ਅਕਾਲ ਤਖਤ ਸਾਹਿਬ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਨੂੰ ਲੈ ਕੇ ਆਖੰਡ ਪਾਠ ਸਾਹਿਬ ਆਰੰਭ ‘ਵਾਹਿਗੁਰੂ ਜੀ “ਪੰਜ ਸਿੰਘ ਸਾਹਿਬਾਨ ਵਲੋਂ ਕੋ ਰੋਨਾ ਦੇ ਮੱਦੇਨਜ਼ਰ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਗੁਰੂਘਰਾਂ ‘ਚ ਵੱਡੇ ਇਕੱਠ ਨਾ ਕਰਨ ਦੇ ਆਦੇਸ਼ਾਂ ਦੇ ਚਲਦੇ ਅੱਜ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਦੇ ਢੰਗ ਨਾਲ ਵਿਸਾਖੀ ਸਮਾਗਮ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋ ਗਏ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਰੰਭਤਾ ਸਮਾਗਮਾਂ ‘ਚ ਸ਼ਿਰਕਤ ਕੀਤੀ ਤੇ ਸੰਗਤਾਂ ਨੂੰ ਘਰਾਂ ਚ ਰਹਿ ਕੇ ਵਿਸਾਖੀ ਪੂਰਵ ਮਨਾਉਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ‘ਚ ਅਹਿਮ ਫੈਸਲਾ ਲਿਆ ਗਿਆ ਸੀ ਕਿ ਵਿਸਾਖੀ ਮੌਕੇ ਗੁਰਦੁਆਰਾ ਸਾਹਿਬਾਨਾਂ ‘ਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ। ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ ‘ਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਤੋਂ ਇਲਾਵਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇੱਕ ਹੋਰ ਉਪਰਾਲਾ ਕੀਤਾ ਹੈ।ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਕਰਵਾਇਆ ਜਾਵੇਗਾ ਇਹ ਵੱਖਰਾ ਕਾਰਜ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਆਨ ਲਾਈਨ ਧਾਰਮਿਕ ਕਵਿਤਾ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ।ਜਥੇਦਾਰ ਸਾਹਿਬ ਜੀ ਨੇ ਸਿੱਖ ਕੌਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਪੰਜਾਬ ਚ ਲਾਕਡਾਊਨ ਕਰਕੇ ਵਿਸਾਖੀ ਤਿਉਹਾਰ ਨਹੀਂ ਮਨਾ ਰਲੇ ਵੱਡੇ ਪੱਧਰ ਤੇ। ਪਰ ਇਸ ਵਾਰ ਅਸੀ ਵੱਖਰੇ ਤਰੀਕੇ ਨਾਲ ਵਿਸਾਖੀ ਦਾ ਤਿਉਹਾਰ ਤੇ ਇੱਕ ਛੋਟੀ ਜਿਹੀ ਕੋਸ਼ਿਸ਼ ਕਰਨ ਜਾ ਰਹੇ ਹਾ ਅਸੀ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਚ ਪੜਦੇ ਹੋਣਹਾਰ ਵਿਦਿਆਰਥੀਆਂ ਲਈ ਆਨਲਾਈਨ ਪ੍ਰਤੀਯੋਗਿਤਾ ਕਰਵਾ ਰਹੇ ਹਾਂ ਜਿਸ ਚ ਵੱਖ ਵੱਖ ਤਰ੍ਹਾਂ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਦੱਸ ਦਈਏ ਕਿ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਵਿਦਿਆਰਥੀਆਂ ਦੇ ਆਨ ਲਾਈਨ ਧਾਰਮਿਕ ਕਵਿਤਾ, ਲੇਖ ਅਤੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤਾਂ ਜੋ ਬੱਚਿਆਂ ਨੂੰ ਸਹੀ ਰਸਤੇ ਪਾਇਆ ਜਾ ਸਕੇ। ਇਸ ਪ੍ਰਤੀਯੋਗਿਤਾ ਤੋਂ ਬੱਚਿਆਂ ਤੇ ਵਿਦਿਆਰਥੀਆਂ ਨੂੰ ਜਾਣੋ ਕਰਵਾਉ।
