ਕਰੋੜਾਂ ਕਿਸਾਨਾਂ ਲਈ ਸਰਕਾਰ ਨੇ ਚੁੱਕੇ ਲਾਭਕਾਰੀ ਕਦਮ, ਮਿਲਣਗੇ ਇੰਨੇ ਰੁਪਏ

ਕਰੋੜਾਂ ਕਿਸਾਨਾਂ ਲਈ ਸਰਕਾਰ ਨੇ ਚੁਕੇ ਲਾਭਕਾਰੀ ਕਦਮ, ਮਿਲਣਗੇ ਇਨੇ ਰੁਪਏ ‘ਵੱਡੀ ਖਬਰ ਆ ਰਹੀ ਹੈ ਕਿਸਾਨ ਭਰਾਵਾਂ ਲਈ ਆਉ ਜਾਣਦੇ ਹਾਂ ਪੂਰੀ ਖਬਰ ਬਾਰੇ ‘ਕੇਂਦਰ ਅਤੇ ਰਾਜ ਸਰਕਾਰਾਂ ਮਿਲ ਕੇ ਕੋਰੋ ਨਾ ਦੀ ਇਸ ਲੜਾ ਈ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਤਾਲਾਬੰਦੀ ਵਿੱਚ ਸਰਕਾਰਾਂ ਵੱਖ-ਵੱਖ ਸਕੀਮਾਂ ਰਾਹੀਂ ਗਰੀਬਾਂ ਅਤੇ ਹੇਠਲੇ ਵਰਗ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਗਰੀਬਾਂ ਅਤੇ ਹੇਠਲੇ ਵਰਗਾਂ ਦੀ ਸਹਾਇਤਾ ਲਈ 1.7 ਲੱਖ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਇਸ ਰਾਹਤ ਪੈਕ ਵਿਚ ਉੱਜਵਲਾ, ਪ੍ਰਧਾਨ ਮੰਤਰੀ ਕਿਸਾਨ ਅਤੇ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀਬੀਟੀ) ਸਕੀਮ ਕਈ ਯੋਜਨਾਵਾਂ ਸ਼ਾਮਲ ਹਨ | ਦੱਸ ਦੇਈਏ ਕਿ ਜਦੋਂ ਤੋਂ ਦੇਸ਼ ਵਿੱਚ ਤਾਲਾਬੰਦੀ ਚੱਲ ਰਹੀ ਹੈ, ਸਰਕਾਰ ਨੇ 4.91 ਕਰੋੜ ਕਿਸਾਨ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ 9,826 ਕਰੋੜ ਰੁਪਏ ਦੇ ਅਲਾਟਮੈਂਟ ਨਾਲ ਲਾਭ ਪਹੁੰਚਾਇਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੱਲ ਨੂੰ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ । ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ, “ਦੇਸ਼ ਵਿੱਚ ਕੋਰੋਨਾ ਸੰਕਟ ਕਾਰਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਤਾਲਾਬੰਦੀ ਦੇ ਸਮੇਂ ਦੌਰਾਨ 4.91 ਕਰੋੜ ਕਿਸਾਨ ਪਰਿਵਾਰਾਂ ਨੂੰ ਫਾਇਦਾ ਹੋਇਆ ਹੈ ਅਤੇ 9,826 ਕਰੋੜ ਰੁਪਏ ਜਾਰੀ ਕੀਤੇ ਗਏ ਹਨ।” ਇਸ ਟਵੀਟ ਵਿੱਚ,ਉਹਨਾਂ ਨੇ ਇਹ ਵੀ ਦੱਸਿਆ ਕਿ ਇਹ ਅੰਕੜੇ ਤਾਲਾਬੰਦੀ ਲੱਗਣ ਤੋਂ ਬਾਦ 24 ਮਾਰਚ ਤੋਂ 3 ਅਪ੍ਰੈਲ ਤੱਕ ਦੇ ਹੀ ਹਨ। ਇਸ ਟਵੀਟ ਦੇ ਨਾਲ ਮੰਤਰੀ ਜੀ ਨੇ ਇੱਕ ਫੋਟੋ ਵੀ ਸਾਂਝੀ ਕੀਤੀ, ਜਿਸ ਵਿੱਚ ਇਸ ਸਭ ਬਾਰੇ ਜਾਣਕਾਰੀ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣਿ ਕੁਝ ਦਿਨ ਪਹਿਲਾਂ ਹੀ ਖੇਤੀਬਾੜੀ ਮੰਤਰੀ ਨੇ ਦੇਸ਼ ਦੇ 80 ਲੱਖ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2 ਹਜ਼ਾਰ ਰੁਪਏ ਭੇਜਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਗਰੀਬਾਂ ਅਤੇ ਕਿਸਾਨਾਂ ਤੇ ਕੋਈ ਅਸਰ ਨਾ ਪਵੇ ਇਸ ਲਈ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਵੱਡੀ ਮਾਤਰਾ ਵਿੱਚ ਸਹਾਇਤਾ ਪੈਕੇਜ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਨੇ ਦੱਸਿਆ ਕਿ ਡਾਇਰੈਕਟ ਬੈਨੀਫਿਟ ਟ੍ਰਾਂਸਫਰ (ਡੀਬੀਟੀ) ਦੇ ਜ਼ਰੀਏ ਇਕ ਦਿਨ ਵਿਚ 1600 ਕਰੋੜ ਦੀ ਰਕਮ ਤਬਦੀਲ ਕੀਤੀ ਗਈ ਸੀ | ਜਦੋਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ, ਤਾ ਉਸ ਸਮੇਂ ਸਰਕਾਰ ਦਾ ਟੀਚਾ ਦੇਸ਼ ਦੇ 14.50 ਕਰੋੜ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸੀ, ਪਰ ਹੁਣ ਇਸ ਯੋਜਨਾ ਵਿੱਚ ਲਗਭਗ 9 ਕਰੋੜ ਕਿਸਾਨ ਸ਼ਾਮਲ ਹੋ ਚੁਕੇ ਹਨ |ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *