ਪੰਜਾਬ ਸਰਕਾਰ ਨੇ ਕਰਫ਼ਿਊ ਦੀ ਮਿਆਦ ਵਧਾਈ ‘ਵੱਡੀ ਖਬਰ ਆ ਰਹੀ ਹੈ ਪੰਜਾਬ ਵਾਸੀਆਂ ਲਈ ਦੱਸ ਦੇਈਏ ਕਿ ਕੋਰੋਨਾ ਦੇ ਵੱਧਦੇ ਡਰ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ ‘ਚ ਲਗਾਏ ਗਏ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ ਵਿਚ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰਨਾ ਦੇ 132 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ 16 ਦਿਨਾਂ ਲਈ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਧਿਆਨ ਗੱਲਾਂ ਵੀ ਸਾਂਝੀਆਂ ਕੀਤੀਆਂ ਹਨ।ਪੰਜਾਬ ਦੀ ਭਲਾਈ ਲਈ ਕੈਪਟਨ ਸਰਕਾਰ ਦਾ ਵੱਡਾ ਕਦਮ ‘- ‘ਪੰਜਾਬ ਚ ਕੋ ਰੋਨਾ ਤੇਜੀ ਨਾਲ ਵੱਧ ਰਿਹਾ ਹੁਣ ਕੇਸ 100 ਤੋਂ ਉਪਰ ਹੋ ਗਏ ਹਨ ਜਿਸ ਨੂੰ ਧਿਆਨ ਚ ਰੱਖਦਿਆਂ ਪੰਜਾਬ ਸਰਕਾਰ ਪੂਰੀ ਨਿਗਰਾਨੀ ਨਾਲ ਦੇਖ ਰਹੀ ਕੈਪਟਨ ਅਮਰਿੰਦਰ ਸਿੰਘ ਵੀ ਖੁਦ ਆਪਣੇ ਸ਼ੋਸ਼ਲ ਅਕਾਊਂਟ ਤੇ ਲੋਕਾਂ ਨੂੰ ਹਰ ਸਮੇਂ ਜਾਗਰੂਕ ਕਰਦੇ ਰਹਿੰਦੇ ਹਨਅੱਜ ਉਨ੍ਹਾਂ ਨੇ ਇੱਕ ਹੋਰ ਪੋਸਟ ਪਾਈ ਹੈ ਤੇ ਲਿਖਿਆ ਹੈ ਕਿ ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ।ਆਮ ਕੱਪੜੇ ਦੇ ਮਾਸਕ ਵੀ ਇਸਤੇਮਾਲ ਕਰ ਸਕਦੇ ਹਨ ‘ਰਾਜ ਵਿਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਹਿਨਣੇ ਲਾਜ਼ਮੀ ਹੋਣਗੇ। ਜੇ ਨਹੀਂ ਤਾਂ ਕਾਰ ਵਾਈ ਕੀਤੀ ਜਾਏਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਆਮ ਕੱਪੜੇ ਦੇ ਮਾਸਕ ਵੀ ਇਸਤੇਮਾਲ ਕਰ ਸਕਦੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਸਿਹਤ ਸਕੱਤਰ ਅਨੁਰਾਗ ਅਗਰਵਾਲ ਨੂੰ ਇਸ ਸਬੰਧ ਵਿਚ ਸਲਾਹਕਾਰ ਜਾਰੀ ਕਰਨ ਲਈ ਕਿਹਾ ਹੈ।
ਉਨ੍ਹਾਂ ਟਵੀਟ ਕਰਕੇ ਅਪੀਲ ਕੀਤੀ ਕਿ ਸਾਰੇ ਲੋਕ ਮਿਲ ਕੇ ਸਫਾਈ ਨੂੰ ਭਰੋਸੇਯੋਗ ਬਣਾ ਸਕਦੇ ਹਨ, ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ।
