‘ਭਾਈ ਨਿਰਮਲ ਸਿੰਘ ਖਾਲਸਾ’ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਇਸ ਦਿਨ ਨੂੰ ਪਵੇਗਾ- ਭਾਈ ਲੌਂਗੋਵਾਲ

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਇਸ ਦਿਨ ਨੂੰ ਪਵੇਗਾ- ਭਾਈ ਲੌਂਗੋਵਾਲ ‘ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਮੁੱਤਰ ਸ. ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ। ਇਸ ਲਈ ਹੁਣ 9 ਅਪ੍ਰੈਲ ਦੀ ਥਾਂ 17 ਅਪ੍ਰੈਲ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖਾਲਸਾ ਜੀ ਸਿੱਖ ਕੌਮ ਨਹੀਂ ਪੂਰੀ ਦੁਨੀਆ ਚ ਮਸ਼ਹੂਰ ਸਨ। ‘ਭਾਈ ਨਿਰਮਲ ਸਿੰਘ ਖ਼ਾਲਸਾ (12 ਅਪ੍ਰੈਲ 1952 – 02 ਅਪ੍ਰੈਲ 2020) ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਪੰਜਾਬ, ਭਾਰਤ ਵਿਖੇ ਸਾਬਕਾ “ਹਜ਼ੂਰੀ ਰਾਗੀ” ਸੀ। 1952 ਵਿਚ ਜੰਡਵਾਲਾ ਭੀਮਸ਼ਾਹ ਪਿੰਡ, ਜ਼ਿਲ੍ਹਾ ਫਿਰੋਜ਼ਪੁਰ, ਪੰਜਾਬ ਵਿਚ ਜਨਮੇ ਭਾਈ ਨਿਰਮਲ ਸਿੰਘ ਨੇ 1976 ਵਿਚ ਸ਼ਹੀਦ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ (1974-1976) ਪ੍ਰਾਪਤ ਕੀਤਾ। ਉਸਨੇ 1977 ਵਿਚ ਗੁਰਮਤਿ ਕਾਲਜ, ਰਿਸ਼ੀਕੇਸ਼, ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੰਤ ਬਾਬਾ ਫਤਿਹ ਸਿੰਘ, ਸੰਤ ਚੰਨਣ ਸਿੰਘ, ਬੁੱਢਾ ਜੋਹਰ, ਰਾਜਸਥਾਨ ਦੇ ਗੰਗਾ ਨਗਰ ਵਿਚ 1978 ਵਿਚ ਸੰਗੀਤ ਅਧਿਆਪਕ ਵਜੋਂ ਸੇਵਾ ਨਿਭਾਈ। 1979 ਤੋਂ, ਉਸਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, ‘ਹਜ਼ੂਰੀ ਰਾਗੀ’ ਵਜੋਂ ਸੇਵਾ ਅਰੰਭ ਕੀਤੀ। ਉਸਨੇ ਪੰਜਾਂ ਤਖ਼ਤਾਂ, ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਅਤੇ 71 ਹੋਰ ਦੇਸ਼ਾਂ ਵਿਚ ਵੀ ਕੀਰਤਨ ਕੀਤਾ ਹੈ। ਉਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ 31 ਰਾਗਾਂ ਦਾ ਗਿਆਨ ਪ੍ਰਾਪਤ ਕਰਨ ਵਾਲੇ ਉੱਤਮ ਰਾਗੀਆਂ ਵਿਚੋਂ ਇਕ ਸੀ।“ਕਲਾ” ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਬਦਲੇ, ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲਾ ਪਹਿਲੀ ਹਜ਼ੂਰੀ ਰਾਗੀ ਸੀ।

Leave a Reply

Your email address will not be published. Required fields are marked *