ਕਿਹੜੇ ਵੇਲੇ ਨਿਤਨੇਮ ਕਰੀਏ ਕਿ ਮਨ ਜੁੜ ਜਾਏ ? ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ‘ਨਿਤਨੇਮ ਤੋਂ ਭਾਵ ਹੈ ਕਿ ਹਰ ਰੋਜ਼ ਦਾ ਗੁਰਮਤਿ ਨੇਮ ਅਥਵਾ ਅਧਿਆਤਮਿਕ ਨਿਯਮ। ਜਿਸ ਤਰ੍ਹਾਂ ਦੁਨਿਆਵੀ ਪ੍ਰਾਪਤੀਆਂ ਵਾਸਤੇ ਵੀ ਇਨਸਾਨ ਨੂੰ ਨਿਯਮ ਬੱਧ ਰਹਿਣਾ ਪੈਂਦਾ ਹੈ ਇਸੇ ਤਰ੍ਹਾਂ ਸੱਚ ਦੇ ਪਾਂਧੀ ਜਾਂ ਅਧਿਆਤਮਿਕ ਵਿਦਿਆਰਥੀ ਲਈ ਵੀ ਨਿਯਮ ਪਾਲਣੇ ਜ਼ਰੂਰੀ ਹਨ। ਇਹ ਨਿਤਨੇਮ ਸੱਚ ਦੇ ਮਾਰਗ ਦੀ ਸਫ਼ਲਤਾ ਲਈ ਵੱਡਮੁੱਲਾ ਸਾਧਨ ਅਤੇ ਜਪ-ਤਪ ਹੈ।
ਅੰਮ੍ਰਿਤ ਵੇਲਾ ਉਠ ਕੇ ਇਸ਼ਨਾਨ ਕਰ ਕੇ ਵਾਹਿਗੁਰੂ ਦਾ ਸਿਮਰਨ ਅਤੇ ਪੰਜਾਂ ਬਾਣੀਆਂ ਦਾ ਨਿਤਨੇਮ ਕਰਨਾ ਦਾ ਮੁੱਢਲਾ ਨਿਯਮ ਹੈ। ਇਹ ਬਾਣੀਆਂ ਦੇ ਵੇਰਵਾ ਅੰਮ੍ਰਿਤ ਵੇਲੇ: ਜਪੁ ਜੀ ਸਾਹਿਬ ਜਾਪ ਸਾਹਿਬ ਤ੍ਵ ਪ੍ਰਸਾਦਿ ਸਵੱਯੇ ਕਬਿਯੋਬਾਚ ਬੇਨਤੀ ਚੌਪਈ ਅਤੇ ਅਨੰਦ ਸਾਹਿਬ ਦਿਨ ਨੂੰ ਕਾਰੋਬਾਰ ਕਰਦਿਆਂ ਹੋਇਆਂ ਵਾਹਿਗੁਰੂ ਜਾਂ ਮੂਲ ਮੰਤਰ ਦਾ ਜਾਪ ਕਰਦੇ ਰਹਿਣਾ। ਸੰਧਿਆ ਸਮੇਂ ਸੋ ਦਰੁ ਰਹਰਾਸਿ ਸਾਹਿਬ ਦਾ ਪਾਠ ਕਰਨਾ ਅਤੇ ਖਲੋਕੇ ਅਰਦਾਸ ਕਰਨੀ। ਰਾਤ ਨੂੰ ਸੌਣ ਸਮੇਂ ਸੋਹਿਲਾ ਸਾਹਿਬ ਦਾ ਪਾਠ ਕਰਨਾ। ਇਸ ਤੋਂ ਇਲਾਵਾ ਜੇ ਹੋ ਸਕੇ ਤਾਂ ਆਸਾ ਦੀ ਵਾਰ ਅਤੇ ਸੁਖਮਨੀ ਸਾਹਿਬ ਦਾ ਪਾਠ ਵੀ ਜ਼ਰੂਰ ਕਰਨ ਦੀ ਕੋਸ਼ਿਸ਼ ਕਰੇ। ਅੰਮ੍ਰਿਤ ਵੇਲਾ ਤੋਂ ਭਾਵ ਹੈ ਅਗਲਾ ਦਿਨ ਜੋ ਰਾਤ ਦੇ ਬਾਰਾਂ ਵਜੇ ਤੋਂ ਚੜ੍ਹਦਾ ਹੈ। ਭਾਰਤੀ ਧਰਮ ਦਰਸ਼ਨ ‘ਚ ਇਸ ਸਮੇਂ ਨੂੰ ਪ੍ਰਭੂ ਮਿਲਾਪ ਦਾ ਸਮਾਂ ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ। ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋ-ਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ। ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ। ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਐ।।…… ਗੁਰੂ ਗਰੰਥ ਸਾਹਿਬ ਅੰਗ 305 ਗੁਰੂ ਨਾਨਕ ਦੇਵ ਜੀ ਨੇ ਅੰਮ੍ਰਿਤ ਵੇਲੇ ਨੂੰ ਵਾਹਿਗੁਰੂ ਦੀ ਸ਼ਿਫਤ ਸਲਾਹ ਕਰਨ ਦਾ ਸਮਾਂ ਦੱਸਦੇ ਹਨ। ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ।। ਗੁਰੂ ਗਰੰਥ ਸਾਹਿਬ ਅੰਗ 2
