ਹਰ ਗੁਰੂ ਦਾ ਸਿੱਖ ਜਰੂਰ ਦੇਖੇ ” ਸਿੱਖ ਲਈ ਪੂਜਾ ਕੀ ਹੈ

ਹਰ ਗੁਰੂ ਦਾ ਸਿੱਖ ਜਰੂਰ ਦੇਖੇ ” ਸਿੱਖ ਲਈ ਪੂਜਾ ਕੀ ਹੈ ‘ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।”
ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ। ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ ‘ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਜੋ ਮਨੁੱਖ ਸਤਿਗੁਰੂ ਦਾ (ਸੱਚਾ) ਸਿੱਖ ਅਖਵਾਂਦਾ ਹੈ (ਭਾਵ, ਜਿਸ ਨੂੰ ਲੋਕ ਸੱਚਾ ਸਿੱਖ ਆਖਦੇ ਹਨ) ਉਹ ਰੋਜ਼ ਸਵੇਰੇ ਉੱਠ ਕੇ ਹਰਿ-ਨਾਮ ਦਾ ਸਿਮਰਨ ਕਰਦਾ ਹੈ। ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਹਰ ਰੋਜ਼ ਸਵੇਰੇ ਉੱਦਮ ਕਰਦਾ ਹੈ, ਇਸ਼ਨਾਨ ਕਰਦਾ ਹੈ (ਤੇ ਫਿਰ ਨਾਮ-ਰੂਪ) ਅੰਮ੍ਰਿਤ ਦੇ ਸਰੋਵਰ ਵਿਚ ਟੁੱਭੀ ਲਾਉਂਦਾ ਹੈ।

Leave a Reply

Your email address will not be published. Required fields are marked *