ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਵੱਖ ਵੱਖ ਦੇਸ਼ਾਂ ਦੇ ਆਗੂਆਂ ਵੱਲੋਂ ਆਪਣੇ ਵਧਾਈ ਸੰਦੇਸ਼ ਵਿਚ ਸਿੱਖਾਂ ਦੀ ਪ੍ਰਸ਼ੰਸਾ ਕਰਨ ’ਤੇ ਧੰਨਵਾਦ ਕਰਦਾਂ ਹਾਂ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਯੂਐਨਓ ਦੇ ਅੰਡਰ ਸੈਕਟਰੀ ਐਡਮਾ ਡਿਆਂਗ, ਯੂਕੇ ਤੋਂ ਪ੍ਰਿੰਸ ਚਾਰਲਸ ਆਦਿ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ। ਕਿ ਇਹ ਸਿੱਖਾਂ ਵੱਲੋਂ ਗੁਰੂ ਮਾਰਗ ਅਨੁਸਾਰ ਚੱਲ ਕੇ ਬਣਾਈ ਪਛਾਣ ਦਾ ਨਤੀਜਾ ਹੈ। ਸਿੱਖ ਕੌਮ ਦੀ ਵਿਰਾਸਤ ਸਰਬੱਤ ਦਾ ਭਲਾ ਸਿਖਾਉਂਦੀ ਹੈ ਅਤੇ ਖਾਲਸਾ ਪੰਥ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਲਈ ਮੋਹਰੀ ਰਿਹਾ ਹੈ। ਵੱਖ-ਵੱਖ ਦੇਸ਼ਾਂ ਦੇ ਵੱਡੇ ਆਗੂਆਂ ਵੱਲੋਂ ਸਿੱਖਾਂ ਦੇ ਕੰਮਾਂ ਦੀ ਸ਼ਲਾਘਾ ਕਰਨੀ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ।ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਕਿ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਸੁਖਵਰਸ਼ ਸਿੰਘ ਪੰਨੂ ਨੇ ਆਪਣੀ ਕਿਰਤ ਕਮਾਈ ਵਿੱਚੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਇਸ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸਂੌਪਿਆ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਕੇ ਲੰਗਰਾਂ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਸੇਵਾ ਭੇਜਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੇ ਸ. ਸੁਖਵਰਸ਼ ਸਿੰਘ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਹੋਰ ਮੌਜੂਦ ਸਨ।ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਰਾਗੀ ਸਭਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਕੋਰੋ-ਨਾ ਸੰਕ-ਟ ਤੇ ਕਰਫਿਊ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਰਾਮਦਾਸ ਲੰਗਰ ਤੋਂ ਲੋੜਵੰਦਾਂ ਤੇ ਗਰੀਬਾਂ ਨੂੰ ਰੋਜਾਨਾ ਲੰਗਰ ਮੁਹੱਈਆ ਕਰਾਉਣ ਦੀ ਸ਼ਲਾਘਾ ਕਰਦਿਆਂ ਸਭਾ ਵੱਲੋਂ ਇੱਕ ਲੱਖ ਦੀ ਰਾਸ਼ੀ ਭੇਟ ਕੀਤੀ ਗਈ ਹੈ।
ਸੂਚਨਾ ਕੇਂਦਰ ਵਿਖੇ ਸਭਾ ਦੇ ਮੁਖੀ ਭਾਈ ਓਂਕਾਰ ਸਿੰਘ, ਹਜ਼ੂਰੀ ਰਾਗੀਆਂ ਭਾਈ ਲਖਵਿੰਦਰ ਸਿੰਘ, ਭਾਈ ਕਰਨੈਲ ਸਿੰਘ ਰਣੀਕੇ, ਭਾਈ ਜਰਨੈਲ ਸਿੰਘ ਕੋਹਾੜਕਾ ਨੇ ਕਿਹਾ ਕਿ ਸੰਕਟ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਅਤੇ ਗੁਰੂ ਰਾਮਦਾਸ ਜੀ ਲੰਗਰ ਤੋਂ ਲੋੜਵੰਦਾਂ ਤੱਕ ਰੋਜਾਨਾ ਗੁਰੂ ਕਾ ਲੰਗਰ ਪਹੁੰਚਾਇਆ ਜਾਣਾ ਸਲਾਘਾਯੋਗ ਕਾਰਜ ਹੈ।
