Home / ਸਿੱਖੀ ਖਬਰਾਂ / ਤਖਤ ਸ੍ਰੀ ਹਜ਼ੂਰ ਸਾਹਿਬ ਰੁਕੀ ਸੰਗਤ ਨੂੰ ਵਾਪਿਸ ਪੰਜਾਬ ਲਿਆਉਣ ਲਈ SGPC ਕਰ ਰਹੀ ਪਹਿਲ

ਤਖਤ ਸ੍ਰੀ ਹਜ਼ੂਰ ਸਾਹਿਬ ਰੁਕੀ ਸੰਗਤ ਨੂੰ ਵਾਪਿਸ ਪੰਜਾਬ ਲਿਆਉਣ ਲਈ SGPC ਕਰ ਰਹੀ ਪਹਿਲ

ਵੱਡੀ ਖਬਰ ਆ ਰਹੀ ਹੈ ਤਖਤ ਸ੍ਰੀ ਹਜ਼ੂਰ ਸਾਹਿਬ ਜੋ ਸੰਗਤ ਗਈ ਹੈ ਉਨ੍ਹਾਂ ਨਾਲ ਸੰਬੰਧਤ ਹੈ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਯਤਨ ਕਰ ਰਹੀ ਹੈ। ਕੋ-ਰੋਨਾ-ਵਾਇ-ਰਸ ਕਾਰਨ ਦੇਸ਼ ਅੰਦਰ ਕਰਫਿ-ਊ ਦੇ ਚੱਲਦਿਆਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਰਾਸ਼ਟਰ) ਵਿਖੇ ਰੁਕੇ ਸ਼ਰਧਾਲੂਆਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਪੱਤਰ ਲਿਖਿਆ ਹੈ। ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਇਸ ਬਾਰੇ ਲਿਖੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਾਂਦੇੜ ਸਾਹਿਬ ਮਹਾਰਾਸ਼ਟਰ ਠਹਿਰੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਵਾਉਣ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਕਿਹਾ ਹੈ ਕਿ ਉਹ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਦੇ ਹੱਲ ਲਈ ਕਹਿਣ ਅਤੇ ਸ਼ਰਧਾਲੂਆਂ ਦੇ ਆਉਣ ਦੀ ਪ੍ਰਵਾਨਗੀ ਦਿੱਤੀ ਜਾਵੇ। ਪਹਿਲਾਂ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਸੀ। ਪਰੰਤੂ ਅਜੇ ਤੱਕ ਸ਼ਰਧਾਲੂਆਂ ਨੂੰ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨੂੰ ਲੈ ਕੇ ਹੁਣ ਭਾਰਤ ਦੇ ਗ੍ਰਹਿ ਮੰਤਰੀ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਦਾ ਉਤਾਰਾ ਪੰਜਾਬ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਕੀਤਾ ਹੈ। ਕਿ ਸ਼ਰਧਾਲੂ ਪਹਿਲਾਂ ਹੀ ਕਈ ਦਿਨਾਂ ਤੋਂ ਨਾਂਦੇੜ ਵਿਖੇ ਰੁਕੇ ਹੋਏ ਹਨ ਅਤੇ ਕਰਫਿਊ ਵਧ ਜਾਣ ਕਾਰਨ ਉਨ੍ਹਾਂ ਦੀ ਚਿੰਤਾ ਵੀ ਵਧ ਗਈ ਹੈ। ਉਹ ਕਈ ਤਰ੍ਹਾਂ ਦੀਆਂ ਘਰੇਲੂ ਤੇ ਨਿੱਜੀ ਮਜ਼ਬੂਰੀਆਂ ਦਾ ਸਾਹਮਣਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਪ੍ਰਵਾਨਗੀ ਮਗਰੋਂ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਨੂੰ ਲਿਆਉਣ ਦਾ ਪ੍ਰਬੰਧ ਕਰਨ ਨੂੰ ਤਿਆਰ ਹੈ। ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਇਸ ਮਾਮਲੇ ਨੂੰ ਪਹਿਲ ਦੇ ਅਧਾਰ ’ਤੇ ਵਿਚਾਰਨਾ ਚਾਹੀਦਾ ਹੈ ਅਤੇ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।

error: Content is protected !!