ਗੁਰੂ ਗੋਬਿੰਦ ਸਿੰਘ ਜੀ ਨੇ 1699ਈ. ਵਿੱਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਖ਼ਾਲਸਾ ਪੰਥ ਸਾਜਿਆ ਸਮੂਹ ਗੁਰੂ ਰੂਪ ਸਾਧ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ। ਸੰਨ 1699 ਈ. ਦੀ ਵਿਸਾਖੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਲਵਾਰ ਦੀ ਧਾਰ ‘ਚੋਂ ਖਾਲਸਾ ਪੰਥ ਸਾਜ ਕੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਮਿਕ ਮਾਨਤਾ ਰਾਹੀਂ ਇਸ ਮੌਸਮੀ ਤਿਉਹਾਰ ਨੂੰ ਹੋਰ ਵੀ ਵਡਮੁੱਲਾ ਬਣਾ ਦਿੱਤਾ। ‘ਖ਼ਾਲਸਾ ਕਿਵੇਂ ਸੱਜਿਆ – ਔਰੰਗ-ਜ਼ੇਬ ਦੇ ਮੁਖ਼ਬਰ ਅਬੂਉਲ ਤਰਾਨੀ ਦੀ ਚਿੱਠੀ ‘ਖ਼ਾਲਸਾ ਸ਼ਬਦ ਅਰਬੀ ਭਾਸ਼ਾ ਦੇ ਖ਼ਾਲਿਸ ਤੋਂ ਬਣਿਆ ਹੈ ਜਿਸਦਾ ਅਰਥ ਹੈ – ਪਾਕ, ਸ਼ੁੱਧ, ਬੇਐਬ ਜਾਂ ਬੇਦਾਗ਼। ਇਹ ਸ਼ਬਦ ਸਿੱਖ ਕੌਮ ਲਈ ਵਰਤਿਆ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ ਜੀ ਨੇ 30 ਮਾਰਚ 1699ਈ. ਵਿੱਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿੱਚ ਪੰਜ ਪਿਆਰਿਆਂ ਨੂੰ ਅਮ੍ਰਿਤ ਛਕਾ ਕੇ ਖ਼ਾਲਸਾ ਪੰਥ ਸਾਜਿਆ। ਇਸ ਦਿਨ ਤੋਂ ਸਮੂਹ ਅੰਮ੍ਰਿਤਧਾਰੀ ਸਿੱਖਾਂ ਨੂੰ ਖ਼ਾਲਸਾ ਕਿਹਾ ਜਾਣ ਲੱਗਿਆ।ਪੰਜ ਪਿਆਰਿਆਂ ਦੀ ਚੋਣ ਕਰਨ ਤੋਂ ਬਾਅਦ ਗੁਰੂ ਜੀ ਨੇ ਉਹਨਾਂ ਨੂੰ ਅੰਮ੍ਰਿਤਪਾਨ ਕਰਾਇਆ, ਜਿਸਨੂੰ ਖੰਡੇ ਦਾ ਪਾਹੁਲ ਕਿਹਾ ਜਾਂਦਾ ਹੈ। ਖੰਡੇ ਦਾ ਪਾਹੁਲ ਤਿਆਰ ਕਰਨ ਲਈ ਸਭ ਤੋਂ ਪਹਿਲਾਂ ਲੋਹੇ ਦਾ ਇੱਕ ਖੁੱਲ੍ਹਾ ਬਰਤਨ ਲਿਆ ਅਤੇ ਉਸ ਵਿੱਚ ਸਾਫ਼ ਅਤੇ ਸਵੱਛ ਪਾਣੀ ਪਾਇਆ। ਫਿਰ ਉਸਨੂੰ ਖੰਡੇ ਨਾਲ ਹਿਲਾਇਆ, ਨਾਲ ਹੀ ਉਹ ਜਪੁਜੀ ਸਾਹਿਬ ਦਾ ਪਾਠ ਵੀ ਕਰਦੇ ਰਹੇ। ਇਸ ਤਰ੍ਹਾਂ ਤਿਆਰ ਕੀਤੇ ਗਏ ਜਲ ਨੂੰ ਅੰਮ੍ਰਿਤ ਜਾਂ ਖੰਡੇ ਦਾ ਪਾਹੁਲ ਕਿਹਾ ਗਿਆ। ਗੁਰੂ ਜੀ ਜਦ ਅੰਮ੍ਰਿਤ ਤਿਆਰ ਕਰ ਰਹੇ ਸਨ ਤਾਂ ਉਸ ਸਮੇਂ ਮਾਤਾ ਜੀਤੋ ਜੀ ਕੁਝ ਪਤਾਸੇ ਲੈ ਕੇ ਆਏ। ਇਸ ਲਈ ਗੁਰੂ ਜੀ ਨੇ ਉਹਨਾਂ ਤੋਂ ਪਤਾਸੇ ਲੈ ਕੇ ਅੰਮ੍ਰਿਤ ਵਿੱਚ ਘੋਲ ਦਿੱਤੇ। ਇਸ ਦਾ ਅਰਥ ਇਹ ਸੀ ਕਿ ਗੁਰੂ ਜੀ ਨੇ ਸਿੱਖਾਂ ਵਿੱਚ ਬਹਾਦਰੀ ਦੇ ਭਾਵ ਪੈਦਾ ਕਰਨ ਦੇ ਨਾਲ-ਨਾਲ ਉਹਨਾਂ ਦੇ ਸੁਭਾਅ ਵਿੱਚ ਮਿਠਾਸ ਪੈਦਾ ਕਰਨ ਦਾ ਯਤਨ ਕੀਤਾ। ਇਹ ਅੰਮ੍ਰਿਤ ਸਭ ਤੋਂ ਪਹਿਲਾਂ ਪੰਜ ਪਿਆਰਿਆਂ ਨੂੰ ਛਕਾਇਆ ਗਿਆ। ਫੇਰ ਗੁਰੂ ਜੀ ਨੇ ਉਹਨਾਂ ਨੂੰ ਗੋਡਿ ਆਂ ਦੇ ਭਾਰ ਖਡ਼੍ਹੇ ਹੋਣ ਅਤੇ ‘ਵਾਹਿਗੁਰੂ ਜੀ ਦਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ’ ਕਹਿਣ ਦਾ ਆਦੇਸ਼ ਦਿੱਤਾ।ਇਸ ਸਮੇਂ ਗੁਰੂ ਜੀ ਨੇ ਵਾਰੀ ਵਾਰੀ ਪੰਜ ਪਿਆਰਿਆਂ ਦੀਆਂ ਅੱਖਾਂ ਤੇ ਕੇਸਾਂ ਤੇ ਅੰਮ੍ਰਿਤ ਦੇ ਛਿੱਟੇ ਮਾਰੇ ਅਤੇ
ਹਰ ਪਿਆਰੇ ਨੂੰ ਖ਼ਾਲਸਾ ਭਾਵ ਪਵਿੱਤਰ ਨਾਂਮ ਦਿੱਤਾ। ਸਾਰੇ ਪਿਆਰਿਆਂ ਦੇ ਹੱਥੋਂ ਆਪ ਅੰਮ੍ਰਿਤ ਛਕਿਆ। ਇਸ ਤਰ੍ਹਾਂ ‘ਖ਼ਾਲਸੇ’ ਦਾ ਜਨਮ ਹੋਇਆ। ਖ਼ਾਲਸਾ ਦੀ ਸਥਾਪਨਾ ਮੌਕੇ ਗੁਰੂ ਜੀ ਨੇ ਇਹ ਸ਼ਬਦ ਕਹੇ, “ਖ਼ਾਲਸਾ ਗੁਰੂ ਹੈ ਅਤੇ ਗੁਰੂ ਖ਼ਾਲਸਾ ਹੈ।”
