Home / ਸਿੱਖੀ ਖਬਰਾਂ / ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ

ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ

ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ‘ਅੱਜ ਦੇ ਜਮਾਨੇ ਦੀ ਸਭ ਤੋਂ ਭੈੜੀ ਬਿਮਾਰੀ ਦਾ ਦਰਗਾਹੀ ਇਲਾਜ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਪਾਸ ਹੈ।।ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ।
ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀਆਪ ਜੀ ਦੇ ਵੱਡੇ ਭਰਾ ਸਨ।ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ।ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ ਦਿੰਦੇ।

error: Content is protected !!