ਰੇਲਵੇ ਵਿਭਾਗ ਨੇ ਕਰਿਆ ਨਵਾ ਐਲਾਨ

ਰੇਲਵੇ ਨੇ ਕਰਿਆ ਵੱਡਾ ਐਲਾਨ ‘PM ਦੇ ਐਲਾਨ ਮਗਰੋਂ ਰੇਲਵੇ ਵਿਭਾਗ ਦਾ ਇਹ ਵੱਡਾ ਫੈਸਲਾ’ਪ੍ਰਾਪਤ ਜਾਣਕਾਰੀ ਅਨੁਸਾਰ ਦੇਸ਼ ‘ਚ ਲਾਕਡਾਊਨ 3 ਮਈ ਤੱਕ ਵੱਧਣ ਤੋਂ ਬਾਅਦ ਭਾਰਤੀ ਰੇਲਵੇ ਨੇ ਵੀ ਆਪਣੀਆਂ ਯਾਤਰੀ ਸੇਵਾਵਾਂ ਨੂੰ 3 ਮਈ ਤਕ ਰੱਦ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ‘ਚ ਕੋ-ਰੋਨਾ ਫੈਲਣ ਤੋਂ ਰੋਕਣ ਲਈ ਲੌਕਡਾਊਨ 3 ਮਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ।ਅੱਜ ਦੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਲੌਕਡਾਊਨ-2 ‘ਚ ਕਈ ਤਰ੍ਹਾਂ ਦੀਆਂ ਰਾਹਤਾਂ ਦਿੱਤੀਆਂ ਗਈਆਂ ਹਨ,ਪਰ ਉਨ੍ਹਾਂ ਦੇ ਸੰਬੋਧਨ ਤੋਂ ਤੁਰੰਤ ਬਾਅਦ ਰੇਲਵੇ ਮੰਤਰਾਲੇ ਨੇ ਵੀ 3 ਮਈ ਤੱਕ ਯਾਤਰੀ ਗੱਡੀਆਂ ਦਾ ਸੰਚਾਲਨ ਰੋਕਣ ਦਾ ਫੈਸਲਾ ਲਿਆ ਹੈ। ਅਧਿਕਾਰੀ ਨੇ ਕਿਹਾ ਕਿ ਲਾਕਡਾਊਨ ਵਧਾਏ ਜਾਣ ਦੇ ਮੱਦੇਨਜ਼ਰ ਅਸੀਂ ਇਹ ਫੈਸਲਾ ਕੀਤਾ ਹੈ। ਛੇਤੀ ਹੀ ਇਸ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਯਾਤਰੀ ਸੇਵਾਵਾਂ 14 ਅਪ੍ਰੈਲ ਰਾਤ ਤੱਕ ਰੱਦ ਕੀਤੀਆਂ ਗਈਆਂ ਸਨ। ਦੱਸਣਯੋਗ ਹੈ ਕਿ ਦੇਸ਼ ‘ਚ ਪਹਿਲਾਂ 25 ਤੋਂ 14 ਅਪ੍ਰੈਲ ਤੱਕ 21 ਦਿਨਾਂ ਦਾ ਲਾਕਡਾਊਨ ਲਾਗੂ ਕੀਤੀ ਗਿਆ ਸੀ, ਜੋ ਕਿ ਅੱਜ ਖਤਮ ਹੋ ਰਿਹਾ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਂ ਸੰਬੋਧਨ ‘ਚ ਕੋਰੋ-ਨਾ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ‘ਚ ਲਾਕਡਾਊਨ ਨੂੰ ਵਧਾ ਕੇ 3 ਮਈ ਤਕ ਲਾਗੂ ਕਰ ਦਿੱਤਾ ਹੈ।ਤੁਹਾਨੂੰ ਦੱਸ ਦੇਈਏ ਕਿ ਭਾਰਤੀ ਰੇਲਵੇ ਨੇ ਕਿਹਾ ਹੈ ਕਿ ਕੋ-ਰੋਨਾ ਨਾਲ ਸੰਕ-ਰਮਣ ਕਾਰਨ ਸਾਰੀਆਂ ਯਾਤਰੀ ਸੇਵਾਵਾਂ ਮੁਅੱਤਲ ਕਰਨ ਲਈ ਮਜਬੂਰ ਹੋਣ ਦੇ ਬਾਵਜੂਦ, ਬਿਨਾਂ ਰੁਕਾਵਟ ਦੇ ਦੇਸ਼ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜਾਣਕਾਰੀ ਅਨੁਸਾਰ ਭਾਰਤੀ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਨੂੰ ਹੁਣ 3 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਹਾਲਾਂਕਿ ਦੇਸ਼ ਭਰ ‘ਚ ਜ਼ਰੂਰੀ ਚੀਜ਼ਾਂ ਦੀ ਸਪਲਾਈ ਲਈ ਮਾਲ ਗੱਡੀਆਂ ਜਾਰੀ ਰਹਿਣਗੀਆਂ।ਰੇਲਵੇ ਨੇ ਕਿਹਾ, ”ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰੀਮੀਅਮ ਟ੍ਰੇਨਾਂ, ਮੇਲ, ਐਕਸਪ੍ਰੈਸ ਟ੍ਰੇਨਾਂ, ਯਾਤਰੀ ਟ੍ਰੇਨਾਂ, ਉਪਨਗਰੀ ਰੇਲ ਗੱਡੀਆਂ, ਕੋਲਕਾਤਾ ਮੈਟਰੋ ਰੇਲ, ਕੋਂਕਣ ਰੇਲਵੇ ਆਦਿ ਦੀਆਂ ਸਾਰੀਆਂ ਯਾਤਰੀ ਰੇਲ ਸੇਵਾਵਾਂ 3 ਮਈ, 2020 ਤੱਕ ਰੱਦ ਕਰ ਦਿੱਤੀਆਂ ਜਾਣਗੀਆਂ। ਜਾਣਕਾਰੀ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *