ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤ ਨੂੰ ਕੀਤੀ ਅਪੀਲ ਕਿਹਾ,ਲੰਗਰ ਸੇਵਾ ‘ਚ ਦਸਵੰਧ ਜ਼ਰੂਰ ਦੇਣ

ਸੁਖਬੀਰ ਸਿੰਘ ਬਾਦਲ ਵੱਲੋਂ ਸੰਗਤ ਨੂੰ ਕੀਤੀ ਅਪੀਲ ਕਿਹਾ, ਐਸਜੀਪੀਸੀ ਵੱਲੋਂ ਚਲਾਈ ਜਾ ਰਹੀ ਲੰਗਰ ਸੇਵਾ ‘ਚ ਦਸਵੰਧ ਜ਼ਰੂਰ ਦੇਣ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਆ ਰਹੀ ਕਣਕ ਦੀ ਫਸਲ ਵਿਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੋ ਰੋਨਾ ਵਾਇਰਸ ਦੀ ਬੀ ਮਾਰੀ ਕਰਕੇ ਸੂਬੇ ਅੰਦਰ ਲੱਗੇ ਕਰਫਿਊ ਦੌਰਾਨ ਗਰੀਬਾਂ ਅਤੇ ਲੋੜਵੰਦਾਂ ਲਈ ਚਲਾਈ ਜਾ ਰਹੀ ਲੰਗਰ ਸੇਵਾ ਵਾਸਤੇ ਦਸਵੰਧ ਜਰੂਰ ਕੱਢਣ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਤਾਲਾਬੰਦੀ ਲੱਗਣ ਮਗਰੋਂ ਪੰਜਾਬ ਅੰਦਰ ਫ ਸੇ ਪਰ ਵਾਸੀ ਮਜ਼ਦੂਰਾਂ ਸਮੇਤ ਲੱਖਾਂ ਗਰੀਬਾਂ ਅਤੇ ਲੋੜਵੰਦਾਂ ਨੂੰ ਲੰਗਰ ਛਕਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਸੇਵਾ ਲਗਾਤਾਰ ਜਾਰੀ ਹੈ ਅਤੇ ਕਰਫਿਊ ਵਿਚ 1 ਮਈ ਤਕ ਵਾਧਾ ਹੋਣ ਕਰਕੇ ਇਸ ਲੰਗਰ ਸੇਵਾ ਦਾ ਘੇਰਾ ਹੋਰ ਵਧਣ ਦੀ ਸੰਭਾਵਨਾ ਹੈ। ਇਹਨਾਂ ਨਵੇਂ ਪੈਦਾ ਹੋਏ ਹਾਲਾਤਾਂ ਅਤੇ ਸਾਡੇ ਗੁਰੂ ਸਾਹਿਬਾਨ ਵੱਲੋਂ ਦਿੱਤੀ ਗਰੀਬਾਂ ਅਤੇ ਲੋੜਵਂੰਦਾਂ ਦੀ ਮੱਦਦ ਕਰਨ ਦੀ ਸਿੱਖਿਆ ਨੂੰ ਧਿਆਨ ਵਿਚ ਰੱਖਦਿਆਂ ਮੈਂ ਸਾਰੇ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਐਸਜੀਪੀਸੀ ਦੇ ਲੰਗਰ ਵਿਚ ਕਣਕ ਦੀ ਸੇਵਾ ਦਾ ਯੋਗਦਾਨ ਪਾਉਣ ਤਾਂ ਕਿ ਇਸ ਵੱਲੋਂ ਮਨੁੱਖਤਾ ਦੀ ਸੇਵਾ ਨੂੰ ਜਾਰੀ ਰੱਖਿਆ ਜਾ ਸਕੇ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਹਜ਼ਾਰਾਂ ਵਲੰਟੀਅਰਾਂ ਦਾ ਵੀ ਧੰਨਵਾਦ ਕੀਤਾ, ਜਿਹੜੇ ਇਸ ਲੰਗਰ ਸੇਵਾ ਨੂੰ ਚਲਾਉਣ ਵਿਚ ਐਸਜੀਪੀਸੀ ਦੀ ਸਹਾਇਤਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਇੰਨਾ ਵੱਡਾ ਮਨੁੱਖੀ ਉਪਰਾਲਾ ਸੰਭਵ ਨਹੀਂ ਸੀ ਹੋਣਾ, ਜੇਕਰ ਇਹਨਾਂ ਵਲੰਟੀਅਰਾਂ ਵੱਲੋਂ ਪੀੜਤ ਲੋਕਾਂ ਦਾ ਢਿੱਡ ਭਰਨ ਲਈ ਖੁਦ ਨੂੰ ਜੋਖ਼ਮ ਵਿਚ ਪਾ ਕੇ ਅਜਿਹੀ ਨਿਰਸੁਆਰਥ ਸੇਵਾ ਨਾ ਨਿਭਾਈ ਜਾਂਦੀ। ਉਹਨਾਂ ਨੇ ਸੰਗਤ ਅਤੇ ਅਕਾਲੀ ਵਰਕਰਾਂ ਨੂੰ ਵੀ ਇਸ ਸੇਵਾ ਵਿਚ ਹਰ ਸੰਭਵ ਢੰਗ ਨਾਲ ਯੋਗਦਾਨ ਪਾਉਣ ਲਈ ਅਪੀਲ ਕੀਤੀ ਤਾਂ ਕਿ ਸੂਬੇ ਅੰਦਰ ਕੋਈ ਵੀ ਵਿਅਕਤੀ ਭੁੱਖਾ ਨਾ ਸੌਂਵੇ।ਸਭ ਨੂੰ ਪਤਾ ਹੈ ਇਸ ਔਖੀ ਘੜੀ ਚ ਸਰਕਾਰ ਨਾਲੋਂ ਜਿਆਦਾ ਮੱਦਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ ਜੋ ਪੂਰੇ ਦੇਸ਼ ਚ ਲੰਗਰ ਚਲਾ ਰਹੀ ਹੈ।

Leave a Reply

Your email address will not be published. Required fields are marked *