Home / ਸਿੱਖੀ ਖਬਰਾਂ / ਦੇਖੋ 97 ਸਾਲਾ ਬੇਬੇ ਦੇ ਹੌਂਸਲੇ ਬੁਲੰਦ’ ਇੰਝ ਕਰ ਰਹੀ ਹੈ ਲੋਕਾਂ ਦੀ ਸੇਵਾ

ਦੇਖੋ 97 ਸਾਲਾ ਬੇਬੇ ਦੇ ਹੌਂਸਲੇ ਬੁਲੰਦ’ ਇੰਝ ਕਰ ਰਹੀ ਹੈ ਲੋਕਾਂ ਦੀ ਸੇਵਾ

ਦੇਖੋ 97 ਸਾਲਾ ਬੇਬੇ ਦੇ ਹੌਂਸਲੇ ਬੁਲੰਦ’ ਇੰਝ ਕਰ ਰਹੀ ਹੈ ਲੋਕਾਂ ਦੀ ਸੇਵਾ ”ਸੇਵਾ ਦਾ ਕੋਈ ਮੁੱਲ ਨਹੀਂ ਹੈ ਇਸ ਦੀਆਂ ਅਨੇਕਾਂ ਉਦਾਹਰਣਾਂ ਨੇ। ਸਿੱਖ ਧਰਮ ਚ ਸੇਵਾ ਦਾ ਬਹੁਤ ਜਿਆਦਾ ਮਹੱਤਵ ਹੈ ਇਹ ਦਾਤ ਸਾਨੂੰ ਜਨਮ ਸਮੇਂ ਤੋਂ ਹੀ ਆਪਣੇ ਆਪ ਮਿਲ ਜਾਦੀ ਹੈ ਜੋ ਗੁਰੂ ਸਾਹਿਬਾਨ ਵੱਲੋਂ ਦਿੱਤੀ ਗਈ ਸਿੱਖ ਧਰਮ ਲਈ ਵੱਡੀ ਦਾਤ ਹੈ। ਅਜਿਹੀ ਸੱਚੀ ਸੇਵਾ ਦੀ ਮਿਸਾਲ ਬਣੀ ਹੈ 97 ਸਾਲ ਦੀ ਬੇਬੇ। ਦੱਸ ਦੇਈਏ ਕਿ ਵਿਸ਼ਵ ਪੱਧਰ ’ਤੇ ਫੈਲੇ ਕੋਰੋਨਾ ਕਾਰਨ ਜਿੱਥੇ ਸਾਡੀਆਂ ਸਰਕਾਰਾਂ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ, ਉੱਥੇ ਹੀ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਆਪਣੇ-ਆਪਣੇ ਪੱਧਰ ’ਤੇ ਵੀ ਆਮ ਲੋਕਾਂ ਦੀਆਂ ਸੇਵਾ ਕਰ ਰਹੀਆਂ ਹਨ ਪਰ ਇਸ ਤੋਂ ਹੱਟ ਕੇ ਮੋਗਾ ਨਿਵਾਸੀ ਮਾਤਾ ਗੁਰਦੇਵ ਕੌਰ ਧਾਲੀਵਾਲ (97) ਜੋ ਕਿ ਆਪਣੇ ਪੱਧਰ ਤੇ ਮਨੁੱਖਤਾ ਦੀ ਸੇਵਾ ਨੂੰ ਸਨਮੁੱਖ ਰੱਖਦੇ ਹੋਏ ਸੇਵਾ ਲਈ ਅੱਗੇ ਆਏ ਹਨ ਅਤੇ ਇਨ੍ਹਾਂ ਨੇ 97 ਸਾਲ ਦੀ ਉਮਰ ’ਚ ਹੀ ਹੌਂਸਲਾ ਨਾ ਹਾਰਦੇ ਹੋਏ ਉਨ੍ਹਾਂ ਨੇ ਆਪਣੇ ਘਰ ’ਚ ਰਹਿ ਕੇ ਹੁਣ ਤੱਕ 500-600 ਕੱਪੜੇ ਦੇ ਮਾਸਕ ਬਣਾ ਕੇ ਲੋਕਾਂ ਨੂੰ ਮੁਫਤ ’ਚ ਵੰਡੇ ਹਨ। ਮਾਤਾ ਗੁਰਦੇਵ ਕੌਰ ਧਾਲੀਵਾਲ ਦਾ ਕਹਿਣਾ ਹੈ ਕਿ ਇਸ ਵਾਇਰਸ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ’ਚ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਹਿੰਮਤ ਨਹੀਂ ਹਾਰਨੀ ਚਾਹੀਦੀ ਅਤੇ ਹਰ ਸਮੇਂ ਜ਼ਰੂਰਤਮੰਦਾਂ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਸੇਵਾ ਕਿਸੇ ਵੀ ਤਰ੍ਹਾਂ ਦੀ ਕੀਤੀ ਜਾ ਸਕਦੀ ਹੈ। ਸੇਵਾ ਦੀਆਂ ਕਈ ਕਿਸਮਾ ਹਨ। ਧਨ ਦੀ ਸੇਵਾ: ਕਿਰਤ ਕਰਕੇ ਵੰਡ ਛਕਣਾ, ਦਸਾਂ ਨੋਹਾਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਗੁਰੂ ਵਾਲੇ ਪਾਸੇ ਲਾਉਣਾ। ਘਾਲਿ ਖਾਇ ਕਿਛੁ ਹਥਹੁ ਦੇਇ॥ ਨਾਨਕ ਰਾਹੁ ਪਛਾਣਹਿ ਸੇਇ॥ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਅੰਗ 1345 ਤਨ ਦੀ ਸੇਵਾ: ਹੱਥਾਂ ਪੈਰਾਂ ਨਾਲ ਸਰਬੱਤ ਦੇ ਭਲੇ ਲਈ ਸੇਵਾ ਕਰਨੀ ਜਿਵੇਂ ਗੁਰੂ ਘਰ ‘ਚ ਜੋੜੇ ਝਾੜਨੇ, ਭਾਂਡੇ ਮਾਂਜਣ, ਲੰਗਰ ਪਕਾਉਣਾ ਤੇ ਵਰਤਾਉਣਾ। ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਣਾ॥ ਗੁਰੂ ਗਰੰਥ ਸਾਹਿਬ ਅੰਗ 748 ਮਨ ਦੀ ਸੇਵਾ: ਮਨ ਨੂੰ ਕਾਮ, ਕ੍ਰੋ-ਧ, ਲੋਭ, ਮੋਹ ਅਤੇ ਹੰਕਾਰ ਦੇ ਵਿਸ਼ੇ-ਵਿਕਾਰਾਂ ਤੋਂ ਬਣਾਉਣਾ। ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ॥ ਗੁਰੂ ਗਰੰਥ ਸਾਹਿਬ ਅੰਗ 918

error: Content is protected !!