Home / ਸਿੱਖੀ ਖਬਰਾਂ / ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪੁੱਤਰ ਤੇ ਭਤੀਜੇ ਨਾਲ ਮੁੱਖ ਮੰਤਰੀ ਕੈਪਟਨ ਨੇ ਖੁਦ ਕੀਤੀ ਗੱਲਬਾਤ

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪੁੱਤਰ ਤੇ ਭਤੀਜੇ ਨਾਲ ਮੁੱਖ ਮੰਤਰੀ ਕੈਪਟਨ ਨੇ ਖੁਦ ਕੀਤੀ ਗੱਲਬਾਤ

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਪੁੱਤਰ ਤੇ ਭਤੀਜੇ ਨਾਲ ਮੁੱਖ ਮੰਤਰੀ ਕੈਪਟਨ ਨੇ ਖੁਦ ਕੀਤੀ ਗੱਲਬਾਤ, ਮਦਦ ਕਰਨ ਦਾ ਦਿੱਤਾ ਭਰੋਸਾ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਅਕਾਲ ਚਲਾਣੇ ’ਤੇ dukh ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹੜੇ ਕ ਰੋਨਾ ਦੀ ਮਾਰ ਥੱਲੇ ਨੇ , ਉਨ੍ਹਾਂ ਦੇ ਇ ਲਾਜ ’ਚ ਸਰਕਾਰ ਵਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸ਼ਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਬਚਾਅ ਲਈ ਇ ਲਾਜ ਚੱਲ ਰਿਹਾ ਹੈ ਅਤੇ ਸਰਕਾਰ ਦੇ ਮੈ ਡੀਕ ਲ ਪ੍ਰੋਟੋਕੋਲ ਮੁਤਾਬਕ ਇਨ੍ਹਾਂ ਸਾਰੇ ਮ ਰੀਜ਼ਾਂ ਦੀ ਪੂਰੀ ਦੇਖਭਾਲ ਹੋਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸਿਹਤ ’ਤੇ ਸਿਹਤ ਵਿਭਾਗ ਨਿਗਰਾਨੀ ਰੱਖ ਰਿਹਾ ਹੈ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਉਨ੍ਹਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ। ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਭਾਈ ਨਿਰਮਲ ਖਾਲਸਾ ਜੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ‘ਭਾਈ ਨਿਰਮਲ ਸਿੰਘ ਖ਼ਾਲਸਾ (12 ਅਪ੍ਰੈਲ 1952 – 02 ਅਪ੍ਰੈਲ 2020) ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਪੰਜਾਬ, ਭਾਰਤ ਵਿਖੇ ਸਾਬਕਾ “ਹਜ਼ੂਰੀ ਰਾਗੀ” ਸੀ। 1952 ਵਿਚ ਜੰਡਵਾਲਾ ਭੀਮਸ਼ਾਹ ਪਿੰਡ, ਜ਼ਿਲ੍ਹਾ ਫਿਰੋਜ਼ਪੁਰ, ਪੰਜਾਬ ਵਿਚ ਜਨਮੇ ਭਾਈ ਨਿਰਮਲ ਸਿੰਘ ਨੇ 1976 ਵਿਚ ਸ਼ਹੀਦ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ (1974-1976) ਪ੍ਰਾਪਤ ਕੀਤਾ। ਉਸਨੇ 1977 ਵਿਚ ਗੁਰਮਤਿ ਕਾਲਜ, ਰਿਸ਼ੀਕੇਸ਼, ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੰਤ ਬਾਬਾ ਫਤਿਹ ਸਿੰਘ, ਸੰਤ ਚੰਨਣ ਸਿੰਘ, ਬੁੱਢਾ ਜੋਹਰ, ਰਾਜਸਥਾਨ ਦੇ ਗੰਗਾ ਨਗਰ ਵਿਚ 1978 ਵਿਚ ਸੰਗੀਤ ਅਧਿਆਪਕ ਵਜੋਂ ਸੇਵਾ ਨਿਭਾਈ। 1979 ਤੋਂ, ਉਸਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, ‘ਹਜ਼ੂਰੀ ਰਾਗੀ’ ਵਜੋਂ ਸੇਵਾ ਅਰੰਭ ਕੀਤੀ। ਉਸਨੇ ਪੰਜਾਂ ਤਖ਼ਤਾਂ, ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਅਤੇ 71 ਹੋਰ ਦੇਸ਼ਾਂ ਵਿਚ ਵੀ ਕੀਰਤਨ ਕੀਤਾ ਹੈ। ਉਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ 31 ਰਾਗਾਂ ਦਾ ਗਿਆਨ ਪ੍ਰਾਪਤ ਕਰਨ ਵਾਲੇ ਉੱਤਮ ਰਾਗੀਆਂ ਵਿਚੋਂ ਇਕ ਸੀ। “ਕਲਾ” ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਬਦਲੇ, ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲਾ ਪਹਿਲੀ ਹਜ਼ੂਰੀ ਰਾਗੀ ਸੀ। 2 ਅਪ੍ਰੈਲ, 2020 ਨੂੰ ਭਾਈ ਨਿਰਮਲ ਸਿੰਘ ਜੀ ਖਾਲਸਾ ਜੀ ਅਕਾਲ ਚਲਾਣਾ ਕਰ ਗਏ।

error: Content is protected !!