ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 59 ਹੋ ਗਈ ਹੈ। ਕੋਰੋਨਾ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਣ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਬੇਟੀ ਜਸਕੀਰਤ ਕੌਰ ਵੀ ਕੋਰੋਨਾ ਪਾਜ਼ਿ ਟਿਵ ਪਾਈ ਗਈ ਹੈ। ਉਹ ਜਲੰਧਰ ਦੇ ਸਿਵਲ ਹਸ ਪਤਾਲ ‘ਚ ਦਾਖਿਲ ਹਨ। ਤੁਹਾਨੂੰ ਦੱਸ ਦੇਈਏ ਕਿ ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀ ਚਾਚੀ ਤੇ ਕੀਰਤਨੀ ਜੱਥੇ ਦੇ ਸਾਥੀ ਵੀ ਪਾਜ਼ਿ ਟਿਵ ਪਾਏ ਗਏ। ਉੱਧਰ ਫਰੀਦਕੋਟ ਤੋਂ ਵੀ ਕੋਰੋਨਾ ਦਾ ਪਹਿਲਾ ਪਾਜ਼ਿਟਿਵ ਕੇਸ ਸਾਹਮਣੇ ਆਇਆ ਹੈ। ਕੋਰੋਨਾ ਪਾਜ਼ਿਟਿਵ ਪਾਏ ਗਏ ਆਨੰਦ ਗੋਅਲ ਨਾਂ ਦੇ ਇਸ ਵਿਅਕਤੀ ਦੀ ਉਮਰ 35 ਸਾਲ ਹੈ। ਇਸ ਬਾਰੇ ਪਤਾ ਚੱਲਦਿਆਂ ਡੀਸੀ ਫਰੀਦਕੋਟ ਵਲੋਂ ਅੱਜ ਸਵੇਰੇ 6 ਵਜੇ ਇਲਾਕੇ ਦਾ ਜਾਇਜ਼ਾ ਲਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਚਲੇ ਜਾਣ ਕਾਰਨ ਪੂਰਾ ਖਾਲਸਾ ਪੰਥ Dukhi ਹੈ। ਕੱਲ੍ਹ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਸੀ।ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ 11 ਅਪ੍ਰੈਲ ਨੂੰ ਭੋਗ ਮਗਰੋਂ ਕੀਤੀ ਜਾਵੇਗੀ ਅੰਤਿਮ ਅਰਦਾਸ ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਇਥੇ ਸਥਿਤ ਗੁਰਦੁਆਰਾ ਬਿਬੇਕਸਰ ਸਾਹਿਬ ਵਿਖੇ ਕਰਵਾਇਆ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਸਬੰਧੀ 9 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦੇ ਭੋਗ 11 ਅਪ੍ਰੈਲ ਨੂੰ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
