‘ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਇੱਕ ਨਵਾਂ ਅੰਦੇਸ਼ ਜਾਰੀ ਕੀਤਾ ਹੈ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਕਰਵਾਇਆ ਜਾਵੇਗਾ ਇਹ ਵੱਖਰਾ ਕਾਰਜ।
ਜਥੇਦਾਰ ਸਾਹਿਬ ਜੀ ਨੇ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਚ ਲਾਕਡਾਊਨ ਕਰਕੇ ਵਿਸਾਖੀ ਤਿਉਹਾਰ ਨਹੀਂ ਮਨਾ ਰਲੇ ਵੱਡੇ ਪੱਧਰ ਤੇ। ਪਰ ਇਸ ਵਾਰ ਅਸੀ ਵੱਖਰੇ ਤਰੀਕੇ ਨਾਲ ਵਿਸਾਖੀ ਦਾ ਤਿਉਹਾਰ ਤੇ ਇੱਕ ਛੋਟੀ ਜਿਹੀ ਕੋਸ਼ਿਸ਼ ਕਰਨ ਜਾ ਰਹੇ ਹਾ ਅਸੀ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਚ ਪੜਦੇ ਹੋਣਹਾਰ ਵਿਦਿਆਰਥੀਆਂ ਲਈ ਆਨਲਾਈਨ ਪ੍ਰਤੀਯੋਗਿਤਾ ਕਰਵਾ ਰਹੇ ਹਾਂ ਜਿਸ ਚ ਵੱਖ ਵੱਖ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਆਨ ਲਾਈਨ ਧਾਰਮਿਕ ਕਵਿਤਾ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਬੱਚਿਆਂ ਨੂੰ ਸਹੀ ਰਸਤੇ ਪਾਇਆ ਜਾ ਸਕੇ। ਇਸ ਪ੍ਰਤੀਯੋਗਿਤਾ ਤੋਂ ਬੱਚਿਆਂ ਤੇ ਵਿਦਿਆਰਥੀਆਂ ਨੂੰ ਜਾਣੋ ਕਰਵਾਉ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਸਾਖੀ ਬਾਰੇ ਲਿਆ ਵੱਡਾ ਫੈਸਲਾ 13 ਅਪ੍ਰੈਲ ਨੂੰ ਖ਼ਾਲਸੇ ਦਾ ਜਨਮ ਦਿਹਾੜਾ ਹੈ। ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਵਿੱਚੋਂ ਇੱਕ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਦਮਦਮਾ ਸਾਹਿਬ ਦੀ ਧਰਤੀ ਉੱਪਰ ਸੰਗਤਾਂ ਦਾ ਇਕੱਠ ਹੰਦਾ ਹੈ। ਇੰਨਾ ਹੀ ਨਹੀਂ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿੱਚ ਵੀ ਸੰਗਤਾਂ ਵਧ ਚੜ੍ਹ ਕੇ ਖ਼ਾਲਸੇ ਦੇ ਇਸ ਜਨਮ ਦਿਹਾੜੇ ਨੂੰ ਮਨਾਉਣ ਲਈ ਪਹੁੰਚਦੀਆਂ ਹਨ। ਇਸ ਦੌਰਾਨ ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਤੁਹਾਨੂੰ ਇੱਕ ਵਾਰ ਫਿਰ ਦੱਸ ਦੇਈਏ ਕਿ ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ – ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ ਦੱਸ ਦੇਈਏ ਕਿ ਵਿਸ਼ਵ ਭਰ ਵਿਚ ਫੈਲੀ ਮਹਾਂ ਮਾਰੀ ਦੇ ਚੱਲਦਿਆਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਮਨਾਉਣ ਸਬੰਧੀ ਕੁੱਝ ਦਿਨ ਪਹਿਲਾਂ ਪੰਜ ਸਿੰਘ ਸਾਹਿਬਾਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ। ਇਸ ਮੌਕੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸਮੂਹ ਗੁਰਦੁਆਰਾ ਪ੍ਰਬੰਧਕਾਂ ਤੇ ਸਿੱਖ ਸੰਸਥਾਵਾਂ ਵਿਸਾਖੀ ਦਿਹਾੜਾ ਵੱਡੇ ਇਕੱਠ ਕਰਨ ਦੀ ਬਜਾਏ ਗੁਰਦੁਆਰਾ ਸਾਹਿਬਾਨ ਵਿਚ ਇਸ ਦਿਨ ਸ੍ਰੀ ਅਖੰਡ ਪਾਠ ਸਾਹਿਬ ਜਾਂ ਸਹਿਜ ਪਾਠ ਅਰੰਭ ਕਰਕੇ ਸਮਾਪਤੀ ’ਤੇ ਸਰਬਤ ਦੇ ਭਲੇ ਦੀ ਅਰਦਾਸ ਕਰਨ।
