ਦਰਬਾਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ, ਸਜਾਏ ਗਏ ਸੁੰਦਰ ਜਲੌਅ

ਦਰਬਾਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਮਨਾਇਆ ਪ੍ਰਕਾਸ਼ ਦਿਹਾੜਾ, ਸਜਾਏ ਗਏ ਸੁੰਦਰ ਜਲੌਅ ‘ਨੌਵੇਂ ਪਾਤਸ਼ਾਹ, ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਗੁਰੂ ਰੂਪ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ।
ਗੁਰੂ ਪਾਤਸ਼ਾਹ ਜੀ ਦਾ ਲਾਸਾਨੀ ਤੇ ਪ੍ਰੇਰਨਾਦਾਇਕ ਜੀਵਨ-ਬਿਰਤਾਂਤ ਸਿੱਖ ਕੌਮ ਹੀ ਨਹੀਂ,ਬਲਕਿ ਸਮੁੱਚੀ ਮਨੁੱਖਤਾ ਅੰਦਰ ਸਵੈਮਾਣ ਦਾ ਜਜ਼ਬਾ ਭਰਦਾ ਹੈ। ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦੇ ਸੰਬੰਧ ਚ ਦਰਬਾਰ ਸਾਹਿਬ ਸੱਚਖੰਡ ਸਾਹਿਬ ਪਵਿੱਤਰ ਜਲੌਅ ਸਜਾਏ ਗਏ। ਆਪ ਜੀ ਵੀਡੀਓ ਰਾਹੀ ਦਰਸ਼ਨ ਕਰੋ ਜੀ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਅੱਜ ਵਿਸ਼ਾਲ ਪੱਧਰ ’ਤੇ ਆਰੰਭ ਕੀਤੇ ਜਾਣੇ ਸਨ ਪਰ ਮੌਜੂਦਾ ਹਾਲਾਤ ਕਾਰਨ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਪ੍ਰਕਾਸ਼ ਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਜਲੌ ਵੀ ਸਜਾਏ ਗਏ। ਅੱਜ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦੇ ਸੰਬੰਧ ਚ ਦਰਬਾਰ ਸਾਹਿਬ ਸੱਚਖੰਡ ਸਾਹਿਬ ਪਵਿੱਤਰ ਜਲੌਅ ਸਜਾਏ ਗਏ। ਆਪ ਜੀ ਵੀਡੀਓ ਰਾਹੀ ਦਰਸ਼ਨ ਕਰੋ ਜੀ।

Leave a Reply

Your email address will not be published. Required fields are marked *