Home / ਸਿੱਖੀ ਖਬਰਾਂ / ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਨਮਿੱਤ SGPC ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਨਮਿੱਤ SGPC ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ

ਭਾਈ ਨਿਰਮਲ ਸਿੰਘ ਖਾਲਸਾ ਜੀ ਦੇ ਨਮਿੱਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਤੁਹਾਨੂੰ ਦੱਸ ਦੇਈਏ ਕਿ ‘ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਪੰਥ ਪ੍ਰਸਿੱਧ ਕੀਰਤਨੀਏ, ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਮਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 19 ਅਪ੍ਰੈਲ ਨੂੰ ਪਵੇਗਾ। ਇਤਿਹਾਸਕ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਿ ਭਾਈ ਖਾਲਸਾ ਨਮਿਤ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ 11 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਇਆ ਜਾਣਾ ਸੀ, ਪਰੰਤੂ ਭਾਈ ਸਾਹਿਬ ਦੇ ਪਰਿਵਾਰਕ ਮੈਂਬਰਾਂ ਦੇ ਕਹਿਣ ’ਤੇ ਤਾਰੀਕ ਬਦਲ ਦਿੱਤੀ ਗਈ। ਕਿਉਂਕਿ ਭਾਈ ਖਾਲਸਾ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਸਨ ਭਾਈ ਨਿਰਮਲ ਸਿੰਘ ਖਾਲਸਾ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ 19 ਅਪ੍ਰੈਲ ਨੂੰ ਸਿੰਘ ਸਾਹਿਬਾਨ ਵੀ ਹਾਜ਼ਰੀ ਭਰਨਗੇ। ਅੰਤਿਮ ਅਰਦਾਸ ਸਮਾਗਮ ਦਾ ਪੀਟੀਸੀ ਚੈਲਨ ਤੋਂ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ ਤਾਂ ਜੋ ਸੰਗਤਾਂ ਘਰ ਬੈਠਿਆਂ ਹੀ ਸ਼ਮੂਲੀਅਤ ਕਰ ਸਕਣ। ਦੱਸ ਦੇਈਏ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਪੰਜਾਬ, ਭਾਰਤ ਵਿਖੇ ਸਾਬਕਾ “ਹਜ਼ੂਰੀ ਰਾਗੀ” ਸੀ। 1952 ਵਿਚ ਜੰਡਵਾਲਾ ਭੀਮਸ਼ਾਹ ਪਿੰਡ, ਜ਼ਿਲ੍ਹਾ ਫਿਰੋਜ਼ਪੁਰ, ਪੰਜਾਬ ਵਿਚ ਜਨਮੇ ਭਾਈ ਨਿਰਮਲ ਸਿੰਘ ਨੇ 1976 ਵਿਚ ਸ਼-ਹੀ-ਦ ਮਿਸ਼ਨਰੀ ਕਾਲਜ, ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ (1974-1976) ਪ੍ਰਾਪਤ ਕੀਤਾ। ਉਸਨੇ 1977 ਵਿਚ ਗੁਰਮਤਿ ਕਾਲਜ, ਰਿਸ਼ੀਕੇਸ਼, ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਸੰਤ ਬਾਬਾ ਫਤਿਹ ਸਿੰਘ, ਸੰਤ ਚੰਨਣ ਸਿੰਘ, ਬੁੱਢਾ ਜੋਹਰ, ਰਾਜਸਥਾਨ ਦੇ ਗੰਗਾ ਨਗਰ ਵਿਚ 1978 ਵਿਚ ਸੰਗੀਤ ਅਧਿਆਪਕ ਵਜੋਂ ਸੇਵਾ ਨਿਭਾਈ। 1979 ਤੋਂ, ਉਸਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ, ‘ਹਜ਼ੂਰੀ ਰਾਗੀ’ ਵਜੋਂ ਸੇਵਾ ਅਰੰਭ ਕੀਤੀ। ਉਸਨੇ ਪੰਜਾਂ ਤਖ਼ਤਾਂ, ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਅਤੇ 71 ਹੋਰ ਦੇਸ਼ਾਂ ਵਿਚ ਵੀ ਕੀਰਤਨ ਕੀਤਾ ਹੈ। ਉਹ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ 31 ਰਾਗਾਂ ਦਾ ਗਿਆਨ ਪ੍ਰਾਪਤ ਕਰਨ ਵਾਲੇ ਉੱਤਮ ਰਾਗੀਆਂ ਵਿਚੋਂ ਇਕ ਸੀ।ਤੁਹਾਨੂੰ ਦੱਸ ਦੇਈਏ ਕਿ ਭਾਈ ਨਿਰਮਲ ਖਾਲਸਾ ਜੀ ਉਹ ਮਹਾਨ ਸ਼ਖਸੀਅਤ ਸਨ ਉਹ ਦੁਨੀਆ ਭਰ ਚ ਪਹਿਲੇ ਰਾਗੀ ਹਨ ਜਿਨ੍ਹਾਂ ਨੂੰ ਪਦਮ ਸ਼੍ਰੀ ਅਵਾਰਡ ਮਿਲਿਆ ਹੋਵੇ। ਉਸਨੂੰ ਸਾਲ 2009 ਵਿਚ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ (ਭਾਰਤ ਦਾ ਚੌਥਾ ਸਭ ਤੋਂ ਵੱਡਾ ਨਾਗਰਿਕ ਪੁਰਸਕਾਰ) ਨਾਲ ਸਨਮਾਨਤ ਕੀਤਾ ਗਿਆ ਸੀ। ਉਹ ਇਹ ਪੁਰਸਕਾਰ ਪ੍ਰਾਪਤ ਕਰਨ ਵਾਲਾ ਪਹਿਲੀ ਹਜ਼ੂਰੀ ਰਾਗੀ ਸੀ। 2 ਅਪ੍ਰੈਲ, 2020 ਨੂੰ ਭਾਈ ਨਿਰਮਲ ਸਿੰਘ ਜੀ ਖਾਲਸਾ ਜੀ ਅਕਾ-ਲ ਚਲਾਣਾ ਕਰ ਗਏ ਸਨ।

error: Content is protected !!