ਮੁੱਖ ਮੰਤਰੀ ਕੈਪਟਨ ਨੇ ਕੀਤੀ ਪੰਜਾਬ ਵਾਸੀਆਂ ਲਈ ਇਹ ਅਪੀਲ ‘ਸਭ ਤੋਂ ਪਹਿਲਾਂ ਸਾਰੇ ਪਾਠਕਾਂ ਨੂੰ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ । ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਸ਼ਰਧਾ ਨਾਲ ਪ੍ਰਣਾਮ ਕਰਦੇ ਹੋਏ, ਸਾਰੀ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਲੱਖ-ਲੱਖ ਵਧਾਈ। ਗੁਰੂ ਪਾਤਸ਼ਾਹ ਦੇ ਚਰਨਾਂ ‘ਚ ਅਰਦਾਸ ਹੈ ਕਿ ਇਸ ਵਿਸਾਖੀ ਤੋਂ ਆਉਣ ਵਾਲੀ ਫ਼ਸਲ ਸਭ ਕਿਸਾਨਾਂ ਲਈ ਆਰਥਿਕ ਹੁਲਾਰਾ ਤੇ ਖੁਸ਼ਹਾਲੀ ਲੈ ਕੇ ਆਵੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਉਂਟ ਤੇ ਇਹ ਅਪੀਲ ਕੀਤੀ ਹੈ ਕਿ ਇਸ ਔਖੀ ਘੜੀ ਚ ਸਭ ਪੰਜਾਬੀ ਮਿਲ ਕੇ ਸਰਭੱਤ ਦੇ ਭਲੇ ਲਈ ਅਰਦਾਸ ਜਰੂਰ ਕਰੋ ਕਿ ਪਹਿਲਾਂ ਵਾਲੇ ਦਿਨ ਮੁੜ ਆਉਣ ਉਨ੍ਹਾਂ ਨੇ ਕਿਹਾ ਕਿ ‘ਮੈਂ ਸਾਰਿਆਂ ਇਹ ਬੇਨਤੀ ਕਰਦਾ ਹਾਂ ਕਿ ਤੁਸੀਂ ਵਿਸਾਖੀ ਦੇ ਸ਼ੁਭ ਤਿਉਹਾਰ ਨੂੰ ਘਰੇ ਹੀ ਮਨਾਓ ਅਤੇ ਸਵੇਰੇ 11 ਵਜੇ ਸਰਬੱਤ ਦੇ ਭਲੇ ਲਈ ਅਰਦਾਸ ਕਰੋ’-ਸੀਐੱਮ ਕੈਪਟਨ ਅਮਰਿੰਦਰ ਸਿੰਘ ਤੁਹਾਨੂੰ ਸਾਰਿਆਂ ਨੂੰ ਵਿਸਾਖੀ ਦੀ ਲੱਖ ਲੱਖ ਵਧਾਈ | ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਹੋਈ ਸੀ ਤੇ ਕਿਸਾਨ ਆਪਣੀ ਫਸਲ ਦੀ ਵਾਢੀ ਦੀ ਖੁਸ਼ੀ ਵੀ ਇਸੀ ਦਿਨ ਮਨਾਉਂਦੇ ਹਨ। ਆਓ ਅਸੀਂ ਸਾਰੇ ਅੱਜ ਸਰਬੱਤ ਦੇ ਭਲੇ ਲਈ ਸਵੇਰੇ 11 ਵਜੇ ਅਰਦਾਸ ਕਰੀਏ। ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਭਾਵ ਖਾਲਸਾ ਦਿਵਸ ਸਿੱਖਾਂ ਦਾ ਪਵਿੱਤਰ ਤਿਉਹਾਰ ਹੈ ਜੋ ਹਰ ਸਾਲ ਅਪ੍ਰੈਲ ਮਹੀਨੇ ਚ ਆਉਦਾ ਹੈ। ਇਸ ਪਵਿੱਤਰ ਤਿਉਹਾਰ ਦਾ ਸੰਬੰਧ ਦਸ਼ਮੇਸ਼ ਪਿਤਾ ਜੀ ਨਾਲ ਸੰਬੰਧਤ ਹੈ। ਤੁਹਾਨੂੰ ਦੱਸ ਦੇਈਏ ਕਿ ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ। ਪੰਜਾਬਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।
ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
