ਜਦੋਂ ਓਪ੍ਰੇਸ਼ਨ ਵਾਸਤੇ ਕੱਟਨੇ ਸੀ ਕੇਸ ਪਰ ਡੋਕਟਰ ਤੋ ਚੱਲੀ ਨੀ ਕੈੰਚੀ -ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ‘ਕੇਸ ਅਕਾਲ ਪੁਰਖ ਦੀ ਮੋਹਰ ਹਨ, ਸਿੱਖ ਗੁਰੂ ਦਾ ਹੁਕਮ ਮੰਨ ਕੇ ਕੇਸਾਂ ਦੀ ਸੰਭਾਲ ਲਈ ਦਸਤਾਰ ਅਤੇ ਕੇਸਕੀ ਸਜਾਉਂਦੇ ਹਨ ਤੇ ਇਨ੍ਹਾਂ ਨੂੰ ਸਦਾ ਲਈ ਕਾਇਮ ਰੱਖਦੇ ਹਨ,
ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਦੀ ਚੋਟੀ ਤੱਕ ਕੇਸਾਂ ਦੀ ਬੇਅਦਬੀ ਨਾ ਕਰ ਕੇ ਗੁਰੂ ਦੀ ਬਖਸ਼ਸ਼ ਲੈਂਦੇ ਹਨ। ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ। ਸਿੱਖ ਇਤਿਹਾਸ ਵਿੱਚ ਪਹਿਲੀ ਵੈਸਾਖ 1756 ਸੰਮਤ ਨੂੰ ਗੁਰੂ ਗੋਬਿੰਦ ਸਿੰਘ ਨੇ ਆਨੰਦਪੁਰ ਸਾਹਿਬ ਵਿੱਚ ਖ਼ਾਲਸਾ ਪੰਥ ਦੀ ਸਾਜਨਾ ਕੀਤੀ। ਭਰੇ ਪੰਡਾਲ ਵਿਚੋਂ ਪੰਜ ਪਿਆਰੇ ਚੁਣ ਕੇ ‘ਖੰਡੇ ਦੀ ਪਾਹੁਲ’ ਛਕਾ ਕੇ ਉਹਨਾਂ ਨੂੰ ਸਿੰਘ ਦਾ ਖਿਤਾਬ ਪ੍ਰਦਾਨ ਕੀਤਾ। ਗੁਰੂ ਗੋਬਿੰਦ ਸਿੰਘ ਨੇ ਇੱਕ ਵਿਲੱਖਣ ਧਾਰਮਿਕ, ਸਮਾਜਿਕ, ਰਾਜਨੀਤਕ ਜਥੇਬੰਦੀ ਦਾ ਗਠਨ ਕਰ ਕੇ ਪੰਜ ਕਰਾਰ ਧਾਰਨ ਕਰਵਾ ਕੇ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਿਰਜਣਾ ਕੀਤੀ। ਹਰ ਇੱਕ ਕਕਾਰ ਆਪਣੇ ਆਪ ਵਿੱਚ ਇੱਕ ਖਾਸ ਚਿੰਨ੍ਹ ਤੇ ਪ੍ਰਤੀਕ ਹੈ।ਪੰਜ ਕਕਾਰਾਂ ਵਿਚੋਂ ਕੇਸਾਂ ਨੂੰ ਛੱਡ ਕੇ ਜੋ ਬਾਕੀਆਂ ਵਿਚੋਂ ਕੋਈ ਗੁੰਮ ਹੋ ਜਾਵੇ ਤਾਂ ਇਸ ਨੂੰ ਕੁਰਹਿਤ ਮੰਨਿਆ ਜਾਂਦਾ ਹੈ ਪਰ ਕੇਸ ਕਟਵਾਉਣ ਵਾਲੇ ਨੂੰ ਪਤਿਤ ਕਰਾਰ ਦਿੱਤਾ ਜਾਂਦਾ ਹੈ। ਕੇਸ ਅਤੇ ਦਸਤਾਰ ਸਿਰ ਨੂੰ ਸੁਰੱਖਿਅਤ ਰੱਖਣ ਦਾ ਵੀ ਇੱਕ ਸਾਧਨ ਹਨ।
