਮਹਾਆਨੰਦ ਅਤੇ ਵਿਸਮਾਦ ਵਿਚ ਰੂਪਾਂਤ੍ਰਿਤ ਕਰ ਦਿੰਦੀ ਹੈ। ਸਿੱਖਿਆਵਾਂ ਗੁਰੂ ਨਾਨਕ ਸਾਹਿਬ ਜੀ ਦੀ ਸਿੱਖਿਆ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚੋਂ, ਗੁਰਮੁਖੀ ਵਿੱਚ ਦਰਜ ਸ਼ਬਦਾਂ ਤੋਂ ਮਿਲਦੀਆਂ ਹਨ।

error: Content is protected !!