ਗੁਰੂ ਨਾਨਕ ਦੇਵ ਜੀ ਨੇ ਕਰਵਾਇਆ ਇੱਕ ਗਰੀਬ ਬੇਟੀ ਦਾ ਵਿਆਹ ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।[ ‘ਸਿੱਖ ਰਿਵਾਜ਼ਾਂ ਮਤਾਬਕ, ਗੁਰ ਨਾਨਕ ਸਾਹਿਬ ਦੇ ਜਨਮ ਅਤੇ ਸ਼ੁਰੂਆਤ ਜ਼ਿੰਦਗੀ ਦੀਆਂ ਕਈ ਘਟ ਨਾਵਾਂ ਨਾਨਕ ਦੀ ਇਲਾਹੀ ਰਹਿਮਤ ਨੂੰ ਦਰਸਾਉਂਦੀਆਂ ਨੇ।ਗੁਰੂ ਨਾਨਕ ਦੇਵ ਜੀ ਦੀ ਜ਼ਿੰਦਗੀ ਬਾਰੇ ਲਿਖਤਾਂ ਉਹਨਾਂ ਦੀ ਛੋਟੀ ਉਮਰ ਵਿੱਚ ਖਿੜਦੀ ਹੋਈ ਸੂਝ ਦਾ ਵੇਰਵਾ ਦਿੰਦੀਆਂ ਹਨ। ਕਿਹਾ ਜਾਂਦਾ ਕਿ ਪੰਜ ਸਾਲ ਦੀ ਉਮਰ ਵਿੱਚ, ਨਾਨਕ ਨੇ ਇਲਾਹੀ ਮਜ਼ਮੂਨਾਂ ਵਿੱਚ ਦਿਲਚਸਪੀ ਵਿਖਾਈ। ਸੱਤ ਸਾਲ ਦੀ ਉਮਰੇ, ਉਸ ਵਕ਼ਤ ਦੇ ਰਿਵਾਜ਼ ਮਤਾਬਕ ਉਹਨਾਂ ਦੇ ਪਿਓ ਨੇ ਉਹਨਾਂ ਨੂੰ ਪਿੰਡ ਦੇ ਸਕੂਲ ਵਿਚ ਦਾਖ਼ਲ ਕਰਵਾਇਆ। ਇੱਕ ਮਸ਼ਹੂਰ ਵਾਕਿਆ ਕਿਹਾ ਜਾਂਦਾ ਕਿ ਨਿਆਣੇ ਹੁੰਦੇ ਨਾਨਕ ਨੇ ਆਪਣੇ ਅਧਿਆਪਕ ਨੂੰ ਨੰਬਰ ਇੱਕ ਨਾਲ਼ ਗੁਰਮੁਖੀ ਦੇ ਅੱਖਰ, ਓ ਅਤੇ ਅੰਕਾਰ ਦੇ ਨਿ ਨੂੰ ਜੋੜ, ਰੱਬ ਇੱਕ ਹੈ ਦਾ ਦਾਅਵਾ ਕੀਤਾ। ਹੋਰ ਬਚਪਨੀ ਖ਼ਾਤਿਆਂ ਦੀਆਂ ਘਟ ਨਾਵਾਂ ਨਾਨਕ ਬਾਰੇ ਅਜੀਬ ਅਤੇ ਚਮਤਕਾਰੀ ਗੱਲਾਂ ਦਰਸਾਉਂਦੀਆਂ ਹਨ, ਜਿਵੇਂ ਕਿ ਇੱਕ ਰਾਏ ਬੁਲਾਰ ਵਲੋਂ ਚਸ਼ਮਦੀਦ ਗਵਾਹੀ, ਜਿਸ ਵਿੱਚ ਸੁੱਤੇ ਬੱਚੇ ਦੇ ਸਿਰ ਨੂੰ ਕੜਕਵੀਂ ਧੁੱਪ ਤੋਂ, ਇੱਕ ਖ਼ਾਤੇ ਮਤਾਬਕ, ਦਰਖ਼ਤ ਦੀ ਛਾਂ,ਜਾਂ, ਦੂਜੇ ਵਿੱਚ, ਜ਼ਹਿ ਰੀਲੇ ਕੋਬ ਰਾ ਵਲੋਂ ਛਾਂ ਕੀਤੀ ਗਈ। 24 ਸਤੰਬਰ 1487 ਨੂੰ ਨਾਨਕ ਦਾ ਵਿਆਹ ਬਟਾਲਾ ਕਸਬੇ ਦੇ ਮੂਲ ਚੰਦ ਅਤੇ ਚੰਦੋ ਰਾਣੀ ਦੀ ਧੀ ਮਾਤਾ ਸੁਲੱਖਣੀ ਨਾਲ਼ ਹੋਇਆ। ਇਸ ਜੋੜੇ ਦੇ ਦੋ ਪੁੱਤ ਸਨ, ਸ੍ਰੀ ਚੰਦ (8 ਸਤੰਬਰ 1494 – 13 ਜਨਵਰੀ 1629) ਅਤੇ ਲਖਮੀ ਚੰਦ (12 ਫਰਵਰੀ 1497 – 9 ਅਪ੍ਰੈਲ 1555)। ਸ੍ਰੀ ਚੰਦ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਗਿਆਨ ਪ੍ਰਾਪਤ ਹੋਇਆ ਅਤੇ ਉਹ ਉਦਾਸੀ ਸੰਪਰਦਾ ਦੇ ਸੰਸਥਾਪਕ ਬਣ ਗਏ।
