Home / ਵੀਡੀਓ / ਸ਼੍ਰੋਮਣੀ ਕਮੇਟੀ ਵੱਲੋਂ ਦਸ ਲੱਖ ਦੇ ਕਰੀਬ ਲੋੜਵੰਦਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ

ਸ਼੍ਰੋਮਣੀ ਕਮੇਟੀ ਵੱਲੋਂ ਦਸ ਲੱਖ ਦੇ ਕਰੀਬ ਲੋੜਵੰਦਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ

ਧੰਨ ਧੰਨ ਗੁਰੂ ਰਾਮਦਾਸ ਜੀ ਦੀ ਕਿਰਪਾ ਨਾਲ ਦਸ ਲੱਖ ਦੇ ਕਰੀਬ ਲੋੜਵੰਦਾਂ ਨੂੰ ਲੰਗਰ ਛਕਾਇਆ ਜਾ ਰਿਹਾ ਹੈ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ‘ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੀ ਲੰਗਰ ਸੇਵਾ ਅੱਜ ਵੀ ਨਿਰੰਤਰ ਜਾਰੀ ਰਹੀ। ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਤੋਂ ਤਿਆਰ ਕੀਤਾ ਲੰਗਰ ਲੋੜਵੰਦਾਂ ਤੱਕ ਪਹੁੰਚਾਉਣ ਲਈ ਸੇਵਾਦਾਰਾਂ ਨੂੰ ਖੁਦ ਸ਼੍ਰੋਮਣੀ ਕਮੇਟੀ ਨੇ ਰਵਾਨਾ ਕੀਤਾ। ਹੁਣ ਤੱਕ ਲੱਖਾਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਤੋਂ ਇਹ ਸੇਵਾ ਜਾਰੀ ਹੈ। ਇਕੱਲੇ ਅੰਮ੍ਰਿਤਸਰ ਵਿਖ ਹੀ ਇੱਕ ਲੱਖ ਤੋਂ ਵੱਧ ਲੋੜਵੰਦਾਂ ਨੂੰ ਰੋਜ਼ਾਨਾ ਲੰਗਰ ਛਕਾਇਆ ਜਾ ਰਿਹਾ ਹੈ। ਜੇ ਗੱਲ ਕੀਤੀ ਜਾਵੇ ਪੂਰੇ ਭਾਰਤ ਚ ਦਸ ਲੱਖ ਕਰੀਬ ਸੰਗਤਾਂ ਨੂੰ ਲੰਗਰ ਛਕਾਇਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਪੰਜਾਬ  ਦੇ ਹਰ ਜ਼ਿਲ੍ਹੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਗੱਡੀਆਂ ਰਾਹੀਂ ਲੰਗਰ ਲੈ ਕੇ ਲੋੜਵੰਦਾਂ ਤੱਕ ਪਹੁੰਚ ਲਗਾਤਾਰ ਜਾਰੀ ਹੈ। ਕਿ ਜੇਕਰ ਅੰਕੜੇ ਦੀ ਗੱਲ ਕਰੀਏ ਤਾਂ ਇਹ ਬਹੁਤ ਵੱਡਾ ਹੈ। ਕਈ ਲੱਖ ਲੋਕ ਲੋੜਵੰਦ ਹਨ ਅਤੇ ਸ਼੍ਰੋਮਣੀ ਕਮੇਟੀ ਯਤਨ ਕਰ ਰਹੀ ਹੈ ਕਿ ਵੱਧ ਤੋਂ ਵੱਧ ਲੋੜਵੰਦਾਂ ਤੱਕ ਲੰਗਰ ਲਿਜਾਇਆ ਜਾਵੇ। ਇਸ ਲਈ ਅਧਿਕਾਰੀ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ। ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਮਹਿੰਦਰ ਸਿੰਘ ਆਹਲੀ, ਸ. ਮਨਜਿੰਦਰ ਸਿੰਘ ਮੰਡ ਆਦਿ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਮੌਜੂਦਾ ਸਮੇਂ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਜ਼ਰੂਰਤਮੰਦ ਤੇ ਗ਼ਰੀਬ ਤੱਕ ਲੰਗਰ ਸੇਵਾਵਾਂ ਪਹੁੰਚਾਈਆਂ ਜਾ ਰਹੀਆਂ ਹਨ।
ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਖ਼ੁਦ ਸਾਰੇ ਕਾਰਜਾਂ ਦੀ ਲਗਾਤਾਰ ਦੇਖ-ਰੇਖ ਕਰ ਰਹੇ ਹਨ ਅਤੇ ਦਿਸ਼ਾ-ਨਿਰਦੇਸ਼ ਹਨ ਕਿ ਸਾਵਧਾਨੀਆਂ ਵਰਤਦੇ ਹੋਏ ਹਰ ਲੋੜਵੰਦ ਤੱਕ ਲੰਗਰ ਪਹੁੰਚੇ। ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ।

error: Content is protected !!