ਸੁਣੋ SGPC ਦੇ ਪ੍ਰਧਾਨ ਲੌਂਗੋਵਾਲ ਜੀ ਦਾ ਬਿਆਨ

ਸੁਣੋ SGPC ਦੇ ਪ੍ਰਧਾਨ ਲੌਂਗੋਵਾਲ ਜੀ ਦਾ ਬਿਆਨ’ਪਟਿਆਲਾ ਵਿਖੇ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ hamle ਦੀ ਨਿਖੇਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁਝ ਨਿਹੰਗ ਸਿੰਘਾਂ ਵੱਲੋਂ ਪੁਲਿਸ ’ਤੇ ਕੀਤੇ hamle ਦੀ ਨਿ ਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਰ ਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ। ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਭਾਈ ਲੌਂਗੋਵਾਲ ਜੀ ਨੇ ਕਿਹਾ ਹੈ ਕਿਨੌਵੇਂ ਪਾਤਸ਼ਾਹ ਜੀ ਦੀ 400 ਸਾਲਾ ਪ੍ਰਕਾਸ਼ ਸ਼ਤਾਬਦੀ ਖਾਲਸਈ ਜਾਹੋ ਜਲਾਲ ਨਾਲ ਮਨਾਵਾਂਗੇ- ਭਾਈ ਲੌਂਗੋਵਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸਿੱਖਿਆ ’ਤੇ ਚੱਲਣ ਸੰਗਤਾਂ- ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ 399ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਜੇ ਜਲੌਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਕੋ ਰੋਨਾ ਮਹਾਂ ਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *