Home / ਦੁਨੀਆ ਭਰ / ਪੰਜਾਬ ਲਈ ਆਈ ਰਾਹਤ ਵਾਲੀ ਖਬਰ ਖੁਦ ਮੁੱਖ ਮੰਤਰੀ ਨੇ ਕੀਤੀ ਸ਼ੇਅਰ

ਪੰਜਾਬ ਲਈ ਆਈ ਰਾਹਤ ਵਾਲੀ ਖਬਰ ਖੁਦ ਮੁੱਖ ਮੰਤਰੀ ਨੇ ਕੀਤੀ ਸ਼ੇਅਰ

ਪੰਜਾਬ ਲਈ ਆਈ ਵੱਡੀ ਰਾਹਤ ਵਾਲੀ ਖਬਰ ਖੁਦ ਮੁੱਖ ਮੰਤਰੀ ਨੇ ਕੀਤੀ ਸ਼ੇਅਰ ‘ਤੁਹਾਨੂੰ ਦੱਸ ਦੇਈਏ ਕਿ ਪੰਜਾਬ ਲਈ ਇੱਕ ਰਾਹਤ ਵਾਲੀ ਖਬਰ ਆ ਰਹੀ ਹੈ ਜਿਹਨਾਂ ਦੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਆਪਣੇ ਫੇਸਬੁੱਕ ਤੇ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ 8 ਲੋਕ ਜਿਨ੍ਹਾਂ ਵਿੱਚ ਕਰੋ ਨਾ ਦੇ ਲੱਛਣ ਪਾਏ ਗਏ ਸੀ ਉਹ ਹੁਣ ਬਿਲਕੁਲ ਠੀਕ ਹੋ ਗਏ ਨੇ, ਉਨ੍ਹਾਂ ਦੀਆਂ ਰਿਪੋਰਟਾਂ ਨੈਗੇ ਟਿਵ ਆਈਆਂ ਹਨ ਤੇ ਉਨ੍ਹਾਂ ਨੂੰ ਹਸ ਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪਰ ਇਸਦੇ ਨਾਲ ਹੀ ਕਰ ਫਿਊ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਜਾਰੀ ਰੱਖੋ, ਘਰੇ ਰਹੋ ਤੇ ਸੁਰੱਖਿ ਅਤ ਰਹੋ। ਇਸ ਵਿੱਚ ਹੀ ਸਾਡੇ ਸਾਰਿਆਂ ਦੀ ਭਲਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਹੋ ਰਹੇ ਕੰਮ ਬਾਰੇ ਜਾਣਕਾਰੀ ਦਿੱਤੀ ਜਿਨ੍ਹਾਂ ਚ ਰਾਸ਼ਨ ਤੇ ਸਿਲੰਡਰ ਲੋੜਵੰਦਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅਸੀਂ ਪੰਜਾਬ ਭਰ ਵਿੱਚ 2.30 ਲੱਖ ਰਾਸ਼ਨ ਦੇ ਪੈਕੇਟ ਵੰਡ ਚੁੱਕੇ ਹਾਂ, ਜਿਸ ਵਿੱਚ 10 ਕਿੱਲੋ ਆਟਾ, 2 ਕਿੱਲੋ ਦਾਲ ਤੇ 2 ਕਿੱਲੋ ਖੰਡ ਸ਼ਾਮਲ ਹਨ ਤੇ ਬਾਕੀ ਵੀ ਪਹਿਲ ਦੇ ਆਧਾਰ ‘ਤੇ ਵੰਡੇ ਜਾ ਰਹੇ ਹਨ। ਕੋਈ ਵੀ ਜ਼ਰੂਰਤਮੰਦ ਇਨਸਾਨ ਲੋੜ ਪੈਣ ‘ਤੇ ਡਿਪਟੀ ਕਮਿਸ਼ਨਰ ਜਾਂ ਜ਼ਿਲ੍ਹਾ ਕੰਟਰੋਲ ਰੂਮ ‘ਚ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਇਸ ਔਖੀ ਦੇ ਮੱਦੇਨਜ਼ਰ ਪੂਰੇ ਪੰਜਾਬ ਵਿੱਚ ਲਾੱਕਡਾਊਨ ਹੈ ਇਸ ਦੌਰਾਨ ਜ਼ਰੂਰਤਮੰਦਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆਵੇ ਇਸ ਦਾ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਧਿਆਨ ਰੱਖ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲ ਦੇ ਆਧਾਰ ‘ਤੇ ਚਾਰ ਦਿਨਾਂ ਵਿੱਚ ਲੋਕਾਂ ਨੂੰ 7,72,605 ਸਿਲੰਡਰ ਵੰਡੇ ਗਏ ਤੇ ਅੱਗੇ ਵੀ ਜ਼ਰੂਰਤ ਦੇ ਹਿਸਾਬ ਨਾਲ ਵੰਡੇ ਜਾਣਗੇ।

error: Content is protected !!