Home / ਸਿੱਖੀ ਖਬਰਾਂ / ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ ‘ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਜਾਣਕਾਰੀ ਅਨੁਸਾਰ 13 ਅਪ੍ਰੈਲ ਨੂੰ ਖ਼ਾਲਸੇ ਦਾ ਜਨਮ ਦਿਹਾੜਾ ਹੈ। ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਵਿੱਚੋਂ ਇੱਕ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਦਮਦਮਾ ਸਾਹਿਬ ਦੀ ਧਰਤੀ ਉੱਪਰ ਸੰਗਤਾਂ ਦਾ ਇਕੱਠ ਹੰਦਾ ਹੈ। ਇੰਨਾ ਹੀ ਨਹੀਂ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿੱਚ ਵੀ ਸੰਗਤਾਂ ਵਧ ਚੜ੍ਹ ਕੇ ਖ਼ਾਲਸੇ ਦੇ ਇਸ ਜਨਮ ਦਿਹਾੜੇ ਨੂੰ ਮਨਾਉਣ ਲਈ ਪਹੁੰਚਦੀਆਂ ਹਨ। ਇਸ ਦੌਰਾਨ ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਤੁਹਾਨੂੰ ਇੱਕ ਵਾਰ ਫਿਰ ਦੱਸ ਦੇਈਏ ਕਿ ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ – ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ ਦੱਸ ਦੇਈਏ ਕਿ ਵਿਸ਼ਵ ਭਰ ਵਿਚ ਫੈਲੀ ਮਹਾਂ ਮਾਰੀ ਕੋ ਰੋਨਾ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਵਿਸਾਖੀ ਦਿਹਾੜਾ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਚ ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਜਾਂ ਸਹਿਜ ਪਾਠ ਅਰੰਭ ਕਰਕੇ ਸਮਾਪਤੀ ’ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ। ਸਿੱਖ ਸੰਗਤਾਂ ਯਤਨ ਕਰਨ ਕਿ ਇਸ ਪੁਰਬ ਨੂੰ ਸਮਰਪਿਤ ਆਪਣੇ ਘਰ ਬੈਠ ਕੇ ਇਕ ਸਹਿਜ ਪਾਠ ਕਰਨ ਤੇ ਆਪਣੇ ਘਰ ਬੈਠ ਕੇ ਟੀਵੀ ਜਾਂ ਆਨ ਲਾਈਨ ਰਾਹੀਂ ਇਤਿਹਾਸਕ ਸਥਾਨਾਂ ਤੋਂ ਕਥਾ ਕੀਰਤਨ ਸਰਵਨ ਕਰਨ। ਅਗਲੇ ਆਦੇਸ਼ ਤੱਕ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ।ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਵਿਸਾਖੀ ਮੌਕੇ ਗੁਰਦਵਾਰਾ ਸਾਹਿਬ ਵਿੱਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜ ਸਿੰਘ ਸਾਹਿਬਾਨ ਨੇ ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ ਵਿੱਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੰਦਿਆ ਨਾਲ ਹੀ ਅਫਗਾਨਿਸਤਾਨ ਵਿੱਚ ਸਿੱਖਾਂ ਦੇ ਹੋਏ katl ਦੀ ਨਿੰ ਦਾ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ‘ਤੇ Dukh ਪ੍ਰਗਟ ਕੀਤਾ ਗਿਆ ਹੈ। ਵਾਹਿਗੁਰੂ ਜੀ।

error: Content is protected !!